PM ਮੋਦੀ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨਾਲ ਕੀਤੀ ਮੁਲਾਕਾਤ
– ਭਾਰਤ ਅਤੇ ਬ੍ਰਿਟੇਨ ਵਿਚਕਾਰ ਫ੍ਰੀ ਟਰੇਡ ਸਮਝੌਤੇ ‘ਤੇ ਦਸਤਖਤ

ਨਵੀ ਦਿੱਲੀ, 24 ਜੁਲਾਈ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਨ੍ਹੀ ਦਿਨੀ ਦੋ ਦਿਨਾਂ ਬ੍ਰਿਟੇਨ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਲੰਡਨ ਵਿੱਚ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨਾਲ ਮੁਲਾਕਾਤ ਕੀਤੀ। ਵੀਰਵਾਰ ਨੂੰ ਲੰਡਨ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਦੀ ਮੌਜੂਦਗੀ ਵਿੱਚ ਭਾਰਤ ਅਤੇ ਬ੍ਰਿਟੇਨ ਵਿਚਕਾਰ ਫ੍ਰੀ ਟਰੇਡ ਸਮਝੌਤੇ (FTA) ‘ਤੇ ਦਸਤਖਤ ਕੀਤੇ ਗਏ। ਇਸ ਸਬੰਧੀ ਦੋਵਾਂ ਦੇਸ਼ਾਂ ਵਿਚਕਾਰ 3 ਸਾਲਾਂ ਤੋਂ ਗੱਲਬਾਤ ਚੱਲ ਰਹੀ ਸੀ। ਇਸ ਦਾ ਉਦੇਸ਼ ਭਾਰਤ-ਯੂਕੇ ਵਿਆਪਕ ਰਣਨੀਤਕ ਭਾਈਵਾਲੀ ਨੂੰ ਉਤਸ਼ਾਹਿਤ ਕਰਨਾ ਹੈ।
ਇਸ ਤੋਂ ਪਹਿਲਾਂ ਬ੍ਰਿਟਿਸ਼ ਪੀਐਮ ਸਟਾਰਮਰ ਨੇ ਕਿਹਾ ਸੀ ਕਿ ਪੀਐਮ ਮੋਦੀ ਨਾਲ ਜੋ ਇਤਿਹਾਸਕ ਸਮਝੌਤਾ ਹੋਣ ਜਾ ਰਿਹਾ ਹੈ, ਉਹ ਬ੍ਰਿਟੇਨ ਵਿੱਚ ਨੌਕਰੀਆਂ ਅਤੇ ਵਿਕਾਸ ਦੇ ਮਾਮਲੇ ਵਿੱਚ ਬਹੁਤ ਲਾਭਦਾਇਕ ਹੋਵੇਗਾ। ਇਸ ਸਮਝੌਤੇ ਨਾਲ ਦੋਵਾਂ ਦੇਸ਼ਾਂ ਵਿਚਕਾਰ ਵਪਾਰ ਹਰ ਸਾਲ ਲਗਭਗ 3 ਲੱਖ ਕਰੋੜ ਰੁਪਏ ਵਧ ਸਕਦਾ ਹੈ। ਸਟਾਰਮਰ ਨੇ ਇਹ ਵੀ ਕਿਹਾ ਕਿ 70 ਹਜ਼ਾਰ ਕਰੋੜ ਰੁਪਏ ਦੇ ਨਵੇਂ ਨਿਵੇਸ਼ ਅਤੇ ਵਪਾਰਕ ਸੌਦਿਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।ਦੱਸ ਦਈਏ ਕਿ ਨਰਿੰਦਰ ਮੋਦੀ ਬ੍ਰਿਟੇਨ ਦੇ ਰਾਜਾ ਚਾਰਲਸ III ਨਾਲ ਵੀ ਮੁਲਾਕਾਤ ਕਰਨਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























