School Closed: ਸਕੂਲੀ ਵਿਦਿਆਰਥੀਆਂ ਲਈ ਵੱਡੀ ਖਬਰ; ਇਨ੍ਹਾਂ 8 ਜ਼ਿਲ੍ਹਿਆਂ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ
– ਜਾਣੋ ਕਦੋ ਤਕ ਬੰਦ ਰਹਿਣਗੇ ਵਿੱਦਿਅਕ ਅਦਾਰੇ
ਨਵੀ ਦਿੱਲੀ, 28 ਜੁਲਾਈ (ਵਿਸ਼ਵ ਵਾਰਤਾ) : ਦੇਸ਼ ਦੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਜਾਰੀ ਹੈ। ਮੌਸਮ ਵਿਭਾਗ (IMD) ਦੇ ਅਨੁਸਾਰ, ਅੱਜ ਦਿੱਲੀ NCR, ਪੰਜਾਬ ਅਤੇ ਹਰਿਆਣਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 2 ਅਗਸਤ ਤੱਕ ਪੂਰੇ ਦਿੱਲੀ NCR ਯਾਨੀ ਨੋਇਡਾ, ਗਾਜ਼ੀਆਬਾਦ, ਗੁੜਗਾਓਂ ਅਤੇ ਫਰੀਦਾਬਾਦ ਵਿੱਚ ਰੁਕ-ਰੁਕ ਕੇ ਮੀਂਹ ਪਵੇਗਾ।
ਮੌਸਮ ਵਿਭਾਗ ਨੇ ਅੱਜ ਰਾਜਸਥਾਨ ਦੇ 14 ਜ਼ਿਲ੍ਹਿਆਂ ਵਿੱਚ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 8 ਜ਼ਿਲ੍ਹਿਆਂ ਝਾਲਾਵਾੜ, ਕੋਟਾ, ਭੀਲਵਾੜਾ, ਬਾਂਸਵਾੜਾ, ਬਾਰਨ, ਡੂੰਗਰਪੁਰ, ਧੌਲਪੁਰ ਅਤੇ ਅਜਮੇਰ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਝਾਲਾਵਾੜ ਦੇ ਸਾਰੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ 28 ਜੁਲਾਈ ਤੋਂ 2 ਅਗਸਤ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਕੋਟਾ, ਚਿਤੌੜਗੜ੍ਹ, ਟੋਂਕ, ਭੀਲਵਾੜਾ, ਬਾਂਸਵਾੜਾ, ਬਾਰਨ ਅਤੇ ਡੂੰਗਰਪੁਰ ਦੇ ਸਕੂਲਾਂ ਵਿੱਚ 28-29 ਜੁਲਾਈ ਅਤੇ ਧੌਲਪੁਰ ਜ਼ਿਲ੍ਹੇ ਵਿੱਚ 28 ਤੋਂ 30 ਜੁਲਾਈ ਅਤੇ ਅਜਮੇਰ ਵਿੱਚ 28 ਜੁਲਾਈ ਤਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਦੱਸ ਦਈਏ ਕਿ ਰਾਜਸਥਾਨ ਚ ਐਤਵਾਰ ਤੋਂ ਹੀ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਸ਼ੁਰੂ ਹੋ ਗਿਆ। ਇਸ ਦੌਰਾਨ 2-6 ਇੰਚ ਮੀਂਹ ਪਿਆ। ਇਸ ਤੋਂ ਇਲਾਵਾ, ਝਾਲਾਵਾੜ ਵਿੱਚ ਬਿਜਲੀ ਡਿੱਗਣ ਕਾਰਨ 1 ਵਿਅਕਤੀ ਦੀ ਮੌਤ ਹੋ ਗਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























