• Latest
  • Trending
ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ PUNJAB GOVERNMENT- ਮੁੱਖ ਮੰਤਰੀ ਮਾਨ

ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ PUNJAB GOVERNMENT- ਮੁੱਖ ਮੰਤਰੀ ਮਾਨ

1 year ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

53 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

57 minutes ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

3 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

4 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

4 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

4 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

4 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

4 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

4 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

4 hours ago
Hindi News
English News
Friday, November 13, 2026
No Result
View All Result
20 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ PUNJAB GOVERNMENT- ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਲੈਂਡ ਪੂਲਿੰਗ ਨੀਤੀ 2025 ਵਿੱਚ ਸੋਧਾਂ ਨੂੰ ਮਨਜ਼ੂਰੀ

July 22, 2025
in ਖਬਰਾਂ, ਪੰਜਾਬ
ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ PUNJAB GOVERNMENT- ਮੁੱਖ ਮੰਤਰੀ ਮਾਨ
ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ PUNJAB GOVERNMENT- ਮੁੱਖ ਮੰਤਰੀ ਮਾਨ
• ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਲੈਂਡ ਪੂਲਿੰਗ ਨੀਤੀ 2025 ਵਿੱਚ ਸੋਧਾਂ ਨੂੰ ਮਨਜ਼ੂਰੀ
• ਕਿਸਾਨਾਂ ਨੂੰ ਜ਼ਮੀਨ ਵਿਕਸਤ ਹੋਣ ਤੱਕ ਗੁਜ਼ਾਰਾ ਕਰਨ ਲਈ ਮਿਲਣਗੇ ਸਾਲਾਨਾ 1 ਲੱਖ ਰੁਪਏ
• ⁠ਸਰਕਾਰ ਵੱਲੋਂ ਇਸ ਰਕਮ ਵਿੱਚ ਹਰ ਸਾਲ 10 ਫ਼ੀਸਦ ਦਾ ਕੀਤਾ ਜਾਵੇਗਾ ਵਾਧਾ
• ਪਿਛਲੀਆਂ ਸਰਕਾਰਾਂ ਦੌਰਾਨ ਕਿਸਾਨਾਂ ਨੂੰ ਮਿਲਦੇ ਸਨ ਸਿਰਫ਼ 20 ਹਜ਼ਾਰ ਰੁਪਏ, ਮਾਨ ਸਰਕਾਰ ਨੇ ਇਸ ਵਿੱਚ ਕੀਤਾ 5 ਗੁਣਾ ਵਾਧਾ
• 21 ਦਿਨਾਂ ਵਿੱਚ ਮਿਲੇਗੀ ਲੈਟਰ ਆਫ਼ ਇੰਟੈਂਟ, ਜ਼ਮੀਨ ਦੀ ਖਰੀਦ ਅਤੇ ਵਿਕਰੀ ‘ਤੇ ਕੋਈ ਪਾਬੰਦੀ ਨਹੀਂ
• ਕੰਮ ਸ਼ੁਰੂ ਹੋਣ ਤੱਕ ਕਿਸਾਨ ਕਰ ਸਕਦੇ ਹਨ ਖੇਤੀ, ਸਰਕਾਰ ਵੱਲੋਂ ਵੀ ਮਿਲਣਗੇ ਸਾਲਾਨਾ 50 ਹਜ਼ਾਰ ਰੁਪਏ

PUNJAB: ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ - ਮੁੱਖ ਮੰਤਰੀ ਮਾਨ

ਚੰਡੀਗੜ੍ਹ, 22 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ PUNJAB ਮੰਤਰੀ ਮੰਡਲ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਲੈਂਡ ਪੂਲਿੰਗ ਨੀਤੀ-2025 ਵਿੱਚ ਕਈ ਕਿਸਾਨ-ਪੱਖੀ ਸੋਧਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ ਸੋਧਾਂ ਤਹਿਤ ਹੁਣ ਸਰਕਾਰ ਵੱਲੋਂ ਲੈਂਡ ਪੂਲਿੰਗ ਵਿੱਚ ਸ਼ਾਮਲ ਕਿਸਾਨਾਂ ਨੂੰ ਜ਼ਮੀਨ ਵਿਕਸਤ ਹੋਣ ਤੱਕ ਉਨ੍ਹਾਂ ਦੇ ਗੁਜ਼ਾਰੇ ਲਈ ਸਾਲਾਨਾ ਇੱਕ ਲੱਖ ਰੁਪਏ ਦਿੱਤੇ ਜਾਣਗੇ, ਜੋ ਕਿ ਪਿਛਲੀਆਂ ਸਰਕਾਰਾਂ ਵੱਲੋਂ ਦਿੱਤੀ ਗਈ 20,000 ਰੁਪਏ ਦੀ ਰਕਮ ਤੋਂ ਸਿੱਧੇ ਤੌਰ ‘ਤੇ ਪੰਜ ਗੁਣਾ ਵੱਧ ਹੈ।

ਸਰਕਾਰ ਵੱਲੋਂ ਕਿਸਾਨਾਂ ਨੂੰ ਭਵਿੱਖੀ ਸੁਰੱਖਿਆ ਦਾ ਭਰੋਸਾ ਦਿੰਦਿਆਂ ਇਸ ਇੱਕ ਲੱਖ ਰੁਪਏ ਦੀ ਰਕਮ ਵਿੱਚ ਹਰ ਸਾਲ 10 ਫ਼ੀਸਦ ਵਾਧਾ ਕਰਨ ਦਾ ਐਲਾਨ ਵੀ ਕੀਤਾ ਹੈ। ਇਸ ਪ੍ਰਕਿਰਿਆ ਵਿੱਚ ਤੇਜ਼ੀ ਅਤੇ ਪਾਰਦਰਸ਼ਤਾ ਲਿਆਉਂਦਿਆਂ ਹੁਣ ਕਿਸਾਨਾਂ ਨੂੰ 21 ਦਿਨਾਂ ਦੇ ਅੰਦਰ-ਅੰਦਰ ਲੈਟਰ ਆਫ਼ ਇੰਟੈਂਟ ਮਿਲ ਜਾਵੇਗਾ। ਕਿਸਾਨਾਂ ਦੀ ਸਹੂਲਤ ਲਈ ਸਰਕਾਰ ਵੱਲੋਂ ਇਹ ਵਿਵਸਥਾ ਵੀ ਕੀਤੀ ਗਈ ਹੈ ਕਿ ਉਹ ਲੈਟਰ ਆਫ਼ ਇੰਟੈਂਟ ਨੂੰ ਵੇਚ ਵੀ ਸਕਦੇ ਹਨ ਅਤੇ ਇਸ ‘ਤੇ ਕਰਜ਼ਾ ਵੀ ਲਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਪ੍ਰੋਜੈਕਟ ‘ਤੇ ਕੰਮ ਸ਼ੁਰੂ ਹੋਣ ਤੱਕ, ਕਿਸਾਨ ਆਪਣੀ ਜ਼ਮੀਨ ‘ਤੇ ਖੇਤੀ ਕਰਕੇ ਆਮਦਨ ਕਮਾ ਸਕਣਗੇ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਸਾਲਾਨਾ 50,000 ਰੁਪਏ ਦੀ ਵਾਧੂ ਸਹਾਇਤਾ ਵੀ ਦਿੱਤੀ ਜਾਵੇਗੀ।

ਇਸ ਪੂਰੀ ਪ੍ਰਕਿਰਿਆ ਦੌਰਾਨ ਜ਼ਮੀਨ ਖਰੀਦਣ ਅਤੇ ਵੇਚਣ ‘ਤੇ ਕੋਈ ਪਾਬੰਦੀ ਨਹੀਂ ਹੋਵੇਗੀ ਅਤੇ ਕਿਸਾਨ ਜਦੋਂ ਚਾਹੇ ਜ਼ਮੀਨ ਖਰੀਦ, ਵੇਚ ਅਤੇ ਰਜਿਸਟਰੀ ਕਰਵਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸ਼ਹਿਰੀ ਯੋਜਨਾ ਤੇ ਵਿਕਾਸ ਅਥਾਰਟੀ (ਪੁੱਡਾ) ਦੀ ਲੈਂਡ ਪੂਲਿੰਗ ਨੂੰ ਹੋਰ ਸੁਚਾਰੂ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਲੈਂਡ ਪੂਲਿੰਗ ਨੀਤੀ 2025 ਵਿੱਚ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ।

ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉੱਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਇਸ ਸਬੰਧੀ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਲੈਂਡ ਪੂਲਿੰਗ ਸਕੀਮ ਵਿੱਚ ਕਿਸੇ ਵੀ ਕਿਸਾਨ ਨਾਲ ਕੋਈ ਧੱਕਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪਹਿਲੀ ਵਾਰ ਅਜਿਹੀ ਸਕੀਮ ਲਿਆਂਦੀ ਗਈ ਹੈ ਜਿਸ ਵਿੱਚ ਜ਼ਮੀਨ ‘ਤੇ ਕੋਈ ਕਬਜ਼ਾ ਨਹੀਂ ਕੀਤਾ ਜਾਵੇਗਾ, ਸਗੋਂ ਇਹ ਕਿਸਾਨ ਦੀ ਮਰਜ਼ੀ ਹੋਵੇਗੀ ਕਿ ਉਹ ਆਪਣੀ ਜ਼ਮੀਨ ਦੇ ਕੇ ਪੰਜਾਬ ਦੇ ਵਿਕਾਸ ਵਿੱਚ ਭਾਈਵਾਲ ਬਣਨਾ ਚਾਹੁੰਦਾ ਹੈ ਜਾਂ ਨਹੀਂ।

ਕਿਸਾਨਾਂ ਤੋਂ ਪ੍ਰਾਪਤ ਫੀਡਬੈਕ ਦੇ ਆਧਾਰ ‘ਤੇ, ਇਨ੍ਹਾਂ ਸੋਧਾਂ ਦਾ ਮੰਤਵ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਲੈਂਡ ਪੂਲਿੰਗ ਪ੍ਰਕਿਰਿਆ ਨੂੰ ਹੋਰ ਕਾਰਜਕੁਸ਼ਲ, ਪ੍ਰਭਾਵਸ਼ਾਲੀ ਤੇ ਆਕਰਸ਼ਕ ਬਣਾਉਣਾ ਹੈ। ਪੰਜਾਬ ਸਰਕਾਰ ਨੇ ਇਸ ਤੋਂ ਪਹਿਲਾਂ ਜ਼ਮੀਨ ਮਾਲਕਾਂ, ਪ੍ਰੋਮੋਟਰਾਂ ਤੇ ਕੰਪਨੀਆਂ ਨੂੰ ਸ਼ਹਿਰੀ ਵਿਕਾਸ ਵਿੱਚ ਭਾਈਵਾਲ ਬਣਾਉਣ ਅਤੇ ਲੈਂਡ ਪੂਲਿੰਗ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨ ਵਾਸਤੇ ਲੈਂਡ ਪੂਲਿੰਗ ਨੀਤੀ 2025 ਬਣਾਈ ਸੀ। ਇਸ ਨੀਤੀ ਬਾਰੇ ਫੀਡਬੈਕ ਇਕੱਤਰ ਕਰਨ ਲਈ ਸੂਬਾ ਸਰਕਾਰ ਨੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਤੇ ਕਿਸਾਨਾਂ ਨਾਲ ਕਈ ਮੀਟਿੰਗਾਂ ਕੀਤੀਆਂ।

ਇਨ੍ਹਾਂ ਮੀਟਿੰਗਾਂ ਵਿੱਚ ਮਿਲੇ ਸੁਝਾਵਾਂ ਦੇ ਆਧਾਰ ਉੱਤੇ ਨੀਤੀ ਵਿੱਚ ਸੋਧਾਂ ਕੀਤੀਆਂ ਗਈਆਂ ਹਨ ਤਾਂ ਕਿ ਇਸ ਨੀਤੀ ਨੂੰ ਹੋਰ ਅਗਾਂਹਵਧੂ, ਤਰਕਸੰਗਤ ਅਤੇ ਵਿਕਾਸ ਮੁਖੀ ਬਣਾਇਆ ਜਾਵੇ। ਇਸ ਸੋਧੀ ਨੀਤੀ ਤਹਿਤ ਜਿਨ੍ਹਾਂ ਮਾਲਕਾਂ ਦੀ ਜ਼ਮੀਨ ਲਈ ਜਾਣੀ ਹੈ, ਉਨ੍ਹਾਂ ਨੂੰ ਹੁਣ ਇਕ ਕਨਾਲ ਜ਼ਮੀਨ ਬਦਲੇ 125 ਵਰਗ ਗਜ਼ ਦਾ ਪਲਾਟ ਅਤੇ 25 ਗਜ਼ ਕਮਰਸ਼ੀਅਲ ਜ਼ਮੀਨ ਮਿਲੇਗੀ। ਇਸ ਤੋਂ ਇਲਾਵਾ ਵਿਭਾਗ ਵੱਲੋਂ ਲੈਟਰ ਆਫ਼ ਇੰਟੈਂਟ (ਐਲ.ਓ.ਆਈ.) ਜਾਰੀ ਕੀਤੀ ਜਾਵੇਗੀ, ਜਿਸ ਨਾਲ ਜ਼ਮੀਨ ਮਾਲਕ ਬੈਂਕਾਂ ਤੋਂ ਕਰਜ਼ਾ ਹਾਸਲ ਕਰਨ ਦੇ ਯੋਗ ਬਣਨਗੇ।

ਇਸ ਤੋਂ ਇਲਾਵਾ ਐਲ.ਓ.ਆਈ. ਜਾਰੀ ਕਰਨ ਉੱਤੇ ਵਿਭਾਗ ਵੱਲੋਂ ਜ਼ਮੀਨ ਮਾਲਕਾਂ ਨੂੰ ਗੁਜ਼ਾਰਾ ਭੱਤੇ ਵਜੋਂ ਉੱਕਾ-ਪੁੱਕਾ 50 ਹਜ਼ਾਰ ਰੁਪਏ ਦਿੱਤੇ ਜਾਣਗੇ। ਜ਼ਮੀਨ ਲੈਣ ਤੋਂ ਬਾਅਦ ਜ਼ਮੀਨ ਮਾਲਕਾਂ ਨੂੰ ਸਾਲਾਨਾ ਇਕ ਲੱਖ ਰੁਪਏ ਮਿਲਣਗੇ। ਇਸ ਸਾਲਾਨਾ ਰਕਮ ਵਿੱਚ ਹਰ ਸਾਲ 10 ਫੀਸਦੀ ਦਾ ਵਾਧਾ ਹੋਵੇਗਾ, ਜੋ ਜ਼ਮੀਨ ਲੈਣ ਤੋਂ ਸ਼ੁਰੂ ਹੋਵੇਗਾ ਅਤੇ ਸਬੰਧਤ ਧਿਰਾਂ ਨੂੰ ਵਿਕਸਤ ਕੀਤੇ ਪਲਾਟ ਸੌਂਪਣ ਤੱਕ ਜਾਰੀ ਰਹੇਗਾ।

ਇਹ ਵੀ ਫੈਸਲਾ ਹੋਇਆ ਕਿ 50 ਏਕੜ ਜਾਂ ਵੱਧ ਜ਼ਮੀਨ ਦੀ ਲੈਂਡ ਪੂਲਿੰਗ ਦੇ ਮਾਮਲੇ ਵਿੱਚ ਐਕਸਟਰਨਲ ਡਿਵੈਲਪਮੈਂਟ ਚਾਰਜਿਜ਼ (ਈ.ਡੀ.ਸੀ.) ਤੋਂ ਇਲਾਵਾ ਕੋਈ ਹੋਰ ਖ਼ਰਚਾ ਨਹੀਂ ਲਿਆ ਜਾਵੇਗਾ। ਇਸ ਤੋਂ ਇਲਾਵਾ ਜ਼ਮੀਨ ਮਾਲਕਾਂ ਨੂੰ ਕਮਰਸ਼ੀਅਲ ਜਗ੍ਹਾ ਨਾ ਲੈਣ ਦੀ ਸੂਰਤ ਵਿੱਚ ਬਦਲੇ ਵਿੱਚ ਕਮਰਸ਼ੀਅਲ ਜਗ੍ਹਾ ਤੋਂ ਤਿੰਨ ਗੁਣਾ ਵੱਧ ਰਿਹਾਇਸ਼ੀ ਥਾਂ ਮਿਲੇਗੀ। ਭਾਵ, ਜੇਕਰ ਇੱਕ ਏਕੜ ਜ਼ਮੀਨ ਦੇਣ ਵਾਲਾ ਕਿਸਾਨ 200 ਗਜ਼ ਦਾ ਵਪਾਰਕ ਪਲਾਟ ਨਹੀਂ ਲੈਣਾ ਚਾਹੁੰਦਾ ਹੈ ਤਾਂ ਉਹ ਇਸ ਦੀ ਜਗ੍ਹਾ 600 ਗਜ਼ ਦਾ ਰਿਹਾਇਸ਼ੀ ਪਲਾਟ ਵੀ ਲੈ ਸਕਦਾ ਹੈ। ਅਜਿਹਾ ਕਰਨ ਨਾਲ, ਕਿਸਾਨ ਨੂੰ ਇੱਕ ਏਕੜ ਦੇ ਬਦਲੇ ਸ਼ਹਿਰੀ ਜਾਇਦਾਦ ਵਿੱਚ 1600 ਗਜ਼ ਦਾ ਰਿਹਾਇਸ਼ੀ ਪਲਾਟ ਮਿਲੇਗਾ।

White

White

Tags: BREAKING NEWSBreaking news in PunjabiLatest Punjab newsPUNJABPUNJAB CMPunjab Governmenttop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

by Navjot
November 13, 2026
0

  ਮੁੰਬਈ, 13 ਨਵੰਬਰ (ਵਿਸ਼ਵ ਵਾਰਤਾ) - ਨਿਰਮਾਤਾ ਏਕਤਾ ਆਰ. ਕਪੂਰ ਨੇ ਸ਼ੁੱਕਰਵਾਰ, 13 ਨਵੰਬਰ ਨੂੰ ਆਪਣੀ ਆਉਣ ਵਾਲੀ ਡਰਾਉਣੀ-ਕਾਮੇਡੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

Most Popular

Punjab: ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਅੰਮ੍ਰਿਤਸਰ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ

Punjab: ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਅੰਮ੍ਰਿਤਸਰ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ

by Ranjit Singh
2 weeks ago
0

Punjab: ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਅੰਮ੍ਰਿਤਸਰ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ - ਐਡਵੋਕੇਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 