Punjab CM ਮਾਨ ਅੱਜ ਆਉਣਗੇ ਲੁਧਿਆਣਾ
– ‘ਨਸ਼ਾ ਮੁਕਤੀ ਮੋਰਚਾ’ ਦੇ ਜ਼ੋਨ ਇੰਚਾਰਜਾਂ ਨਾਲ ਕਰਨਗੇ ਮੀਟਿੰਗ

ਚੰਡੀਗੜ੍ਹ, 4 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ (Punjab CM) ਭਗਵੰਤ ਮਾਨ ਅੱਜ ਵਿਸ਼ੇਸ਼ ਤੌਰ ‘ਤੇ ਲੁਧਿਆਣਾ ਪਹੁੰਚ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸੀਐਮ ਮਾਨ ਅੱਜ ਫਿਰੋਜ਼ਪੁਰ ਰੋਡ ‘ਤੇ ਕਿੰਗਜ਼ ਵਿਲਾ ਰਿਜ਼ੋਰਟ ਵਿਖੇ ‘ਨਸ਼ਾ ਮੁਕਤੀ ਮੋਰਚਾ’ ਦੇ ਜ਼ੋਨ ਇੰਚਾਰਜਾਂ ਨਾਲ ਮੀਟਿੰਗ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣਗੇ।

ਦੱਸ ਦਈਏ ਕਿ ਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 155ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 399 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 75 ਐਫਆਈਆਰਜ਼ ਦਰਜ ਕਰਕੇ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 155 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 24,499 ਹੋ ਗਈ ਹੈ।ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























