Marathon Fauja Singh ਦੀ ਅੰਤਿਮ ਅਰਦਾਸ ‘ਚ ਜਥੇਦਾਰ ਗੜਗੱਜ, ਕਿਸਾਨ ਆਗੂ ਡੱਲੇਵਾਲ ਸਣੇ ਪਹੁੰਚੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ
– ਨਮ ਅੱਖਾਂ ਨਾਲ ਦਿੱਤੀ ਸ਼ਰਧਾਂਜਲੀ
– ਸੜਕ ਹਾਦਸੇ ‘ਚ ਮੈਰਾਥਨ ਦੌੜਾਕ ਫੌਜਾ ਸਿੰਘ ਦਾ ਹੋਇਆ ਸੀ ਦਿਹਾਂਤ

ਜਲੰਧਰ, 23 ਜੁਲਾਈ (ਵਿਸ਼ਵ ਵਾਰਤਾ): ਦੁਨੀਆ ਦੇ ਸਭ ਤੋਂ ਬਜ਼ੁਰਗ ਅਤੇ ਪ੍ਰਸਿੱਧ ਮੈਰਾਥਨ ਦੌੜਾਕ ਫੌਜਾ ਸਿੰਘ (Marathon Fauja Singh) ਦੀ ਅੰਤਿਮ ਅਰਦਾਸ ਅਤੇ ਅਖੰਡ ਪਾਠ ਦਾ ਭੋਗ ਅੱਜ ਪਠਾਨਕੋਟ-ਜਲੰਧਰ ਹਾਈਵੇਅ ‘ਤੇ ਸਥਿਤ ਗੁਰਦੁਆਰਾ ਸ਼੍ਰੀ ਬਾਬਾ ਸ਼ਹੀਦਾ ਸਰਮਸਤਪੁਰ ਵਿਖੇ ਪਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਜਥੇਦਾਰ ਕੁਲਦੀਪ ਸਿੰਘ ਗੜਗੱਜ, ਅੰਮ੍ਰਿਤਪਾਲ ਸਿੰਘ ਦੇ ਪਿਤਾ, ਬਸਪਾ ਆਗੂ ਬਲਵਿੰਦਰ ਕੁਮਾਰ, ਅਕਾਲੀ ਆਗੂ ਮਹਿੰਦਰ ਸਿੰਘ ਕੇਪੀ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਮੇਤ ਕਈ ਪ੍ਰਮੁੱਖ ਆਗੂ ਅਤੇ ਪੁੱਜੇ ਅਤੇ ਨਮ ਅੱਖਾਂ ਨਾਲ ਫੌਜਾ ਸਿੰਘ ਨੂੰ ਸ਼ਰਧਾਂਜਲੀ ਦਿੱਤੀ।
ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ- “ਫੌਜਾ ਸਿੰਘ ਨੇ ਲੋਕਾਂ ਨੂੰ ਦੱਸਿਆ ਕਿ ਉਹ ਕਿਸੇ ਵੀ ਉਮਰ ਵਿੱਚ ਕੋਈ ਵੀ ਕੰਮ ਕਰ ਸਕਦੇ ਹਨ। ਸਰਦਾਰ ਫੌਜਾ ਸਿੰਘ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹਿਣਗੇ। ਉਨ੍ਹਾਂ ਨੇ ਅੱਜ ਤੱਕ ਕਦੇ ਵੀ ਆਪਣੇ ਧਰਮ ਨਾਲ ਸਮਝੌਤਾ ਨਹੀਂ ਕੀਤਾ। ਉਹ ਸਿੱਖ ਪਛਾਣ ਨੂੰ ਪੂਰੀ ਦੁਨੀਆ ਵਿੱਚ ਅੱਗੇ ਲੈ ਗਏ।’
ਦੱਸ ਦਈਏ ਕਿ ਫੌਜਾ ਸਿੰਘ ਦੀ 14 ਜੁਲਾਈ ਨੂੰ ਇੱਕ ਸੜਕ ਹਾਦਸੇ ਵਿੱਚ ਜ਼ਖਮੀ ਹੋਣ ਤੋਂ ਬਾਅਦ ਇਲਾਜ ਦੌਰਾਨ ਮੌਤ ਹੋ ਗਈ ਸੀ। 20 ਜੁਲਾਈ ਨੂੰ ਉਨ੍ਹਾਂ ਦਾ ਪੂਰੇ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























