Punjab ਕੈਬਨਿਟ ਮੀਟਿੰਗ ਵਿਚ ‘ਲੈਂਡ ਪੂਲਿੰਗ ਨੀਤੀ’ ਨੂੰ ਲੈ ਕੇ ਲਿਆ ਗਿਆ ਅਹਿਮ ਫੈਸਲਾ

ਚੰਡੀਗੜ੍ਹ, 22 ਜੁਲਾਈ (ਵਿਸ਼ਵ ਵਾਰਤਾ): ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਗਈ। ਪੰਜਾਬ (Punjab) ਕੈਬਨਿਟ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਸਬੰਧੀ ਇੱਕ ਵੱਡਾ ਫੈਸਲਾ ਲਿਆ ਗਿਆ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਉਨਾਂ ਕਿਹਾ ਕਿ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਲੈਂਡ ਪੂਲਿੰਗ ਦੇ ਬਦਲੇ, ਸਰਕਾਰ ਕਿਸਾਨਾਂ ਨੂੰ ਪਲਾਟ ਦਾ ਕਬਜ਼ਾ ਦੇਣ ਤੱਕ 1 ਲੱਖ ਰੁਪਏ ਦੇਵੇਗੀ।

ਇਨ੍ਹਾਂ ਹੀ ਨਹੀਂ ਜੇਕਰ ਇਸ ‘ਚ ਕਿਸੇ ਤਰਾਂ ਦੀ ਦੇਰੀ ਹੁੰਦੀ ਹੈ, ਤਾਂ ਹਰ ਸਾਲ 10 ਪ੍ਰਤੀਸ਼ਤ ਵਾਧਾ ਹੋਵੇਗਾ। ਜਦੋਂ ਤੱਕ ਖੇਤਰ ਵਿਕਸਤ ਨਹੀਂ ਹੁੰਦਾ, ਕਿਸਾਨ ਇਸ ‘ਤੇ ਖੇਤੀ ਕਰ ਸਕਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਕ ਵਾਰ ਫਿਰ ਸਪਸ਼ਟ ਕੀਤਾ ਕਿ ਵਿਰੋਧੀ ਪਾਰਟੀਆਂ ਲੈਂਡ ਪੂਲਿੰਗ ਬਾਰੇ ਅਫਵਾਹਾਂ ਫੈਲਾ ਰਹੀਆਂ ਹਨ। ਕਿਸੇ ਵੀ ਤਰ੍ਹਾਂ ਦੀ ਰਜਿਸਟਰੀ ਨੂੰ ਨਹੀਂ ਰੋਕਿਆ ਗਿਆ ਹੈ। ਕਿਸਾਨਾਂ ਤੋਂ ਜ਼ਬਰਦਸਤੀ ਜ਼ਮੀਨ ਨਹੀਂ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਨੂੰ ਮਿਲਣ ਵਾਲਾ ਕਿਰਾਇਆ 5 ਗੁਣਾ ਵਧਾਇਆ ਗਿਆ ਹੈ। ਇਸ ਯੋਜਨਾ ਵਿੱਚ ਸ਼ਾਮਲ ਹੋਣ ਲਈ ਸਹਿਮਤ ਹੋਣ ‘ਤੇ, 50,000 ਰੁਪਏ ਦਾ ਚੈੱਕ ਦਿੱਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















