Ludhiana : ਫੈਕਟਰੀ ‘ਚ ਲੱਗੀ ਭਿਆਨਕ ਅੱਗ ; ਮਸ਼ੀਨਰੀ ਸੜ ਕੇ ਸੁਆਹ
ਚੰਡੀਗੜ੍ਹ, 27ਜੁਲਾਈ(ਵਿਸ਼ਵ ਵਾਰਤਾ) Ludhiana : ਲੁਧਿਆਣਾ ਦੇ ਬਹਾਦਰ ਰੋਡ ‘ਤੇ ਬੀਤੀ ਰਾਤ ਇੱਕ ਪ੍ਰਿੰਟਿੰਗ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦੀਆਂ ਮਸ਼ੀਨਾਂ ਅਤੇ ਤਿਆਰ ਕੱਪੜਾ ਸੜ ਕੇ ਸੁਆਹ ਹੋ ਗਿਆ। ਫੈਕਟਰੀ ਵਿੱਚੋਂ ਧੂੰਆਂ ਅਤੇ ਸੜਨ ਦੀ ਤੇਜ਼ ਬਦਬੂ ਆਉਣ ‘ਤੇ ਮਜ਼ਦੂਰਾਂ ਅਤੇ ਆਸ-ਪਾਸ ਦੇ ਲੋਕਾਂ ਨੇ ਫੈਕਟਰੀ ਮਾਲਕ ਨੂੰ ਇਸ ਬਾਰੇ ਸੂਚਿਤ ਕੀਤਾ। ਅੱਗ ਤੇਜ਼ੀ ਨਾਲ ਫੈਲਣ ਲੱਗੀ ਤਾਂ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ।
ਅੱਗ ਇੰਨੀ ਭਿਆਨਕ ਸੀ ਕਿ ਫੈਕਟਰੀ ਪੂਰੀ ਤਰ੍ਹਾਂ ਸੜ ਗਈ। ਲਗਭਗ ਇੱਕ ਘੰਟੇ ਦੀ ਸਖ਼ਤ ਮਿਹਨਤ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਅੱਗ ‘ਤੇ ਕਾਬੂ ਪਾਇਆ। ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਸਾਮਾਨ ਅਤੇ ਮਸ਼ੀਨਰੀ ਸੜ ਕੇ ਸੁਆਹ ਹੋ ਗਈ।