Punjab Holiday: ਪੰਜਾਬ ‘ਚ 31 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ
ਬੰਦ ਰਹਿਣਗੇ ਸਕੂਲ- ਕਾਲਜਾਂ ਸਣੇ ਇਹ ਅਦਾਰੇ

ਚੰਡੀਗੜ੍ਹ, 29 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ (31 ਜੁਲਾਈ) ਨੂੰ ਸੂਬੇ ਭਰ ਵਿੱਚ ਗਜ਼ਟਿਡ ਛੁੱਟੀ (Punjab Holiday) ਘੋਸ਼ਿਤ ਕੀਤੀ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ।

ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਦੇਸ਼ ਦੀ ਆਜ਼ਾਦੀ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਪੂਰਾ ਦੇਸ਼ ਉਨ੍ਹਾਂ ਦੀ ਕੁਰਬਾਨੀ ਦਾ ਰਿਣੀ ਹੈ, ਜਿਸ ਦਾ ਭੁਗਤਾਨ ਕਦੇ ਨਹੀਂ ਕੀਤਾ ਜਾ ਸਕਦਾ। ਅਜਿਹੇ ‘ਚ ਪੂਰੇ ਪੰਜਾਬ ਵਿੱਚ ਛੁੱਟੀ (Punjab Holiday) ਦਾ ਐਲਾਨ ਕੀਤਾ ਗਿਆ ਹੈ।
ਦੱਸ ਦਈਏ ਕਿ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਓਨਾ ਨੇ ਇਕ ਵੱਡੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਵਾਨੀਗੜ੍ਹ-ਸੁਨਾਮ ਰੋਡ ਦਾ ਨਾਂ ਹੁਣ ਸ਼ਹੀਦ ਊਧਮ ਸਿੰਘ ਮਾਰਗ ਰੱਖਿਆ ਜਾਵੇਗਾ। ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਸਾਂਝੇ ਤੌਰ ‘ਤੇ ਇਸ ਸੜਕ ਦਾ ਨਾਮਕਰਨ ਕਰਨਗੇ।
ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਭਵਾਨੀਗੜ੍ਹ, ਸੁਨਾਮ, ਭੀਖੀ ਅਤੇ ਕੋਟ ਸ਼ਮੀਰ ਰੋਡ ਦਾ ਨਾਂਅ ਸ਼ਹੀਦ ਊਧਮ ਸਿੰਘ ਦੇ ਨਾਂਅ ‘ਤੇ ਰੱਖਣ ਦੀ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ। ਜਿਸ ਤੋਂ ਬਾਅਦ ਇਹ ਮੰਗ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਗੇ ਰੱਖੀ ਗਈ, ਜਿਸ ਨੂੰ ਹੁਣ ਮਨਜ਼ੂਰੀ ਦੇ ਦਿੱਤੀ ਗਈ ਹੈ। ਸਰਕਾਰ ਨੇ ਇਸ ਨਾਲ ਸਹਿਮਤੀ ਪ੍ਰਗਟਾਈ ਹੈ ਅਤੇ ਫੈਸਲਾ ਲਾਗੂ ਕਰ ਦਿੱਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























