Haridwar ਮਨਸਾ ਦੇਵੀ ਮੰਦਰ ਭਗਦੜ ਮਾਮਲਾ; ਸੀਐਮ ਧਾਮੀ ਵੱਲੋਂ ਮੁਆਵਜ਼ੇ ਦਾ ਐਲਾਨ
– ਭਗਦੜ ਦੌਰਾਨ 6 ਲੋਕਾਂ ਦੀ ਹੋਈ ਮੌਤ

ਉਤਰਾਖੰਡ, 27 ਜੁਲਾਈ (ਵਿਸ਼ਵ ਵਾਰਤਾ): ਹਰਿਦੁਆਰ (Haridwar) ਦੇ ਮਨਸਾ ਦੇਵੀ ਮੰਦਰ ਵਿੱਚ ਐਤਵਾਰ ਸਵੇਰੇ ਕਰੀਬ 9:15 ਵਜੇ ਭਗਦੜ ਮਚੀ। ਇਸ ਵਿੱਚ 6 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 29 ਲੋਕ ਜ਼ਖਮੀ ਹੋ ਗਏ। ਇਹ ਮੰਦਰ ਪਹਾੜ ਦੀ ਚੋਟੀ ‘ਤੇ ਬਣਿਆ ਹੈ ਅਤੇ ਇੱਥੇ ਪਹੁੰਚਣ ਲਈ ਲਗਭਗ 800 ਪੌੜੀਆਂ ਚੜ੍ਹਨੀਆਂ ਪੈਂਦੀਆਂ ਹਨ।
ਐਤਵਾਰ ਦਾ ਦਿਨ ਹੋਣ ਕਾਰਨ ਅੱਜ ਭੀੜ ਬਹੁਤ ਜ਼ਿਆਦਾ ਸੀ। ਇਸ ਦੌਰਾਨ ਕੁਝ ਲੋਕ ਉੱਥੇ ਲੱਗੇ ਤਾਰ ਨੂੰ ਫੜ ਕੇ ਅੱਗੇ ਵਧ ਰਹੇ ਸਨ। ਇਸ ਦੌਰਾਨ ਕੁਝ ਤਾਰਾਂ ਛਿੱਲ ਗਈਆਂ ਅਤੇ ਉਨ੍ਹਾਂ ‘ਚ ਕਰੰਟ ਆ ਗਿਆ। ਇਸ ਨਾਲ ਹਫੜਾ-ਦਫੜੀ ਮਚ ਗਈ ਅਤੇ ਪੌੜੀਆਂ ‘ਤੇ ਡਿੱਗਣ ਨਾਲ ਲੋਕਾਂ ਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਹਸਪਤਾਲ ਪਹੁੰਚੇ ਅਤੇ ਜ਼ਖਮੀਆਂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਡਾਕਟਰਾਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























