Punjab Crime: ਥਾਰ ਵਾਲੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈਕੋਰਟ ਤੋਂ ਫੇਰ ਲੱਗਿਆ ਝਟਕਾ
– ਜ਼ਮਾਨਤ ਅਰਜ਼ੀ ਫਿਰ ਹੋਈ ਰੱਦ
– ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਹੋਈ ਹੈ ਗ੍ਰਿਫ਼ਤਾਰੀ

ਬਠਿੰਡਾ, 22 ਜੁਲਾਈ 2025 – ਬਠਿੰਡਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੀ ਗਈ (Punjab Crime) ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਪਟੀਸ਼ਨ ‘ਤੇ ਅੱਜ (22 ਜੁਲਾਈ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦੁਬਾਰਾ ਸੁਣਵਾਈ ਹੋਈ। ਹਾਈ ਕੋਰਟ ਨੇ ਫਿਰ ਤੋਂ ਉਸਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।

ਹਾਈ ਕੋਰਟ ਨੇ ਸੋਮਵਾਰ ਨੂੰ ਵੀ ਅਦਾਲਤ ਨੇ ਉਸਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ ਅਮਨਦੀਪ ਕੌਰ (Punjab Crime) ਨੇ ਆਪਣੇ ਵਕੀਲਾਂ ਰਾਹੀਂ ਇੱਕ ਹੋਰ ਅਰਜ਼ੀ ਦਾਇਰ ਕੀਤੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦਾ ਪੱਖ ਦੁਬਾਰਾ ਸੁਣਿਆ ਜਾਣਾ ਚਾਹੀਦਾ ਹੈ। ਇਸ ਨੂੰ ਅਦਾਲਤ ਨੇ ਮਨਜ਼ੂਰੀ ਦੇ ਦਿੱਤੀ ਸੀ, ਜਿਸਨੂੰ ਅੱਜ ਰੱਦ ਕਰ ਦਿੱਤਾ ਗਿਆ ਹੈ।
ਅਮਨਦੀਪ ਕੌਰ ਉਦੋਂ ਸੁਰਖੀਆਂ ਵਿੱਚ ਆਈ ਜਦੋਂ 2 ਅਪ੍ਰੈਲ, 2025 ਨੂੰ ਉਸਨੂੰ ਬਠਿੰਡਾ ਵਿੱਚ ਇੱਕ ਕਾਲੀ ਮਹਿੰਦਰਾ ਥਾਰ ਤੋਂ 17.71 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸਨੂੰ ਉਸੇ ਦਿਨ ਮੁਅੱਤਲ ਅਤੇ ਬਰਖਾਸਤ ਕਰ ਦਿੱਤਾ ਗਿਆ ਸੀ। ਇਹ ਮਾਮਲਾ ਹੌਲੀ-ਹੌਲੀ ਹਾਈ-ਪ੍ਰੋਫਾਈਲ ਬਣ ਗਿਆ। ਇਸ ਤੋਂ ਬਾਅਦ ਅਮਨਦੀਪ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਉਸਨੂੰ ਇੱਕ ਸਾਜ਼ਿਸ਼ ਤਹਿਤ ਫਸਾਇਆ ਗਿਆ ਹੈ।
ਹਾਲਾਂਕਿ ਅਦਾਲਤ ਦਾ ਪੂਰਾ ਹੁਕਮ ਅਜੇ ਸਾਹਮਣੇ ਨਹੀਂ ਆਇਆ ਹੈ, ਪਰ ਜ਼ਮਾਨਤ ਪਟੀਸ਼ਨ ਰੱਦ ਹੋਣ ਨੂੰ ਇੱਕ ਝਟਕਾ ਮੰਨਿਆ ਜਾ ਰਿਹਾ ਹੈ। ਸਰਕਾਰੀ ਵਕੀਲ ਨੇ ਕਿਹਾ ਕਿ ਸਾਰੀ ਕਾਰਵਾਈ ਨਿਯਮਾਂ ਅਨੁਸਾਰ ਕੀਤੀ ਗਈ ਸੀ। ਉਸਨੇ ਅਦਾਲਤ ਵਿੱਚ ਐਫਆਈਆਰ ਦੀ ਕਾਪੀ ਵੀ ਪੇਸ਼ ਕੀਤੀ।
ਦੱਸ ਦਈਏ ਕਿ ਅਮਨਦੀਪ ਕੌਰ ਨੇ ਇਸ ਤੋਂ ਪਹਿਲਾਂ 7 ਜੁਲਾਈ ਨੂੰ ਬਠਿੰਡਾ ਦੀ ਜ਼ਿਲ੍ਹਾ ਅਦਾਲਤ ‘ਚ ਜ਼ਮਾਨਤ ਅਰਜ਼ੀ ਲਗਾਈ ਸੀ, ਜੋ ਜ਼ਿਲ੍ਹਾ ਅਦਾਲਤ ਨੇ ਰੱਦ ਕਰ ਦਿੱਤੀ ਸੀ। ਜ਼ਿਲ੍ਹਾ ਅਦਾਲਤ ਤੋਂ ਬਾਅਦ ਹਾਈਕੋਰਟ ਵਲੋਂ ਦੁਬਾਰਾ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























