Punjab : ਭਵਾਨੀਗੜ੍ਹ-ਸੁਨਾਮ-ਭੀਖੀ-ਕੋਟਸ਼ਮੀਰ ਸੜਕ ਨਾਮ “ਸ਼ਹੀਦ ਊਧਮ ਸਿੰਘ ਮਾਰਗ” ਰੱਖਿਆ

ਮਾਨਸਾ 24 ਜੁਲਾਈ (ਵਿਸ਼ਵ ਵਾਰਤਾ): ਭਵਾਨੀਗੜ੍ਹ-ਸੁਨਾਮ-ਭੀਖੀ-ਕੋਟਸ਼ਮੀਰ (Punjab) ਦਾ ਨਾਂ ਹੁਣ ਸ਼ਹੀਦ ਊਧਮ ਸਿੰਘ ਮਾਰਗ ਹੋਵੇਗਾ। ਪੰਜਾਬ ਸਰਕਾਰ ਨੇ ਅੱਜ ਪ੍ਰਵਾਨਗੀ ਤੋਂ ਬਾਅਦ ਇਸ ਦਾ ਐਲਾਨ ਕਰ ਦਿੱਤਾ ਹੈ। ਹੁਣ ਇਸ ਸੜਕ ਨੂੰ ਸ਼ਹੀਦ ਊਧਮ ਸਿੰਘ ਮਾਰਗ ਦੇ ਨਾਂ ਨਾਲ ਜਾਣਿਆ ਜਾਵੇਗਾ।

ਸਰਕਾਰ (Punjab) ਦਾ ਕਹਿਣਾ ਹੈ ਕਿ ਮੁੱਖ ਮਾਰਗਾਂ ਦਾ ਨਾਂ ਸ਼ਹੀਦਾਂ ਦੇ ਨਾਂ ਤੇ ਰੱਖਿਆ ਜਾ ਰਿਹਾ ਹੈ, ਜੋ ਸ਼ਹੀਦਾਂ ਪ੍ਰਤੀ ਸਤਿਕਾਰ ਹੈ।ਵਿਧਾਇਕ ਡਾ ਵਿਜੈ ਸਿੰਗਲਾ ਨੇ ਕਿਹਾ ਕਿ ਸਰਕਾਰ ਦਾ ਇਹ ਬਹੁਤ ਹੀ ਚੰਗਾ ਉਪਰਾਲਾ ਹੈ,ਕਿਉਂਕਿ ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹਨ ਤੇ ਉਨਾਂ ਦੇ ਨਾਂ ਤੇ ਬਣੇ ਮਾਰਗ, ਸੰਸਥਾਵਾਂ ਦੇ ਨਾਂ ਸਾਨੂੰ, ਨਵੀ ਪੀੜੀ ਨੂੰ ਦਿਸ਼ਾ ਤੇ ਪ੍ਰੇਰਨਾ ਮਿਲਦੀ ਰਹੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























