Punjab ਸਰਕਾਰ ਦਾ ਤਹਿਸੀਲਾਂ ‘ਚ ਰਿਸ਼ਵਤ ਖੋਰੀ ਨੂੰ ਲੈ ਕੇ ਵੱਡਾ ਫੈਸਲਾ
– ਲੰਬੇ ਸਮੇ ਤੋਂ ਤਾਇਨਾਤ ਰਜਿਸਟਰੀ ਕਲਰਕਾਂ ਦੇ ਤਬਾਦਲੇ ਦੇ ਹੁਕਮ ਜਾਰੀ
ਚੰਡੀਗੜ੍ਹ, 31 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਦੀਆਂ ਤਹਿਸੀਲਾਂ ‘ਚ ਰਿਸ਼ਵਥਖੋਰੀ ਖਤਮ ਕਰਨ ਲਈ ਸਰਕਾਰ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ।
ਮਾਲ ਵਿਭਾਗ ਨੇ ਲੰਬੇ ਸਮੇਂ ਤੋਂ ਇਕੋ ਥਾਂ ਤਾਇਨਾਤ ਰਜਿਸਟਰੀ ਕਲਰਕਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਮਾਲ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਹੈ। ਤਹਿਸੀਲਾਂ ਵਿੱਚ ਸੱਤ ਸਾਲ ਦੀ ਸੇਵਾ ਪੂਰੀ ਕਰਨ ਵਾਲੇ ਮੁਲਾਜ਼ਮ ਰਜਿਸਟਰੀ ਕਲਰਕਾਂ ਦੀ ਜ਼ਿੰਮੇਵਾਰੀ ਨਿਭਾਉਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























