Delta ਏਅਰਲਾਈਨਜ਼ ਦਾ ਪਾਇਲਟ ਗ੍ਰਿਫ਼ਤਾਰ
– ਲੱਗੇ ਬੇਹੱਦ ਗੰਭੀਰ ਇਲਜ਼ਾਮ

ਅਮਰੀਕਾ, 29 ਜੁਲਾਈ (ਵਿਸ਼ਵ ਵਾਰਤਾ): ਅਮਰੀਕਾ ਦੇ ਸੈਨ ਫਰਾਂਸਿਸਕੋ ਹਵਾਈ ਅੱਡੇ ‘ਤੇ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ ਇਥੇ ਡੈਲਟਾ (Delta) ਏਅਰਲਾਈਨਜ਼ ਦੀ ਉਡਾਣ ਦੇ ਪਾਇਲਟ ਨੂੰ ਉਤਰਦੇ ਹੀ ਗ੍ਰਿਫਤਾਰ ਕਰ ਲਿਆ ਗਿਆ। 34 ਸਾਲਾ ਪਾਇਲਟ ਰੁਸਤਮ ਭਾਗਵਾਗਰ ਨੂੰ ਸ਼ਨੀਵਾਰ ਰਾਤ ਨੂੰ ਬੱਚਿਆਂ ਦੇ ਜਿਨਸੀ ਸ਼ੋਸ਼ਣ ਦੇ ਗੰਭੀਰ ਦੋਸ਼ਾਂ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਮਾਮਲੇ ਵਿੱਚ, ਕੌਂਟਰਾ ਕੋਸਟਾ ਕਾਉਂਟੀ ਸ਼ੈਰਿਫ਼ ਦੇ ਦਫ਼ਤਰ ਦੇ ਅਨੁਸਾਰ, ਭਾਗਵਾਗਰ ‘ਤੇ ਦਸ ਸਾਲ ਤੋਂ ਘੱਟ ਉਮਰ ਦੇ ਬੱਚੇ ਦੇ ਸਰੀਰਕ ਸ਼ੋਸ਼ਣ ਦੇ ਪੰਜ ਦੋਸ਼ ਲਗਾਏ ਗਏ ਹਨ। ਇਸ ਮਾਮਲੇ ਦੀ ਜਾਂਚ ਅਪ੍ਰੈਲ ਵਿੱਚ ਇੱਕ ਬੱਚੇ ਵਿਰੁੱਧ ਜਿਨਸੀ ਅਪਰਾਧ ਦੀ ਸ਼ਿਕਾਇਤ ਦਰਜ ਹੋਣ ਤੋਂ ਬਾਅਦ ਸ਼ੁਰੂ ਹੋਈ ਸੀ। ਸ਼ਨੀਵਾਰ ਨੂੰ, ਜਿਵੇਂ ਹੀ ਫਲਾਈਟ ਨੰਬਰ 2809 ਰਾਤ ਲਗਭਗ 9:35 ਵਜੇ ਸੈਨ ਫਰਾਂਸਿਸਕੋ ਹਵਾਈ ਅੱਡੇ ‘ਤੇ ਪਹੁੰਚੀ, ਹੋਮਲੈਂਡ ਸਿਕਿਓਰਿਟੀ ਏਜੰਸੀ ਅਤੇ ਸ਼ੈਰਿਫ ਦੇ ਡਿਪਟੀ ਜਹਾਜ਼ ਵਿੱਚ ਦਾਖਲ ਹੋਏ ਅਤੇ ਭਾਗਵਾਗਰ ਨੂੰ ਗ੍ਰਿਫਤਾਰ ਕਰ ਲਿਆ।
ਇਸ ਮਾਮਲੇ ਵਿੱਚ ਡੈਲਟਾ (Delta) ਏਅਰਲਾਈਨਜ਼ ਨੇ ਇੱਕ ਬਿਆਨ ਜਾਰੀ ਕਰਕੇ ਪ੍ਰਤੀਕਿਰਿਆ ਦਿੱਤੀ। ਏਅਰਲਾਈਨਜ਼ ਨੇ ਕਿਹਾ ਕਿ ਅਸੀਂ ਇਸ ਘਟਨਾ ਤੋਂ ਹੈਰਾਨ ਹਾਂ। ਕੰਪਨੀ ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਕੋਈ ਸਹਿਣਸ਼ੀਲਤਾ ਨਹੀਂ ਰੱਖਦੀ। ਦੋਸ਼ੀ ਪਾਇਲਟ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਜਾਂਚ ਵਿੱਚ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























