Punjab CM ਦੇ ਓਐਸਡੀ ਨੇ ਖਹਿਰਾ ਖਿਲਾਫ਼ ਦਾਇਰ ਕੀਤਾ ਕੇਸ
ਚੰਡੀਗੜ੍ਹ, 31 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮੁੱਖ ਮੰਤਰੀ (Punjab CM) ਦੇ ਓਐਸਡੀ ਰਾਜਬੀਰ ਸਿੰਘ ਨੇ ਖਹਿਰਾ ਵਿਰੁੱਧ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਖਹਿਰਾ ਨੇ ਉਨ੍ਹਾਂ ਵਿਰੁੱਧ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾਏ ਹਨ। ਸੁਖਪਾਲ ਖਹਿਰਾ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਮਾਮਲੇ ਦੀ ਸੁਣਵਾਈ 11 ਅਗਸਤ ਨੂੰ ਹੋਵੇਗੀ।
ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਨੇ ਪੰਜ ਦਿਨ ਪਹਿਲਾਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜਿਆ ਸੀ, ਜਿਸ ਵਿੱਚ 72 ਘੰਟਿਆਂ ਦੇ ਅੰਦਰ ਜਨਤਕ ਅਤੇ ਲਿਖਤੀ ਮੁਆਫ਼ੀ ਮੰਗਣ ਦੀ ਮੰਗ ਕੀਤੀ ਗਈ ਸੀ। ਰਾਜਬੀਰ ਸਿੰਘ ਦਾ ਕਹਿਣਾ ਹੈ ਕਿ ਖਹਿਰਾ ਨੇ ਉਨ੍ਹਾਂ ਵਿਰੁੱਧ ਝੂਠੇ, ਬੇਬੁਨਿਆਦ ਅਤੇ ਮਨਘੜਤ ਦੋਸ਼ ਲਗਾਏ ਹਨ, ਜਿਸ ਨਾਲ ਉਨ੍ਹਾਂ ਦੇ ਅਕਸ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਸੀ ਕਿ ਜੇਕਰ ਸੋਮਵਾਰ ਤੱਕ ਮੁਆਫ਼ੀ ਨਾ ਮੰਗੀ ਗਈ ਤਾਂ ਉਹ ਕਾਨੂੰਨੀ ਕਾਰਵਾਈ ਕਰਨਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























