• Latest
  • Trending
PUNJAB: ਮਾਨ ਸਰਕਾਰ ਨੇ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ 276 ਕਰੋੜ ਰੁਪਏ ਨਾਲ ਪੂਰੇ ਕੀਤੇ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

PUNJAB: ਮਾਨ ਸਰਕਾਰ ਨੇ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ 276 ਕਰੋੜ ਰੁਪਏ ਨਾਲ ਪੂਰੇ ਕੀਤੇ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

1 year ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

34 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

38 minutes ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

46 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

3 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

3 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

4 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

4 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

4 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

4 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

4 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

4 hours ago
Hindi News
English News
Friday, November 13, 2026
No Result
View All Result
21 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਮਾਨ ਸਰਕਾਰ ਨੇ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ 276 ਕਰੋੜ ਰੁਪਏ ਨਾਲ ਪੂਰੇ ਕੀਤੇ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

ਸਥਾਨਕ ਸਰਕਾਰਾਂ ਤੇ ਪੇਂਡੂ ਵਿਕਾਸ ਵਿਭਾਗਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਅਧੀਨ ਖੇਤਰਾਂ ਵਿੱਚ ਡਰੇਨਾਂ ਦੀ ਸਫ਼ਾਈ ਕਰਵਾਉਣ ਅਤੇ ਨਿਰੰਤਰ ਨਿਰੀਖਣ ਕਰਨ ਦੀ ਹਦਾਇਤ

July 29, 2025
in ਖਬਰਾਂ, ਪੰਜਾਬ
PUNJAB: ਮਾਨ ਸਰਕਾਰ ਨੇ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ 276 ਕਰੋੜ ਰੁਪਏ ਨਾਲ ਪੂਰੇ ਕੀਤੇ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

Oplus_16908288

PUNJAB: ਮਾਨ ਸਰਕਾਰ ਨੇ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ 276 ਕਰੋੜ ਰੁਪਏ ਨਾਲ ਪੂਰੇ ਕੀਤੇ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

ਸਥਾਨਕ ਸਰਕਾਰਾਂ ਤੇ ਪੇਂਡੂ ਵਿਕਾਸ ਵਿਭਾਗਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਅਧੀਨ ਖੇਤਰਾਂ ਵਿੱਚ ਡਰੇਨਾਂ ਦੀ ਸਫ਼ਾਈ ਕਰਵਾਉਣ ਅਤੇ ਨਿਰੰਤਰ ਨਿਰੀਖਣ ਕਰਨ ਦੀ ਹਦਾਇਤ

ਪਿਛਲੇ ਅਰਸੇ ਦੌਰਾਨ ਨੁਕਸਾਨੀਆਂ ਗਈਆਂ 94 ਸੰਵੇਦਨਸ਼ੀਲ ਥਾਵਾਂ ‘ਤੇ ਅਧਿਕਾਰੀਆਂ ਨੂੰ ਨਿਰੰਤਰ ਨਿਗਰਾਨੀ ਰੱਖਣ ਦੇ ਹੁਕਮ

ਚੰਡੀਗੜ੍ਹ, 29 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਰਸਾਤਾਂ ਦੇ ਮੌਸਮ ਦੇ ਮੱਦੇਨਜ਼ਰ ਸੂਬੇ ਦੀਆਂ ਡਰੇਨਾਂ ਦੀ ਸਫ਼ਾਈ ਦਾ ਕੰਮ ਮੁਕੰਮਲ ਕਰ ਲਿਆ ਹੈ ਅਤੇ ਬੰਨ੍ਹਾਂ ਨੂੰ ਮਜ਼ਬੂਤ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦਿੱਤੀ।

ਇੱਥੇ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਜਲ ਸਰੋਤ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਉਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨੂੰ ਮੁਖ਼ਾਤਿਬ ਹੁੰਦਿਆਂ ਸ੍ਰੀ ਗੋਇਲ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਹੜ੍ਹਾਂ ਜਿਹੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ 276 ਕਰੋੜ ਰੁਪਏ ਨਾਲ 1220 ਕਾਰਜ ਨੇਪਰੇ ਚਾੜ੍ਹੇ ਗਏ ਹਨ, ਜਿਨ੍ਹਾਂ ਵਿਚ ਦਰਿਆਵਾਂ ਦੀ ਰਿਬੈਟਮੈਂਟ, ਸਟੱਡ ਲਾਉਣਾ, ਮਜ਼ਬੂਤੀਕਰਨ ਅਤੇ ਡਰੇਨਾਂ ਦੀ ਡੀਸਿੰਲਟਿੰਗ/ਸਫ਼ਾਈ ਆਦਿ ਦੇ ਕੰਮ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 600 ਚੈੱਕ ਡੈਮ ਬਣਾਏ ਗਏ ਹਨ ਅਤੇ 1104 ਹੋਰ ਚੈੱਕ ਡੈਮ ਉਸਾਰੀ ਅਧੀਨ ਹੈ। ਇਸ ਦੇ ਨਾਲ ਹੀ 3905 ਸੋਕ ਪਿੱਟ ਬਣਾਏ ਜਾ ਰਹੇ ਹਨ, 53400 ਤੋਂ ਵੱਧ ਬਾਂਸ ਦੇ ਬੂਟੇ ਲਗਾਏ ਹਨ ਅਤੇ 226 ਕਿਲੋਮੀਟਰ ਵੈਟੀਵਰ ਘਾਹ ਲਗਾਇਆ ਗਿਆ ਹੈ ।

ਉਨ੍ਹਾਂ ਦੱਸਿਆ ਕਿ ਸੂਬੇ ਦੀਆਂ 850 ਡਰੇਨਾਂ ਵਿਚੋਂ 601 ਡਰੇਨਾਂ ਦੀ ਇਸ ਸਾਲ ਸਫ਼ਾਈ ਦੀ ਜ਼ਰੂਰਤ ਸੀ, ਜੋ ਕਰਵਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 4766 ਕਿਲੋਮੀਟਰ ਡਰੇਨਾਂ ਦੀ ਸਫ਼ਾਈ ਕਰਵਾਈ ਗਈ ਹੈ।

ਸ੍ਰੀ ਗੋਇਲ ਨੇ ਦੱਸਿਆ ਕਿ ਵਿਭਾਗ ਵੱਲੋਂ ਡ੍ਰੇਨਾਂ ਦੀ ਡੀਸਿਲਟਿੰਗ/ਸਫਾਈ ਦੇ ਕਾਰਜ ਵਿਭਾਗੀ ਮਸ਼ੀਨਰੀ ਨਾਲ ਨੇਪਰੇ ਚਾੜ੍ਹੇ ਗਏ ਹਨ। ਮੰਤਰੀ ਨੇ ਦੱਸਿਆ ਕਿ ਵਿਭਾਗੀ ਮਸ਼ੀਨਾਂ ਨਾਲ ਠੇਕੇਦਾਰ ਦੇ ਕੰਮ ਦੇ ਮੁਕਾਬਲੇ ਲਾਗਤ ਵਿੱਚ 65 ਫ਼ੀਸਦੀ ਬੱਚਤ ਹੋਈ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਕੋਲ ਮੌਜੂਦਾ ਸਮੇਂ 15 ਮਸ਼ੀਨਾਂ ਹਨ ਅਤੇ 3 ਹੋਰ ਮਸ਼ੀਨਾਂ ਛੇਤੀ ਹੀ ਵਿਭਾਗ ਦੇ ਬੇੜੇ ਵਿੱਚ ਸ਼ਾਮਲ ਹੋ ਜਾਣਗੀਆਂ।

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਵਿਭਾਗੀ ਮਸ਼ੀਨਰੀ ਨਾਲ ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ, ਫ਼ਾਜ਼ਿਲਕਾ, ਅੰਮ੍ਰਿਤਸਰ, ਗੁਰਦਾਸਪੁਰ, ਰੋਪੜ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਚ 110 ਥਾਵਾਂ ‘ਤੇ ਡੀਸਿਲਟਿੰਗ/ਸਫ਼ਾਈ ਦਾ ਕੰਮ ਚਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਥਾਵਾਂ ‘ਤੇ ਬੀਤੇ ਵਰ੍ਹਿਆਂ ਦੌਰਾਨ ਬੰਨ੍ਹ ਟੁੱਟੇ ਸਨ, ਉਨ੍ਹਾਂ ਥਾਵਾਂ ਨੂੰ ਵਿਸ਼ੇਸ਼ ਤੌਰ ‘ਤੇ ਮਜ਼ਬੂਤ ਕੀਤਾ ਗਿਆ ਹੈ ਅਤੇ ਸੂਬੇ ਦੀਆਂ 94 ਥਾਵਾਂ ‘ਤੇ ਇਹਤਿਆਤ ਵਜੋਂ ਸੈਂਡ ਬੈਗ ਰਖਵਾ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਅਧੀਨ ਖੇਤਰਾਂ ਵਿਚ ਲਗਾਤਾਰ ਨਿਗਰਾਨੀ ਕਰਨ ਅਤੇ ਨਾਲ ਹੀ ਰੋਜ਼ਾਨਾ ਦੀ ਰਿਪੋਰਟ ਵੀ ਮੁੱਖ ਦਫ਼ਤਰ ਨੂੰ ਭੇਜਣ। ਇਸ ਦੇ ਨਾਲ ਇਹ ਵੀ ਯਕੀਨੀ ਬਣਾਉਣ ਕਿ ਉਹ ਆਪਣਾ ਹੈੱਡਕੁਆਰਟਰ ਨਾ ਛੱਡਣ।

ਜਲ ਸਰੋਤ ਮੰਤਰੀ ਨੇ ਸਥਾਨਕ ਸਰਕਾਰਾਂ ਤੇ ਪੇਂਡੂ ਵਿਕਾਸ ਵਿਭਾਗਾਂ ਦੇ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਅਧੀਨ ਖੇਤਰਾਂ ਵਿਚ ਗੁਜ਼ਰਦੀਆਂ ਡਰੇਨਾਂ ਅਤੇ ਨਾਲਿਆਂ ਦੀ ਸਫਾਈ ਦਾ ਕੰਮ ਯਕੀਨੀ ਬਣਾਉਣ ਅਤੇ ਨਿਰੰਤਰ ਨਿਗਰਾਨੀ ਰੱਖਣ।

ਉਨ੍ਹਾਂ ਦੱਸਿਆ ਕਿ ਵਿਭਾਗ ਨੇ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਕਈ ਰਣਨੀਤਕ ਉਪਾਅ ਕੀਤੇ ਹਨ, ਜਿਨ੍ਹਾਂ ਤਹਿਤ 8.76 ਲੱਖ ਸੈਂਡ ਬੈਗ ਖਰੀਦੇ ਗਏ ਹਨ ਅਤੇ ਰਣਨੀਤਕ ਤੌਰ ‘ਤੇ ਸੰਵੇਦਨਸ਼ੀਲ ਥਾਵਾਂ ‘ਤੇ ਰੱਖੇ ਗਏ ਹਨ। ਇਨ੍ਹਾਂ ਵਿੱਚੋਂ 3.24 ਲੱਖ ਬੈਗ ਭਰ ਕੇ ਰੱਖ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਐਮਰਜੈਂਸੀ ਦੌਰਾਨ ਤੇਜ਼ੀ ਨਾਲ ਕਾਰਵਾਈ ਕਰਨ ਲਈ ਰੇਤ ਦੀਆਂ ਬੋਰੀਆਂ ਦੇ ਸਥਾਨਾਂ ਦੀ ਜਾਣਕਾਰੀ ਭੂਗੋਲਿਕ ਇਨਫ਼ਰਮੇਸ਼ਨ ਸਿਸਟਮ (ਜੀ.ਆਈ.ਐਸ) ‘ਤੇ ਅਪਲੋਡ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਵਿਭਾਗ ਨੇ 10,300 ਜੰਬੋ ਬੈਗ ਖਰੀਦੇ ਹਨ ਤਾਂ ਜੋ ਪਾੜ ਨੂੰ ਜਲਦੀ ਭਰਿਆ ਜਾ ਸਕੇ।

ਡੈਮਾਂ ਵਿੱਚ ਪਾਣੀ ਦੇ ਪੱਧਰ ਬਾਰੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਰੇ ਵੱਡੇ ਡੈਮਾਂ ਦੇ ਪੱਧਰ ਸੁਰੱਖਿਅਤ ਸੀਮਾਵਾਂ ਦੇ ਅੰਦਰ ਹਨ ਅਤੇ ਚਿੰਤਾ ਦਾ ਕੋਈ ਵਿਸ਼ਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਭਾਖੜਾ ਡੈਮ ਇਸ ਵੇਲੇ 1618.38 ਫੁੱਟ ‘ਤੇ ਹੈ, ਜੋ ਪਿਛਲੇ 20 ਸਾਲਾਂ ਦੀ ਔਸਤ ਲੋੜ ਨਾਲ ਮੇਲ ਖਾਂਦਾ ਹੈ। ਉਨ੍ਹਾਂ ਦੱਸਿਆ ਕਿ ਵੱਧ ਤੋਂ ਵੱਧ 1680 ਫੁੱਟ ਸਮਰੱਥਾ ਵਾਲੇ ਭਾਖੜਾ ਡੈਮ ਦਾ ਪੱਧਰ 2023 ਦੇ ਹੜ੍ਹ ਦੇ ਪੱਧਰ ਦੇ ਮੁਕਾਬਲੇ ਹੁਣ 47 ਫੁੱਟ ਹੇਠਾਂ ਹੈ। ਇਸੇ ਤਰ੍ਹਾਂ ਵੱਧ ਤੋਂ ਵੱਧ 1390 ਫੁੱਟ ਦੀ ਸਮਰੱਥਾ ਵਾਲੇ ਪੌਂਗ ਡੈਮ ਦਾ ਪੱਧਰ 1346.15 ਫੁੱਟ ‘ਤੇ ਹੈ, ਜੋ 2023 ਦੇ ਹੜ੍ਹਾਂ ਦੇ ਪੱਧਰ ਤੋਂ 30.78 ਫੁੱਟ ਘੱਟ ਹੈ। ਉਨ੍ਹਾਂ ਦੱਸਿਆ ਕਿ ਰਣਜੀਤ ਸਾਗਰ ਡੈਮ, ਜਿਸ ਦੀ ਵੱਧ ਤੋਂ ਵੱਧ ਸਮਰੱਥਾ 1731.55 ਫੁੱਟ ਹੈ, ਇਸ ਵੇਲੇ 1664.72 ਫੁੱਟ ‘ਤੇ ਹੈ, ਜੋ 20 ਸਾਲਾਂ ਦੀ ਔਸਤ ਤੋਂ 5.49 ਫੁੱਟ ਘੱਟ ਹੈ ਅਤੇ ਹੜ੍ਹਾਂ ਵਾਲੇ ਸਾਲ 2023 ਦੇ ਪੱਧਰ ਤੋਂ 54 ਫੁੱਟ ਘੱਟ ਹੈ।

ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਨਿਯੰਤਰਿਤ ਪਾਣੀ ਦੇ ਪੱਧਰ ਨਾਲ ਸਿੰਚਾਈ ਲਈ ਕਾਫ਼ੀ ਲਾਭ ਹੋਵੇਗਾ ਕਿਉਂਕਿ ਵਧੇਰੇ ਖੇਤੀਬਾੜੀ ਖੇਤਰਾਂ ਨੂੰ ਨਹਿਰੀ ਸਿੰਚਾਈ ਪ੍ਰਣਾਲੀਆਂ ਅਧੀਨ ਲਿਆਂਦਾ ਜਾ ਰਿਹਾ ਹੈ।

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

by Navjot
November 13, 2026
0

  ਮੁੰਬਈ, 13 ਨਵੰਬਰ (ਵਿਸ਼ਵ ਵਾਰਤਾ) - ਨਿਰਮਾਤਾ ਏਕਤਾ ਆਰ. ਕਪੂਰ ਨੇ ਸ਼ੁੱਕਰਵਾਰ, 13 ਨਵੰਬਰ ਨੂੰ ਆਪਣੀ ਆਉਣ ਵਾਲੀ ਡਰਾਉਣੀ-ਕਾਮੇਡੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
3 weeks ago
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ) 💫💫ਜਦੋਂ ਅਸੀਂ ਆਪਣੇ ਮੌਜੂਦਾ ਰੂਪ ਨਾਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 