Bollywood ਅਦਾਕਾਰਾ ਤਨੁਸ਼੍ਰੀ ਦੱਤਾ ਦੇ ਘਰ ਪਹੁੰਚੀ ਮੁੰਬਈ ਪੁਲਿਸ
ਬੀਤੇ ਕੱਲ੍ਹ ਅਦਾਕਾਰਾ ਨੇ ਰੋਂਦੇ ਹੋਏ ਇੱਕ ਵੀਡੀਓ ਕੀਤੀ ਸੀ ਸਾਂਝੀ ; ਜਾਣੋ ਪੂਰਾ ਮਾਮਲਾ

ਮੁੰਬਈ, 23 ਜੁਲਾਈ (ਵਿਸ਼ਵ ਵਾਰਤਾ): ਮੁੰਬਈ ਪੁਲਿਸ ਤਨੁਸ਼੍ਰੀ ਦੇ ਘਰ ਪਹੁੰਚੀ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਬੀਤੀ ਰਾਤ ਤਨੁਸ਼੍ਰੀ ਦੱਤਾ ਨੇ ਆਪਣੇ ਸੋਸ਼ਲ ਮੀਡੀਆ ‘ਤੇ ਰੋਂਦੇ ਹੋਏ ਇਕ ਵੀਡੀਓ ਸਾਂਝੀ ਕੀਤੀ। ਇਸ ਵਿੱਚ ਉਸਨੇ ਦੱਸਿਆ ਕਿ ਉਹ ਆਪਣੇ ਹੀ ਘਰ ਵਿੱਚ ਸ਼ੋਸ਼ਣ ਦਾ ਸਾਹਮਣਾ ਕਰ ਰਹੀ ਹੈ। ਇਸ ਤੋਂ ਤੰਗ ਆ ਕੇ ਅਦਾਕਾਰਾ ਨੇ ਇਸ ਮਾਮਲੇ ਵਿੱਚ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ।
ਤਨੁਸ਼੍ਰੀ ਦੱਤਾ ਨੇ ਬੀਤੀ ਰਾਤ ਸੋਸ਼ਲ ਮੀਡੀਆ ‘ਤੇ ਇੱਕ ਹੈਰਾਨ ਕਰਨ ਵਾਲਾ ਵੀਡੀਓ ਸਾਂਝਾ ਕੀਤਾ। ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੇ ਗਏ ਵੀਡੀਓ ਵਿੱਚ ਅਦਾਕਾਰਾ ਫੁੱਟ-ਫੁੱਟ ਕੇ ਰੋਂਦੀ ਦਿਖਾਈ ਦੇ ਰਹੀ ਸੀ। ਅਤੇ ਉਹ ਕਹਿ ਰਹੀ ਸੀ ਕਿ ਪਿਛਲੇ ਕਈ ਸਾਲਾਂ ਤੋਂ, ਉਹ ਆਪਣੇ ਹੀ ਘਰ ਵਿੱਚ ਸ਼ੋਸ਼ਣ ਦਾ ਸਾਹਮਣਾ ਕਰ ਰਹੀ ਹੈ। ਵੀਡੀਓ ਵਿੱਚ ਤਨੁਸ਼੍ਰੀ ਨੇ ਕਿਹਾ ਸੀ ਕਿ ਉਹ ਪੁਲਿਸ ਸਟੇਸ਼ਨ ਜਾ ਕੇ ਸ਼ਿਕਾਇਤ ਦਰਜ ਕਰਵਾਏਗੀ। ਅਦਾਕਾਰਾ ਨੇ ਕਿਹਾ ਸੀ ਕਿ ਪਿਛਲੇ ਚਾਰ-ਪੰਜ ਸਾਲਾਂ ਵਿੱਚ ਮੈਨੂੰ ਇੰਨਾ ਜ਼ਿਆਦਾ ਪ੍ਰੇਸ਼ਾਨ ਕੀਤਾ ਗਿਆ ਹੈ ਕਿ ਮੇਰੀ ਸਿਹਤ ਵਿਗੜ ਗਈ ਹੈ। ਮੈਂ ਕੋਈ ਕੰਮ ਨਹੀਂ ਕਰ ਪਾ ਰਹੀ। ਹਾਲਾਂਕਿ, ਤਨੁਸ਼੍ਰੀ ਨੇ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਉਹ ਲੋਕ ਕੌਣ ਹਨ ਅਤੇ ਉਹ ਕਿਸ ਬਾਰੇ ਗੱਲ ਕਰ ਰਹੀ ਹੈ?























