• Latest
  • Trending
ਮੁੱਖ ਮੰਤਰੀ ਵੱਲੋਂ ਛੋਟੇ ਖੇਤੀ ਵਪਾਰ ਲਈ ਫੰਡਾਂ ਵਾਸਤੇ ਨਾਬਾਰਡ ਦੇ ਪ੍ਰਸਤਾਵ ਦੇ ਜਾਇਜ਼ੇ ਲਈ ਮੁੱਖ ਸਕੱਤਰ ਨੂੰ ਨਿਰਦੇਸ਼

ਮੁੱਖ ਮੰਤਰੀ ਵੱਲੋਂ ਛੋਟੇ ਖੇਤੀ ਵਪਾਰ ਲਈ ਫੰਡਾਂ ਵਾਸਤੇ ਨਾਬਾਰਡ ਦੇ ਪ੍ਰਸਤਾਵ ਦੇ ਜਾਇਜ਼ੇ ਲਈ ਮੁੱਖ ਸਕੱਤਰ ਨੂੰ ਨਿਰਦੇਸ਼

8 years ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

6 minutes ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

11 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

33 minutes ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

11 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

11 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

12 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

12 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

15 hours ago
Hindi News
English News
Friday, November 13, 2026
No Result
View All Result
18 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਛੋਟੇ ਖੇਤੀ ਵਪਾਰ ਲਈ ਫੰਡਾਂ ਵਾਸਤੇ ਨਾਬਾਰਡ ਦੇ ਪ੍ਰਸਤਾਵ ਦੇ ਜਾਇਜ਼ੇ ਲਈ ਮੁੱਖ ਸਕੱਤਰ ਨੂੰ ਨਿਰਦੇਸ਼

January 9, 2019
in ਪੰਜਾਬ
ਮੁੱਖ ਮੰਤਰੀ ਵੱਲੋਂ ਛੋਟੇ ਖੇਤੀ ਵਪਾਰ ਲਈ ਫੰਡਾਂ ਵਾਸਤੇ ਨਾਬਾਰਡ ਦੇ ਪ੍ਰਸਤਾਵ ਦੇ ਜਾਇਜ਼ੇ ਲਈ ਮੁੱਖ ਸਕੱਤਰ ਨੂੰ ਨਿਰਦੇਸ਼

– ਮੰਡੀਕਰਨ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਐਫ.ਪੀ.ਓ ਨੈੱਟਵਰਕ ਦੀ ਮਜ਼ਬੂਤੀ ਵਾਸਤੇ ਨਾਬਾਰਡ ਦੀ ਯੋਜਨਾ ਪ੍ਰਵਾਨ

ਚੰਡੀਗੜ੍ਹ, 09 ਜਨਵਰੀ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਰੀਬ ਦੇਹਾਤੀ ਨੌਜਵਾਨਾਂ, ਛੋਟੀਆਂ ਜੋਤਾਂ ਵਾਲੇ ਕਿਸਾਨਾਂ ਅਤੇ ਬੇਜ਼ਮੀਨੇ ਮਜਦੂਰਾਂ ਵਿਚਕਾਰ ਛੋਟੇ ਖੇਤੀ ਵਪਾਰ ਨੂੰ ਹੁਲਾਰਾ ਦੇਣ ਲਈ ਨਾਬਾਰਡ ਦੇ ਫੰਡਾਂ ਦੇ ਪ੍ਰਸਤਾਵ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਨੂੰ ਨਿਰਦੇਸ਼ ਦਿਤੇ ਹਨ।

ਮੁੱਖ ਮੰਤਰੀ ਨੇ ਸਹਿਕਾਰੀ ਬੈਂਕਾਂ ਵਿੱਚ ਵਿਭਿੰਨਤਾ ਲਈ ਵੀ ਨਾਬਾਰਡ ਦੇ ਚੇਅਰਮੈਨ ਨੂੰ ਆਖਿਆ ਹੈ ਤਾਂ ਜੋ ਕਿਸਾਨਾਂ ਅਤੇ ਦੇਹਾਤੀ ਵਸੋਂ ਲਈ ਫਸਲੀ ਕਰਜ਼ੇ ਦੇ ਐਡਵਾਂਸ ਨੂੰ ਮਿਆਦੀ ਕਰਜ਼ੇ ਵਿਚ ਲਿਆ ਕੇ ਇਸ ਦੇ ਘੇਰੇ ਨੂੰ ਹੋਰ ਵਿਸ਼ਾਲ ਕੀਤਾ ਜਾ ਸਕੇ। ਨਾਬਾਰਡ ਦੇ ਚੇਅਰਮੈਨ ਇਕ ਵਫਦ ਦੇ ਨਾਲ ਅੱਜ ਮੁੱਖ ਮੰਤਰੀ ਦੇ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੌਜਵਾਨ ਉੱਦਮੀਆਂ ਨੂੰ ਅਜਿਹੇ ਕਰਜ਼ੇ ਮੁਹੱਈਆ ਕਰਵਾਉਣ ਦੀ ਸੰਭਾਵਨਾਵਾਂ ਦਾ ਪਤਾ ਲਗਾਉਣ ਦਾ ਵੀ ਸੁਝਾਅ ਦਿੱਤਾ ਜੋ ਦੇਹਾਤੀ ਇਲਾਕਿਆਂ ਵਿੱਚ ਆਪਣੇ ਉੱਦਮ ਸਥਾਪਤ ਕਰਨਾ ਚਾਹੁੰਦੇ ਹਨ ਜਿਸ ਦੇ ਨਾਲ ਬੇਰੋਜ਼ਗਾਰੀ ਦੀ ਸੱਮਸਿਆ ਹੱਲ ਹੋਵੇਗੀ।

ਮੁੱਖ ਮੰਤਰੀ ਨੇ ਫਾਰਮਰ ਪ੍ਰੋਡਿਊਸ ਆਰਗਨਾਈਜੇਸ਼ਨਜ਼ (ਐਫ.ਪੀ.ਓ)  ਦੇ ਮੌਜੂਦਾ ਨੈੱਟਵਰਕ ਨੂੰ ਮਜ਼ਬੂਤ ਬਣਾਉਣ ਦੇ ਨਾਬਾਰਡ ਦੇ ਚੇਅਰਮੈਨ ਦੇ ਪ੍ਰਸਤਾਵ ਨੂੰ ਪ੍ਰਵਾਨ ਕਰ ਲਿਆ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਸੰਕਟ ਵਿਚੋਂ ਕੱਢਣ ਲਈ ਮਦਦ ਪ੍ਰਦਾਨ ਕਰੇਗਾ ਜੋ ਆਪਣੇ ਉਤਪਾਦ ਲਈ ਢੁਕਵੇਂ ਮੰਡੀਕਰਨ, ਬੁਨਿਆਦੀ ਢਾਂਚੇ ਦੀ ਕਮੀ ਕਾਰਨ ਸਮਸਿਆਵਾਂ ਦਾ ਗੰਭੀਰ ਸਾਹਮਣਾ ਕਰ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਫਾਰਮਰ ਪ੍ਰੋਡਿਊਸ ਆਰਗਨਾਈਜੇਸ਼ਨਜ਼ ਦੇ ਵਾਸਤੇ ਰੂਪ-ਰੇਖਾ ਤਿਆਰ ਕਰਨ ਲਈ ਮੁੱਖ ਸਕੱਤਰ ਦੀ ਅਗਵਾਈ ਵਿਚ ਇਕ ਕਮੇਟੀ ਦਾ ਗਠਨ ਕਰਨ ਲਈ ਵੀ ਆਖਿਆ ਤਾਂ ਜੋ ਇਸ ਨੂੰ ਲਾਗੂ ਕਰਨ ਵਾਸਤੇ ਉਤਸ਼ਾਹਿਤ ਕਰਨ ‘ਤੇ ਨਿਗਰਾਨੀ ਰੱਖੀ ਜਾਵੇ। ਇਸ ਕਮੇਟੀ ਵਿਚ ਸਕੱਤਰ ਖੇਤੀਬਾੜੀ ਅਤੇ ਨਬਾਰਡ ਦੇ ਇਕ ਨੁਮਾਇੰਦੇ ਨੂੰ ਮੈਂਬਰ ਸਕੱਤਰ ਲਏ ਜਾਣ ਲਈ ਆਖਿਆ।

ਮੁੱਖ ਮੰਤਰੀ ਨੇ ਈ.ਪੀ.ਓ. ਰਾਹੀਂ ਖੇਤੀ ਵਿਭਿੰਨਤਾ ਹੀ ਸੰਕਟ ਵਿੱਚ ਘਿਰੇ ਕਿਸਾਨਾਂ ਨੂੰ ਬਾਹਰ ਕੱਢਣ ਦਾ ਰਾਹ ਹੈ। ਕਣਕ, ਝੋਨੇ ਦਾ ਰਵਾਇਤੀ ਫਸਲੀ ਚੱਕਰ ਆਰਥਿਕ ਤੌਰ ‘ਤੇ ਲਾਹੇਵੰਦ ਨਹੀ ਰਿਹਾ ਕਿਉਂਕਿ ਘੱਟੋ-ਘੱਟ ਸਮਰਥਨ ਮੁੱਲ ‘ਤੇ ਲਾਭ ਘਟ ਰਿਹਾ ਹੈ।

ਕਰਜ਼ਾ ਦੇਣ ਸਬੰਧੀ ਕਾਰਜਾਂ ਵਿੱਚ ਹੋਰ ਬਿਹਤਰ ਤਾਲਮੇਲ ਬਿਠਾਉਣ ਲਈ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦਾ ਰਲੇਵਾਂ ਕਰਕੇ ਇਕ ਸੰਸਥਾ ਬਣਾਉਣ ਸਬੰਧੀ ਨਾਬਾਰਡ ਦੀ ਤਜਵੀਜ਼ ਨਾਲ ਸਹਿਮਤੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਇਨ੍ਹਾਂ ਦੋਵਾਂ ਬੈਂਕਾਂ ਦੇ ਰਲੇਵੇਂ ਦੀ ਸੰਭਾਵਨਾ ਤਲਾਸ਼ਣ ਲਈ ਆਖਿਆ।

ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਨੂੰ ਆਖਿਆ ਕਿ ਸਬੰਧਤ ਵਿਭਾਗਾਂ ਦੀ ਅਗਾਊਂ ਪ੍ਰਸ਼ਾਸਕੀ ਪ੍ਰਵਾਨਗੀ ਨਾਲ ਵਿਕਾਸ ਪ੍ਰੋਗਰਾਮ ਅਤੇ ਸਕੀਮਾਂ ਦੀ ਸੂਚੀ ਨਾਬਾਰਡ ਦੀ ਮਨਜ਼ੂਰੀ ਲਈ ਘੱਟੋ-ਘੱਟ ਛੇ ਮਹੀਨੇ ਪਹਿਲਾਂ ਪੇਸ਼ ਕੀਤੀ ਜਾਵੇ।

ਵਿਚਾਰ-ਚਰਚਾ ਦੌਰਾਨ ਨਾਬਾਰਡ ਦੇ ਚੇਅਰਮੈਨ ਡਾ. ਹਰਸ਼ ਕੁਮਾਰ ਬਨਵਾਲਾ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਸੂਬਾ ਭਰ ਵਿੱਚ 91 ਐਫ.ਪੀ.ਓ. ਕਾਰਜਸ਼ੀਲ ਹਨ ਅਤੇ ਸੂਬਾ ਸਰਕਾਰ ਦੇ ਫਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਘੱਟੋ-ਘੱਟ ਸਮਰਥਨ ਤੋਂ ਬਿਨਾਂ 22 ਫਸਲਾਂ ਨੂੰ ਕਿਸਾਨਾਂ ਵਿੱਚ ਉਤਸ਼ਾਹਤ ਕੀਤਾ ਜਾ ਸਕਦਾ ਹੈ।

ਨਾਬਾਰਡ ਦੇ ਮਾਈਕ੍ਰੋ ਇਰੀਗੇਸ਼ਨ ਫੰਡ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਕੰਢੀ ਖੇਤਰ ਅਤੇ ਦੱਖਣੀ ਜ਼ਿਲ੍ਹਿਆਂ ਵਿੱਚ ਸਭ ਤੋਂ ਪ੍ਰਭਾਵਿਤ ਥਾਵਾਂ ਦੀ ਸ਼ਨਾਖ਼ਤ ਕਰਨ ਲਈ ਆਖਿਆ ਜਿੱਥੇ ਇਸ ਸਕੀਮ ਤਹਿਤ ਪਹਿਲ ਦੇ ਆਧਾਰ ‘ਤੇ ਫੰਡ ਹਾਸਲ ਕੀਤੇ ਜਾ ਸਕਦੇ ਹਨ। ਨਾਬਾਰਡ ਦੇ ਚੇਅਰਮੈਨ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਕੰਢੀ ਖੇਤਰ ਵਿੱਚ ਨਾਬਾਰਡ 7-8 ਕਰੋੜ ਰੁਪਏ ਦਾ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਲਈ ਤਿਆਰ ਹੈ।

ਮੀਟਿੰਗ ਦੌਰਾਨ ਡਾ. ਬਨਵਾਲਾ ਨੇ ਕਿਸਾਨਾਂ ਦੀ ਬਿਹਤਰੀ ਅਤੇ ਖੇਤੀ ਦੀ ਉਚੇਰੀ ਵਿਕਾਸ ਦਰ ਨੂੰ ਯਕੀਨੀ ਬਣਾਉਣ ਲਈ ਜ਼ਮੀਨਦੋਜ਼ ਪਾਣੀ ਦੀ ਸੰਭਾਲ, ਮੁੱਲ ਦਾ ਲੜੀਵਾਰ ਵਿਕਾਸ, ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਅਤੇ ਪੰਪ ਸੈੱਟ ਸੌਰ ਊਰਜਾ ‘ਤੇ ਚਲਾਉਣ ਸਮੇਤ ਹੋਰ ਵੱਖ-ਵੱਖ ਸਕੀਮਾਂ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਰਕਾਰ ਦੇ ਖੇਤੀ ਅਤੇ ਪੇਂਡੂ ਵਿਕਾਸ ਦੇ ਬੁਨਿਆਦੀ ਢਾਂਚੇ ‘ਤੇ ਅਧਾਰਿਤ ਪ੍ਰਾਜੈਕਟਾਂ ਵਿੱਚ ਨਾਬਾਰਡ ਵੱਲੋਂ ਪੂਰਾ ਸਹਿਯੋਗ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਪ੍ਰਮੁੱਖ ਸਕੱਤਰ ਵਿੱਤ ਅਨੁਰਿਧ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਅਤੇ ਵਧੀਕ ਪ੍ਰਮੁੱਖ ਸਕੱਤਰ ਗਿਰੀਸ਼ ਦਿਆਲਨ ਤੋਂ ਇਲਾਵਾ ਨਾਬਾਰਡ ਦੇ ਪੰਜਾਬ ਖੇਤਰ ਦੇ ਚੀਫ ਜਨਰਲ ਮੈਨੇਜਰ ਜੇ.ਪੀ.ਐਸ. ਬਿੰਦਰਾ ਅਤੇ ਐਸਿਸਟੈਂਟ ਜਨਰਲ ਮੈਨੇਜਰ ਨਾਬਾਰਡ ਕੈਲਾਸ਼ ਪਾਹਵਾ ਜ਼ਾਹਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Most Popular

ਅਸਾਮ ਰਾਈਫਲਜ਼ ਨੇ ਮਿਜ਼ੋਰਮ ਵਿੱਚ 6.43 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਵਿੱਚ 6.43 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
2 weeks ago
0

  ਆਈਜ਼ੌਲ/ਇੰਫਾਲ, 29 ਅਕਤੂਬਰ (ਵਿਸ਼ਵ ਵਾਰਤਾ) ਮੈਥਾਮਫੇਟਾਮਾਈਨ (Methamphetamine) ਗੋਲੀਆਂ—ਜੋ ਕਿ ਭਾਰਤ ਵਿੱਚ ਪਾਬੰਦੀਸ਼ੁਦਾ ਇੱਕ ਬਹੁਤ ਹੀ ਨਸ਼ਾ-ਕਾਰਕ ਸਿੰਥੈਟਿਕ ਪਦਾਰਥ ਹੈ—ਮਿਆਂਮਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 