ਪਟਿਆਲਾ, 11 ਜਨਵਰੀ (ਵਿਸ਼ਵ ਵਾਰਤਾ)– ਪੰਜਾਬ ਦੀਆਂ ਪੰਚਾਇਤੀ ਚੋਣਾਂ ਵਿਚ ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਨੂੰ ਸਹੁੰ ਚੁਕਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਪਹੁੰਚ ਚੁੱਕੇ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਕਿਹਾ ਕਿ ਸੂਬੇ ਵਿਚ ਪੰਚਾਇਤ ਚੋਣਾਂ ਸ਼ਾਂਤਮਈ ਢੰਗ ਨਾਲ ਹੋਈਆਂ ਹਨ। ਉਹਨਾਂ ਕਿਹਾ ਕਿ ਵਿਰੋਧੀਆਂ ਵਲੋਂ ਇਹਨਾਂ ਚੋਣਾਂ ਵਿਚ ਲਾਏ ਗਏ ਧੱਕੇਸ਼ਾਹੀ ਦੇ ਦੋਸ਼ ਬੇਬੁਨਿਆਦ ਹਨ।
ਇਸ ਮੌਕੇ ਉਹਨਾਂ ਨਾਲ ਉਹਨਾਂ ਦੀ ਧਰਮ ਪਤਨੀ ਮਹਾਰਾਣੀ ਪਰਨੀਤ ਕੌਰ ਤੋਂ ਇਲਾਵਾ ਕਈ ਨੇਤਾ ਮੌਜੂਦ ਹਨ। ਇਥੇ ਮੁੱਖ ਮੰਤਰੀ ਨਵੇਂ ਸਰਪੰਚਾਂ ਅਤੇ ਪੰਚਾਂ ਨੂੰ ਇਕ ਸਮਾਗਮ ਦੌਰਾਨ ਸਹੁੰ ਚੁਕਾਉਣਗੇ।