Himachal ‘ਚ ਵੱਡਾ ਹਾਦਸਾ: ਡੂੰਘੀ ਖੱਡ ‘ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ
35 ਯਾਤਰੀ ਸਨ ਸਵਾਰ

ਹਿਮਾਚਲ ਪ੍ਰਦੇਸ਼, 24 ਜੁਲਾਈ (ਵਿਸ਼ਵ ਵਾਰਤਾ): ਹਿਮਾਚਲ ਪ੍ਰਦੇਸ਼ (Himachal) ਦੇ ਮੰਡੀ ‘ਚ ਅੱਜ ਵੱਡਾ ਹਾਦਸਾ ਵਾਪਰਿਆ। ਇਥੇ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (HRTC) ਦੀ ਇੱਕ ਬੱਸ 150 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 25 ਦੇ ਕਰੀਬ ਯਾਤਰੀ ਜ਼ਖਮੀ ਹੋ ਗਏ।

ਦੱਸਿਆ ਜਾ ਰਿਹਾ ਹੈ ਕਿ ਬੱਸ ਸਵੇਰੇ 10 ਵਜੇ ਦੇ ਕਰੀਬ ਜਾਮਨੀ ਤੋਂ ਸਰਕਾਘਾਟ ਵੱਲ ਆ ਰਹੀ ਸੀ। ਇਸ ਦੌਰਾਨ, ਬੱਸ ਅਚਾਨਕ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਸਰਕਾਘਾਟ-ਜਾਮਨੀ-ਦੁਰਗਾਪੁਰ ਸੜਕ ‘ਤੇ ਮਸੇਰਨ ਤਲਗਾਰਾ (Himachal) ਨੇੜੇ ਖੱਡ ਵਿੱਚ ਡਿੱਗ ਗਈ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਬੱਸ ਵਿੱਚ 35 ਤੋਂ ਵੱਧ ਯਾਤਰੀ ਸਵਾਰ ਸਨ। ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਐਸਪੀ ਮੰਡੀ ਨੇ ਦੱਸਿਆ ਕਿ 5 ਯਾਤਰੀਆਂ ਦੀ ਮੌਤ ਹੋ ਗਈ ਅਤੇ 25 ਯਾਤਰੀ ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ ਤਿੰਨ ਔਰਤਾਂ ਅਤੇ ਦੋ ਪੁਰਸ਼ ਸ਼ਾਮਲ ਹਨ। ਸਾਰੇ ਜ਼ਖਮੀਆਂ ਨੂੰ ਸਥਾਨਕ ਪੁਲਿਸ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਖੱਡ ਵਿੱਚੋਂ ਕੱਢਿਆ ਗਿਆ ਅਤੇ ਸਰਕਾਘਾਟ ਹਸਪਤਾਲ ਲਿਜਾਇਆ ਗਿਆ। ਗੰਭੀਰ ਰੂਪ ਵਿੱਚ ਜ਼ਖਮੀ ਤਿੰਨ ਲੋਕਾਂ ਨੂੰ ਏਮਜ਼ ਬਿਲਾਸਪੁਰ ਰੈਫਰ ਕੀਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























