Weather Update : ਪੰਜਾਬ ਵਿੱਚ ਬਦਲੇਗਾ ਮੌਸਮ ; 5 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 3ਅਗਸਤ(ਵਿਸ਼ਵ ਵਾਰਤਾ) Weather Update : ਸੂਬੇ ਵਿੱਚ ਮੌਸਮ ਵਿਭਾਗ ਨੇ ਅੱਜ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ, ਪਰ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਮੀਂਹ ਪੈਣ ਦੀ ਸੰਭਾਵਨਾ ਹੈ। ਕੱਲ੍ਹ ਯਾਨੀ ਸੋਮਵਾਰ ਤੋਂ ਮੌਸਮ ਵਿੱਚ ਵੱਡਾ ਬਦਲਾਅ ਦੇਖਿਆ ਜਾ ਸਕਦਾ ਹੈ। ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਕੱਲ੍ਹ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਈ। ਜਿਸ ਕਾਰਨ ਮੌਸਮ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਇਆ। ਰਾਜ ਦੇ ਕਈ ਜ਼ਿਲ੍ਹਿਆਂ ਵਿੱਚ 4 ਦਿਨਾਂ ਲਈ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਹੁਸ਼ਿਆਰਪੁਰ, ਨਵਾਂਸ਼ਹਿਰ, ਗੁਰਦਾਸਪੁਰ, ਪਠਾਨਕੋਟ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। 4 ਅਤੇ 5 ਅਗਸਤ ਨੂੰ ਵੀ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਚੇਤਾਵਨੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























