Punjab: ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਨ ਨੂੰ ਸਮਰਪਤਿ ਬਟਾਲਾ ਵਿਖੇ ‘ਰਾਜ ਪੱਧਰੀ ਸਮਾਗਮ’ ਸਫਲਤਾਪੂਰਕ ਸੰਪੰਨ
– ਕੈਬਨਿਟ ਮੰਤਰੀ ਕਟਾਰੂਚੱਕ ਵਲੋਂ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦੇ ਵਿਕਾਸ ਲਈ 10 ਲੱਖ ਰੁਪਏ ਦੇਣ ਦਾ ਐਲਾਨ

ਬਟਾਲਾ, 23 ਜੁਲਾਈ ( ਵਿਸ਼ਵ ਵਾਰਤਾ): ਪੰਜਾਬ (Punjab) ਦੇ ਸਿਰਮੌਰ ਕਵੀ ਸ਼ਿਵ ਕੁਮਾਰ ਬਟਾਲਵੀ ਦੇ 89ਵੇਂ ਜਨਮ ਦਿਵਸ ਨੂੰ ਸਮਰਪਿਤ ‘ਰਾਜ ਪੱਧਰੀ ਸਮਾਗਮ’ ਸਥਾਨਕ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਵਣ ਅਤੇ ਜੰਗਲੀ ਜੀਵ ਵਿਭਾਗ, ਖੁਰਾਕ ਸਪਲਾਈ ਅਤੇ ਖਪਤਕਾਰ ਮਾਮਲੇ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਦਲਵਿੰਦਰਜੀਤ ਸਿੰਘ ਡਿਪਟੀ ਕਮਿਸ਼ਨਰ ਗੁਰਦਾਸਪੁਰ, ਸੁਹੇਲ ਕਾਸਿਮ ਮੀਰ ਡਿਪਟੀ ਕਮਿਸ਼ਨਰ,ਐਸ.ਐਸ.ਪੀ ਬਟਾਲਾ, ਡਾ. ਹਰਜਿੰਦਰ ਸਿੰਘ ਬੇਦੀ ਵਧੀਕ ਡਿਪਟੀ ਕਮਿਸ਼ਨਰ (ਜ), ਅੰਮ੍ਰਿਤ ਕਲਸੀ ਭਰਾ ਪੰਜਾਬ (Punjab) ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ ਅਤੇ ਰਾਜੀਵ ਬਟਾਲਵੀ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੋਜੂਦ ਸਨ।

ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦੇ ਵਿਕਾਸ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਉਨਾਂ ਵਲੋਂ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦੇ ਕੰਪਲੈਕਸ ਵਿਖੇ ਪੌਦਾ ਵੀ ਲਗਾਇਆ ਗਿਆ ਅਤੇ ਉਨਾਂ ਵਲੋਂ ਸ਼ਿਵ ਕੁਮਾਰ ਬਟਾਲਵੀ ਦੇ ਬੁੱਤ ’ਤੇ ਫੁੱਲ ਵੀ ਅਰਪਨ ਕੀਤੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਦਿਵਸ ਨੂੰ ਸਮਰਪਿਤ ਪੰਜਾਬ (Punjab) ਦੇ ਹਰ ਜ਼ਿਲ੍ਹੇ ਅੰਦਰ 3.50 ਲੱਖ ਬੂਟੇ ਲਗਾਏ ਜਾਣਗੇ ਤਾਂ ਜੋ ਹਰ ਸੂਬੇ ਅੰਦਰ ਵਾਤਾਵਰਣ ਨੂੰ ਹਰਿਆ ਭਰਿਆ ਤੇ ਖੁਸ਼ਹਾਲ ਕੀਤਾ ਜਾ ਸਕੇ।

ਆਪਣੇ ਸੰਬੋਧਨ ਵਿੱਚ ਉਨਾਂ ਅੱਗੇ ਕਿਹਾ ਕਿ ਪੰਜਾਬ ਦੇ ਸਿਰਮੌਰ ਕਵੀ ‘ਸ਼ਿਵ ਕੁਮਾਰ ਬਟਾਲਵੀ ਜੀ’ ਦੇ 89ਵੇਂ ਜਨਮ ਦਿਵਸ ਨੂੰ ਸਮਰਪਿਤ ਵਾਤਾਵਰਨ ਦੀ ਸੁਰੱਖਿਆ ਅਤੇ ਰੁੱਖਾਂ ਦੀ ਮਹੱਤਤਾ ਸਬੰਧੀ ਇੱਕ ਮਹੀਨਾ ਚੱਲਣ ਵਾਲੇ ਭਾਸ਼ਣ ਅਤੇ ਕਵਿਤਾ ਮੁਕਾਬਲੇ ਦੀ ਸ਼ੁਰੂਆਤ ਸਬੰਧੀ ਅੱਜ ‘ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ’ ਬਟਾਲਾ ਵਿਖੇ ਕਰਵਾਏ ਗਏ ਰਾਜ (Punjab) ਪੱਧਰੀ ਸਮਾਗਮ ਵਿੱਚ ਕੀਤੀ ਗਈ ਹੈ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਹੈ, ਜੋ ਵਧਾਈ ਦੇ ਪਾਤਰ ਹਨ।
ਉਨਾਂ ਦੱਸਿਆ ਕਿ ਇਹ ਮੁਕਾਬਲੇ ਇੱਕ ਮਹੀਨੇ ਤੱਕ ਚੱਲਣਗੇ ਅਤੇ ਚਾਰ ਸ਼੍ਰੇਣੀਆਂ ਜਿਨਾਂ ਵਿੱਚ ਪ੍ਰਾਇਮਰੀ (ਪਹਿਲੀ ਤੋਂ ਪੰਜਵੀਂ ਜਮਾਤ), ਸੈਕੰਡਰੀ (ਛੇਵੀਂ ਤੋਂ ਦਸਵੀਂ ਜਮਾਤ), ਸੀਨੀਅਰ ਸੈਕੰਡਰੀ (ਗਿਆਰਵੀਂ ਤੇ ਬਾਰਵੀਂ) ਅਤੇ ਕਾਲਜ ਪੱਧਰ ਉੱਤੇ ਕਰਵਾਏ ਜਾਣਗੇ। ਇਹਨਾਂ ਮੁਕਾਬਲਿਆਂ ਦੇ ਪਹਿਲੇ ਗੇੜ ਦੇ ਜੇਤੂ ਅੱਗੇ ਰਾਜ ਪੱਧਰ ’ਤੇ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨਗੇ। ਰਾਜ ਪੱਧਰ ’ਤੇ ਚਾਰਾਂ ਸ਼੍ਰੇਣੀਆਂ ਵਿੱਚੋਂ ਹਰੇਕ ਵਿੱਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਕ੍ਰਮਵਾਰ 51,000 ਰੁਪਏ, 31,000 ਰੁਪਏ ਅਤੇ 21,000 ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।
ਉਨਾਂ ਕਿਹਾ ਕਿ ਸ਼ਿਵ ਬਟਾਲਵੀ, ਬਟਾਲਾ ਸ਼ਹਿਰ ਦਾ ਮਾਣ ਹਨ, ਜਿਨਾਂ ਆਪਣੀ ਕਲਾ ਦਾ ਲੋਹਾ ਸਾਰੀ ਦੁਨੀਆਂ ਵਿੱਚ ਮਨਵਾਇਆ। ਉਨਾਂ ਕਿਹਾ ਕਿ ਸ਼ਿਵ ਕੁਮਾਰ ਬਟਾਲਵੀ ਨੇ ਆਪਣੀ ਸ਼ਾਇਰੀ ਰਾਹੀਂ ਬਟਾਲਾ ਸ਼ਹਿਰ ਦਾ ਨਾਮ ਪੂਰੀ ਦੁਨੀਆਂ ਵਿੱਚ ਰੌਸ਼ਨ ਕੀਤਾ ਅਤੇ ਪੰਜਾਬੀ ਮਾਂ ਬੋਲੀ ਦੀ ਝੋਲੀ ਵਿੱਚ ਅਜਿਹੀਆਂ ਖੂਬਸੂਰਤ ਰਚਨਾਵਾਂ ਪਾਈਆਂ ਹਨ ਜੋ ਰਹਿੰਦੀ ਦੁਨੀਆਂ ਤੱਕ ਉਸ ਨੂੰ ਲੋਕ ਮਨਾਂ ਵਿੱਚ ਜ਼ਿੰਦਾ ਰੱਖਣਗੀਆਂ।
ਇਸ ਤੋਂ ਪਹਿਲਾਂ ਸਮਾਗਮ ਦੀ ਸ਼ੁਰੂਆਰ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਕਵਿਤਾ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਉਪਰੰਤ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਕਵੀਆਂ ਵਲੋਂ ਆਪਣੇ ਕਲਾਮ ਪੇਸ਼ ਕੀਤੇ ਜਾਣਗੇ। ਆਖਰ ਵਿੱਚ ਪ੍ਰਸਿੱਧ ਸੂਫੀ ਗਾਇਕ ਯਕੂਬ ਵਲੋਂ ਆਪਣੀ ਸ਼ਾਨਦਾਰ ਗਾਇਕੀ ਪੇਸ਼ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਕੇਕ ਵੀ ਕੱਟਿਆ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















