• Latest
  • Trending
MOHALI : ਪੰਚਾਇਤਾਂ ਦੀਆਂ ਜ਼ਿਮਨੀ ਚੋਣਾਂ ਨੂੰ ਲੈਕੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਲਗਾਈਆਂ ਪਾਬੰਦੀਆਂ

MOHALI : ਪੰਚਾਇਤਾਂ ਦੀਆਂ ਜ਼ਿਮਨੀ ਚੋਣਾਂ ਨੂੰ ਲੈਕੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਲਗਾਈਆਂ ਪਾਬੰਦੀਆਂ

1 year ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

25 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

45 minutes ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

1 hour ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

1 hour ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

2 hours ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 hours ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

3 hours ago
Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

4 hours ago
International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

4 hours ago
Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

5 hours ago
Hindi News
English News
Sunday, November 8, 2026
No Result
View All Result
27 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MOHALI : ਪੰਚਾਇਤਾਂ ਦੀਆਂ ਜ਼ਿਮਨੀ ਚੋਣਾਂ ਨੂੰ ਲੈਕੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਲਗਾਈਆਂ ਪਾਬੰਦੀਆਂ

July 25, 2025
in ਖਬਰਾਂ, ਪੰਜਾਬ
MOHALI : ਪੰਚਾਇਤਾਂ ਦੀਆਂ ਜ਼ਿਮਨੀ ਚੋਣਾਂ ਨੂੰ ਲੈਕੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਲਗਾਈਆਂ ਪਾਬੰਦੀਆਂ

MOHALI : ਪੰਚਾਇਤਾਂ ਦੀਆਂ ਜ਼ਿਮਨੀ ਚੋਣਾਂ ਨੂੰ ਲੈਕੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਲਗਾਈਆਂ ਪਾਬੰਦੀਆਂ

Latest News

ਐਸ.ਏ.ਐਸ.ਨਗਰ, 25 ਜੁਲਾਈ(ਸਤੀਸ਼ ਕੁਮਾਰ ਪੱਪੀ) MOHALI : ਪੰਜਾਬ ਰਾਜ ਵਿੱਚ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਰਹਿ ਗਈਆਂ ਸੀਟਾਂ ਦੀ ਮਿਤੀ 27.07.2025 ਨੂੰ ਚੋਣਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਇਨ੍ਹਾਂ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਸਬੰਧਤ ਪਿੰਡਾਂ ਵਿੱਚ, ਜਿੱਥੇ ਜ਼ਿਮਨੀ ਚੋਣ ਨਿਸ਼ਚਿਤ ਕੀਤੀ ਗਈ ਹੈ, ਮਿਤੀ 28.07.2025 ਤੱਕ ਅਸਲਾ ਚੁੱਕਣ ਤੇ ਪਾਬੰਦੀ ਲਗਾਈ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਕੋਮਲ ਮਿੱਤਲ, ਆਈ.ਏ.ਐਸ., ਜਿਲ੍ਹਾ ਮੈਜਿਸਟਰੇਟ-ਕਮ-ਜਿਲ੍ਹਾ ਚੋਣ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਦੱਸਿਆ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਦੇ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਬੰਧਤ ਪਿੰਡਾਂ (ਜਿੱਥੇ 27 ਜੁਲਾਈ ਨੂੰ ਜ਼ਿਮਨੀ ਚੋਣਾਂ ਹੋ ਰਹੀਆਂ ਹਨ), ਦੀ ਹਦੂਦ ਅੰਦਰ ਹੁਕਮ ਜਾਰੀ ਹੋਣ ਤੋਂ ਮਿਤੀ 28.07.2025 ਤੱਕ ਸਬੰਧਤ ਪਿੰਡਾਂ ਵਿੱਚ ਅਸਲਾ ਚੁੱਕਣ ਤੋਂ ਪਾਬੰਦੀ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ। ਉਕਤ ਦਰਸਾਈ ਮਿਤੀ ਤੱਕ ਕੋਈ ਵੀ ਵਿਅਕਤੀ ਇਸ ਦੀ ਉਲੰਘਣਾ ਨਹੀਂ ਕਰੇਗਾ। ਇਹ ਹੁਕਮ ਸਿਵਲ ਪ੍ਰਸੋਨਲ, ਪੈਰਾ ਮਿਲਟਰੀ ਫੋਰਸ ਅਤੇ ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ।

ਜ਼ਿਲ੍ਹੇ ਵਿੱਚ ਪੰਚਾਇਤੀ (ਜ਼ਿਮਨੀ) ਚੋਣਾਂ-2025, ਮਿਤੀ 27.07.2025 ਨੂੰ ਹੋ ਰਹੀਆਂ ਹਨ ਅਤੇ ਵੋਟਾਂ ਦੀ ਗਿਣਤੀ ਵੀ ਉਸੇ ਦਿਨ ਨੂੰ ਹੋ ਰਹੀ ਹੈ। ਪੰਚਾਇਤੀ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪ੍ਰਚਾਰ, ਕਿਸੇ ਵੀ ਵਿਅਕਤੀ ਵੱਲੋਂ ਸੈਲੂਲਰ ਫੋਨ/ਵਾਇਰਲੈਸ ਸੈੱਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ, ਪ੍ਰਚਾਰ ਨਾਲ ਸਬੰਧੀ ਪੋਸਟਰ/ਬੈਨਰ ਲਗਾਉਣ ਨਾਲ ਚੋਣ ਪ੍ਰਕਿਰਿਆ ਦੌਰਾਨ ਅਮਨ-ਸ਼ਾਂਤੀ ਭੰਗ ਹੋਣ ਦਾ ਅੰਦੇਸ਼ਾ ਹੈ, ਜਿਸ ਨਾਲ ਅਮਨ ਕਾਨੂੰਨ ਦੀ ਪਾਲਣਾ ਕਰਨ ਲਈ ਤਾਇਨਾਤ ਸੁਰੱਖਿਆ ਬਲਾਂ ਦੇ ਕੰਮ ਵਿੱਚ ਵਿਘਨ ਪੈਦਾ ਹੋ ਸਕਦਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਤਰਾ ਹੋ ਸਕਦਾ ਹੈ। ਪ੍ਰਾਈਵੇਟ ਅਤੇ ਸਰਕਾਰੀ ਸੰਪਤੀ ਅਤੇ ਮਾਨਵ ਜੀਵਨ ਨੂੰ ਹਾਨੀ ਪਹੁੰਚ ਸਕਦੀ ਹੈ।

ਇਸ ਲਈ ਚੋਣਾਂ ਦੇ ਕੰਮ ਨੂੰ ਨਿਰਵਿਘਨ, ਸ਼ਾਤੀ ਪੂਰਵਕ ਨੇਪਰੇ ਚਾੜ੍ਹਨ ਲਈ ਅਤੇ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਲੋੜੀਂਦੇ ਉਪਰਾਲੇ ਕਰਦੇ ਹੋਏ ਸ਼੍ਰੀਮਤੀ ਕੋਮਲ ਮਿੱਤਲ, ਆਈ.ਏ.ਐਸ. ਜ਼ਿਲ੍ਹਾ ਮੈਜਿਸਟਰੇਟ, ਐਸ.ਏ.ਐਸ. ਨਗਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਤਮਈ ਤਰੀਕੇ ਨਾਲ, ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ, ਚੋਣਾਂ ਵਾਲੇ ਦਿਨ ਮਿਤੀ 27.07.2025 ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਅੰਦਰ ਬਣੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਹੇਠ ਲਿਖੇ ਅਨੁਸਾਰ ਪਾਬੰਦੀਆਂ ਲਗਾਉਣ ਦੇ ਹੁਕਮ ਦਿੱਤੇ ਗਏ ਹਨ-

1. ਪੋਲਿੰਗ ਬੂਥਾਂ ਜਾ ਜਨਤਕ/ਨਿੱਜੀ ਜਗ੍ਹਾਂ ਤੇ ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਮਰਥਕ ਵੱਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ। ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ ਨਜ਼ਦੀਕ ਸ਼ੋਰ-ਸ਼ਰਾਬਾ, ਹੁੱਲੜਬਾਜੀ ਨਹੀਂ ਕੀਤੀ ਜਾਵੇਗੀ।

2. ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ/ਵਾਇਰਲੈਸ ਸੈੱਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਹੁਕਮ ਚੋਣ ਡਿਊਟੀ ਤੇ ਤਾਇਨਾਤ ਹੋਣ ਅਬਜ਼ਰਵਰ, ਪ੍ਰਸ਼ਾਸਨਿਕ, ਪੁਲਿਸ ਅਧਿਕਾਰੀ, ਡਿਊਟੀ ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ/ਕਾਊਟਿੰਗ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ।

3. ਪ੍ਰਚਾਰ ਨਾਲ ਸਬੰਧਤ ਕਿਸੇ ਵੀ ਕਿਸਮ ਦਾ ਪੋਸਟਰ/ਬੈਨਰ ਨਹੀਂ ਲਗਾਇਆ ਜਾਵੇਗਾ।

4. ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ/ਟੈਂਟ ਨਹੀਂ ਲਗਾਏਗਾ।

5. ਕੋਈ ਵੀ ਵਿਅਕਤੀ, ਸਿਵਾਏ ਰਾਜ ਚੋਣ ਕਮਿਸ਼ਨ, ਪੰਜਾਬ, ਜ਼ਿਲ੍ਹਾ ਚੋਣ ਅਫਸਰ, ਐਸ.ਏ.ਐਸ. ਨਗਰ ਜਾਂ ਗ੍ਰਾਮ ਪੰਚਾਇਤ ਹਲਕੇ ਦੇ ਰਿਟਰਨਿੰਗ ਅਫਸਰ ਵੱਲੋਂ ਅਧਿਕਾਰਤ ਵਿਅਕਤੀ, ਕਿਸੇ ਵੀ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵਹੀਕਲ ਨਹੀਂ ਲਿਜਾਏਗਾ।

ਜ਼ਿਲ੍ਹੇ ਵਿੱਚ 27 ਜੁਲਾਈ ਨੂੰ ਹੋਣ ਵਾਲੀ ਚੋਣ ਵਾਸਤੇ ਮੁਹਾਲੀ ਬਲਾਕ ਵਿੱਚ ਪਿੰਡ ਧਰਮਗੜ੍ਹ, ਗਰੀਨ ਇੰਨਕਲੇਵ ਦਾਉਂ ਅਤੇ ਮਾਜਰੀ ਬਲਾਕ ਵਿੱਚ ਰੁੜਕੀ ਖਾਮ ਵਿਖੇ ਪੰਚਾਇਤੀ ਚੋਣ ਲਈ ਪੋਲਿੰਗ ਬੂਥ ਬਣਾਏ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabimohalipunjab newsPunjab news in Punjabitop headlines in Punjab
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

by Ranjit Singh
November 8, 2026
0

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ 'ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ ਚੰਡੀਗੜ੍ਹ, 8...

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

by Ranjit Singh
November 8, 2026
0

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 8 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

Most Popular

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ

by Ranjit Singh
3 weeks ago
0

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ - ਸੀਰੀਜ਼ ਇਸ ਸਮੇਂ 2-2 ਨਾਲ ਬਰਾਬਰੀ 'ਤੇ ਬੈਂਗਲੁਰੂ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 