Big Breaking: ਰੂਸ ਵਿੱਚ ਪੰਜਾਬੀ ਨੌਜਵਾਨ ਦੀ ਮੌਤ
– ਪਾਣੀ ਦੀਆਂ ਤੇਜ਼ ਲਹਿਰਾਂ ‘ਚ ਰੁੜਿਆ ਮਾਪਿਆਂ ਦਾ ਇਕਲੌਤਾ ਪੁੱਤ

ਚੰਡੀਗੜ੍ਹ, 30 ਜੁਲਾਈ (ਵਿਸ਼ਵ ਵਾਰਤਾ): ਰੂਸ ‘ਚ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖਦ ਖਬਰ (Big Breaking) ਸਾਹਮਣੇ ਹੈ। ਉਹ ਆਪਣੇ ਦੋਸਤਾਂ ਨਾਲ ਸਮੁੰਦਰ ਵਿੱਚ ਨਹਾਉਣ ਗਿਆ ਸੀ ਪੈ ਤੇਜ ਲਹਿਰਾਂ ‘ਚ ਫਸ ਗਿਆ ਅਤੇ ਡੁੱਬ ਗਿਆ। ਮ੍ਰਿਤਕ ਦੀ ਪਛਾਣ 20 ਸਾਲਾ ਸਾਈ ਧਰੁਵ ਕਪੂਰ ਵਜੋਂ ਹੋਈ ਹੈ, ਜੋ ਕਿ ਲੁਧਿਆਣਾ ਦੇ ਖੰਨਾ ਵਿੱਚ ਅਮਲੋਹ ਰੋਡ ‘ਤੇ ਸਨ ਸਿਟੀ ਵਿੱਚ ਰਹਿਣ ਵਾਲੇ ਇੱਕ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਰੱਖੜੀ ਦੇ ਤਿਓਹਾਰ ਤੋਂ ਪਹਿਲਾਂ ਵਾਪਰੀ ਇਸ ਮੰਦਭਾਗੀ ਖਬਰ ਕਾਰਨ ਪਰਿਵਾਰ ‘ਚ ਸੋਗ ਦੀ ਲਹਿਰ ਫੈਲ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਧਰੁਵ ਰੂਸ ਦੇ ਮਾਸਕੋ ਵਿੱਚ ਪੜ੍ਹ ਰਿਹਾ ਸੀ। ਬੀਤੇ ਐਤਵਾਰ ਨੂੰ, ਸਾਈ ਧਰੁਵ ਆਪਣੇ ਤਿੰਨ ਦੋਸਤਾਂ ਨਾਲ ਮਾਸਕੋ ਦੇ ਸਮੁੰਦਰ ਕੰਢੇ ਨਹਾਉਣ ਗਿਆ ਸੀ। ਇਸ ਦੌਰਾਨ, ਉਹ ਸਮੁੰਦਰ ਦੀਆਂ ਤੇਜ਼ ਲਹਿਰਾਂ ਵਿੱਚ ਰੁੜ ਗਿਆ। ਹਾਲਾਂਕਿ ਇਸ ਦੌਰਾਨ ਉਸਦੇ ਦੋਸਤ ਵਾਲ-ਵਾਲ ਬਚ ਗਏ। ਜਦੋਂ ਤੱਕ ਸਾਈ ਧਰੁਵ ਨੂੰ ਬਾਹਰ ਕੱਢਿਆ ਗਿਆ, ਤਾ ਉਸਦੀ ਮੌਤ ਹੋ ਚੁੱਕੀ ਸੀ।
ਧਰੁਵ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਉਸਦੇ ਮਾਤਾ-ਪਿਤਾ ਅਤੇ ਭੈਣ ਦਾ ਰੋ ਰੋ ਕੇ ਬੁਰਾ ਹਾਲ ਹੈ। ਉਸਦੀ ਭੈਣ ਆਪਣੇ ਭਰਾ ਨੂੰ ਰੱਖੜੀ ਭੇਜਣ ਦੀ ਯੋਜਨਾ ਬਣਾ ਰਹੀ ਸੀ ਕਿ ਉਸਨੂੰ ਵਿਦੇਸ਼ ਤੋਂ ਉਸਦੀ ਮੌਤ ਦੀ ਖ਼ਬਰ ਮਿਲੀ। ਪਰਿਵਾਰ ਨੇ ਕੇਂਦਰ ਅਤੇ ਪੰਜਾਬ ਦੋਵਾਂ ਸਰਕਾਰਾਂ ਤੋਂ ਮਦਦ ਦੀ ਮੰਗ ਕੀਤੀ ਹੈ। ਪਰਿਵਾਰ ਆਪਣੇ ਪੁੱਤਰ ਦਾ ਅੰਤਿਮ ਸਸਕਾਰ ਭਾਰਤ ਵਿੱਚ ਕਰਨਾ ਚਾਹੁੰਦਾ ਹੈ ਜਿਸ ਲਈ ਪਰਿਵਾਰ ਵੱਲੋਂ ਪੁੱਤਰ ਦੀ ਲਾਸ਼ ਵਾਪਸ ਲਿਆਉਣ ਲਈ ਸਹਾਇਤਾ ਦੀ ਮੰਗ ਕੀਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























