UP Mandir Stampede: ਬਾਰਾਬੰਕੀ ਦੇ ਔਸਾਨੇਸ਼ਵਰ ਮੰਦਰ ‘ਚ ਭਗਦੜ, ਕਈ ਸ਼ਰਧਾਲੂਆਂ ਦੀ ਮੌਤ
ਔਰਤਾਂ – ਬੱਚਿਆਂ ਸਣੇ 29 ਜ਼ਖਮੀ
ਉੱਤਰ ਪ੍ਰਦੇਸ਼, 28 ਜੁਲਾਈ (ਵਿਸ਼ਵ ਵਾਰਤਾ) :ਸਾਉਣ ਮਹੀਨੇ ਦੇ ਤੀਜੇ ਸੋਮਵਾਰ ਨੂੰ ਯੂਪੀ ਦੇ ਬਾਰਾਬੰਕੀ ਦੇ ਔਸਾਨੇਸ਼ਵਰ ਮਹਾਦੇਵ ਮੰਦਰ ਵਿੱਚ ਭਗਦੜ (UP Mandir Stampede) ਮਚ ਗਈ। ਹਾਦਸੇ ਵਿੱਚ ਦੋ ਸ਼ਰਧਾਲੂਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, 29 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ।

ਦੱਸਿਆ ਜਾ ਰਿਹਾ ਹੈ ਕਿ ਸਾਵਣ ਦੇ ਤੀਜੇ ਸੋਮਵਾਰ ਨੂੰ ਔਸਨੇਸ਼ਵਰ ਮਹਾਦੇਵ ਮੰਦਰ (UP Mandir Stampede) ਵਿੱਚ ਜਲ ਅਭਿਸ਼ੇਕ ਦੌਰਾਨ ਮੰਦਰ ਦੇ ਪਰਿਸਰ ਵਿੱਚ ਅਚਾਨਕ ਬਿਜਲੀ ਦਾ ਕਰੰਟ ਫੈਲਣ ਕਾਰਨ ਇਹ ਹਾਦਸਾ ਵਾਪਰਿਆ। ਭੱਜਦੇ ਹੋਏ ਲੋਕ ਇੱਕ ਦੂਜੇ ਨੂੰ ਕੁਚਲਣ ਲੱਗੇ। ਹਾਦਸੇ ਵਿੱਚ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ। ਹਾਦਸੇ ਵਿੱਚ ਦੋ ਸ਼ਰਧਾਲੂਆਂ ਦੀ ਮੌਕੇ ‘ਤੇ ਹੀ ਮੌਤ ਹੋਣ ਦੀ ਖ਼ਬਰ ਹੈ, ਜਦੋਂ ਕਿ 29 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ।
ਮੰਦਰ ਪਰਿਸਰ ਵਿੱਚ ਸੁਰੱਖਿਆ ਲਈ ਪੁਲਿਸ ਫੋਰਸ ਪਹਿਲਾਂ ਹੀ ਮੌਜੂਦ ਸੀ, ਪਰ ਹਾਦਸੇ ਦੀ ਖ਼ਬਰ ਮਿਲਦੇ ਹੀ ਮੌਕੇ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ। ਸਾਰੇ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਹੈਦਰਗੜ੍ਹ ਅਤੇ ਤ੍ਰਿਵੇਦੀਗੰਜ ਕਮਿਊਨਿਟੀ ਹੈਲਥ ਸੈਂਟਰ ਭੇਜਿਆ ਗਿਆ, ਜਦੋਂ ਕਿ ਕੁਝ ਗੰਭੀਰ ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਬਾਰਾਬੰਕੀ ਰੈਫਰ ਕੀਤਾ ਗਿਆ।
ਇਸ ਤੋਂ ਪਹਿਲਾ ਬੀਤੇ ਦਿਨ ਯਾਨੀ ਕਿ ਐਤਵਾਰ ਸਵੇਰੇ ਹਰਿਦੁਆਰ ਦੇ ਮਨਸਾ ਦੇਵੀ ਮੰਦਰ ਵਿੱਚ ਭਗਦੜ ਮਚੀ ਸੀ। ਇਸ ਵਿੱਚ 8 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 30 ਤੋਂ ਵੱਧ ਲੋਕ ਜ਼ਖਮੀ ਹੋ ਗਏ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























