Punjab : ਗੁਰਦਾਸਪੁਰ ‘ਚ ਬਦਮਾਸ਼ਾਂ ਅਤੇ ਪੁਲਿਸ ਵਿਚਕਾਰ ਮੁਕਾਬਲਾ
– ਜਵਾਬੀ ਕਾਰਵਾਈ ਦੌਰਾਨ ਇਕ ਜ਼ਖਮੀ

ਗੁਰਦਾਸਪੁਰ, 22 ਜੁਲਾਈ (ਵਿਸ਼ਵ ਵਾਰਤਾ): ਕੁਝ ਦਿਨ ਪਹਿਲਾਂ ਗੁਰਦਾਸਪੁਰ ਵਿੱਚ (Punjab) ਪੰਜਾਬ ਵਾਚ ਕੰਪਨੀ ਦੀ ਦੁਕਾਨ ‘ਤੇ ਹੋਈ ਗੋਲੀਬਾਰੀ ਤੋਂ ਬਾਅਦ ਪੁਲਿਸ ਮੁਲਜ਼ਮਾਂ ਦੀ ਭਾਲ ਚ ਜੁਟੀ ਹੋਈ ਸੀ। ਇਸ ਸਬੰਧ ਵਿੱਚ ਸ਼ਹਿਰ ਵਿੱਚ ਨਾਕਾਬੰਦੀ ਕੀਤੀ ਗਈ ਸੀ ਅਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਮਾਮਲੇ ਚ ਅੱਜ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ।

ਅੱਜ ਪੁਲਿਸ ਅਤੇ ਉਪਰੋਕਤ ਅਪਰਾਧ ਕਰਨ ਵਾਲੇ ਅਪਰਾਧੀ ਵਿਚਕਾਰ ਮੁਕਾਬਲਾ ਹੋਇਆ। ਸਵੇਰੇ ਪੁਲਿਸ ਨੇ ਨਾਕੇ ‘ਤੇ ਬਿਨਾਂ ਨੰਬਰ ਪਲੇਟ ਵਾਲਾ ਇੱਕ ਸ਼ੱਕੀ ਮੋਟਰਸਾਈਕਲ ਦੇਖਿਆ। ਪੁਲਿਸ ਦੀ ਮੌਜੂਦਗੀ ਨੂੰ ਦੇਖ ਕੇ ਅਪਰਾਧੀ ਨੇ ਤੇਜ਼ ਰਫ਼ਤਾਰ ਨਾਲ ਮੋਟਰਸਾਈਕਲ ਲੈ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਉਸਦਾ ਪਿੱਛਾ ਕੀਤਾ। ਜਦ ਮੁਲਜ਼ਮ ਬਾਬਰੀ ਬਾਈਪਾਸ ਅਤੇ ਨਵੀਪਾਰੂ ਦੇ ਵਿਚਕਾਰ ਇੱਕ ਗੰਦੇ ਨਾਲੇ ਦੇ ਨੇੜੇ ਪੁੱਜਾ ਤਾਂ ਪੁਲਿਸ ਨੇ ਉਸਨੂੰ ਰੁਕਣ ਦਾ ਹੁਕਮ ਦਿੱਤਾ, ਪਰ ਉਸਨੇ ਪੁਲਿਸ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਜਦੋਂ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਤਾਂ ਮੁਲਜ਼ਮ ਜ਼ਖਮੀ ਹੋ ਗਿਆ। ਪੁਲਿਸ ਨੇ ਤੁਰੰਤ ਜ਼ਖਮੀ ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ, ਜਿੱਥੇ ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਫਿਲਹਾਲ ਮੁਲਜ਼ਮ ਦੇ ਠੀਕ ਹੋਣ ਤੋਂ ਬਾਅਦ ਉਸ ਤੋਂ ਅਗਲੇਰੀ ਪੁੱਛਗਿੱਛ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























