Uttarakhand : ਫ਼ੌਜ ਦੇ ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਪਲਟੀ
31 ਜਵਾਨ ਸਨ ਸਵਾਰ
ਉੱਤਰਾਖੰਡ, 30 ਜੁਲਾਈ (ਵਿਸ਼ਵ ਵਾਰਤਾ): ਉੱਤਰਾਖੰਡ (Uttarakhand) ਦੇ ਗੋਪੇਸ਼ਵਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਇਥੇ 31 ਫੌਜੀਆਂ ਨੂੰ ਲੈ ਕੇ ਜੋਸ਼ੀਮੱਠ ਤੋਂ ਰਾਏਵਾਲਾ ਜਾ ਰਿਹਾ ਇੱਕ ਵਾਹਨ ਸੋਨਾਲਾ ਨੇੜੇ ਅਚਾਨਕ ਕੰਟਰੋਲ ਗੁਆ ਬੈਠਾ ਅਤੇ ਸੜਕ ‘ਤੇ ਪਲਟ ਗਿਆ। ਗੰਭੀਰ ਰੂਪ ਵਿੱਚ ਜ਼ਖਮੀ 9 ਫੌਜੀਆਂ ਨੂੰ ਕਰਨਪ੍ਰਯਾਗ ਹਸਪਤਾਲ ਭੇਜਿਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬਦਰੀਨਾਥ ਰਾਸ਼ਟਰੀ ਰਾਜਮਾਰਗ ‘ਤੇ ਫੌਜ ਦੇ ਜਵਾਨਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ (Uttarakhand army personnel) ਕੰਟਰੋਲ ਤੋਂ ਬਾਹਰ ਹੋ ਗਈ ਅਤੇ ਸੜਕ ‘ਤੇ ਪਲਟ ਗਈ। ਡਰਾਈਵਰ ਨੇ ਆਪਣੀ ਸਮਝਦਾਰੀ ਨਾਲ ਬੱਸ ਨੂੰ ਪਹਾੜੀ ਵੱਲ ਮੋੜ ਲਿਆ। ਨਹੀਂ ਤਾਂ ਇਹ ਹਾਦਸਾ ਵੱਡਾ ਰੂਪ ਧਾਰਨ ਕਰ ਸਕਦਾ ਸੀ। ਕਿਉਕਿ ਪਹਾੜੀ ਦੇ ਦੂਜੇ ਪਾਸੇ ਇੱਕ ਡੂੰਘੀ ਖਾਈ ਸੀ।
ਇਸ ਹਾਦਸੇ ਦੌਰਾਨ ਕੁਝ ਜਵਾਨਾਂ ਦੇ ਮਾਮੂਲੀ ਸੱਟਾਂ ਵੀ ਲੱਗੀਆਂ। ਪੁਲਿਸ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀ ਫੌਜ ਦੇ ਜਵਾਨਾਂ ਨੂੰ ਹਸਪਤਾਲ ਪਹੁੰਚਾਇਆ। ਜ਼ਿਲ੍ਹਾ ਮੈਜਿਸਟ੍ਰੇਟ ਡਾ. ਸੰਦੀਪ ਤਿਵਾੜੀ ਨੇ ਦੱਸਿਆ ਕਿ ਕਰਨਪ੍ਰਯਾਗ ਦੇ ਡਿਪਟੀ ਜ਼ਿਲ੍ਹਾ ਮੈਜਿਸਟ੍ਰੇਟ ਜ਼ਖਮੀਆਂ ਦੀ ਹਾਲਤ ਜਾਣਨ ਲਈ ਹਸਪਤਾਲ ਪਹੁੰਚੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























