Jharkhand: ਸਾਬਕਾ ਮੁੱਖ ਮੰਤਰੀ ਅਤੇ ਜੇਐਮਐਮ ਦੇ ਸੰਸਥਾਪਕ ਸ਼ਿਬੂ ਸੋਰੇਨ ਦਾ ਦਿਹਾਂਤ
– 81 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਨਵੀ ਦਿੱਲੀ, 4 ਅਗਸਤ (ਵਿਸ਼ਵ ਵਾਰਤਾ): ਝਾਰਖੰਡ ਮੁਕਤੀ ਮੋਰਚਾ (ਜੇਐਮਐਮ) ਦੇ ਸੰਸਥਾਪਕ ਅਤੇ ਝਾਰਖੰਡ (Jharkhand) ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਸੋਮਵਾਰ ਸਵੇਰੇ ਦਿਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੇ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ਵਿੱਚ ਆਖਰੀ ਸਾਹ ਲਏ। ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਅੱਜ ਸਵੇਰੇ 8:48 ਵਜੇ ਦੇਹਾਂਤ ਹੋ ਗਿਆ।
ਉਨ੍ਹਾਂ ਨੂੰ ਗੰਗਾਰਾਮ ਹਸਪਤਾਲ ਦੇ ਨੈਫਰੋਡ ਵਿਭਾਗ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਗੁਰਦੇ ਨਾਲ ਸਬੰਧਤ ਸਮੱਸਿਆਵਾਂ ਸਨ। ਇਸ ਤੋਂ ਇਲਾਵਾ ਉਨ੍ਹਾਂ ਦੇ ਸਰੀਰ ਵਿੱਚ ਕੁਝ ਹੋਰ ਸਮੱਸਿਆਵਾਂ ਵੀ ਸਨ। ਉਹ 81 ਸਾਲ ਦੇ ਸਨ। ਸ਼ਿਬੂ ਸੋਰੇਨ ਨੂੰ ਗੁਰਦੇ ਨਾਲ ਸਬੰਧਤ ਸਮੱਸਿਆਵਾਂ ਕਾਰਨ ਜੁਲਾਈ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਨਾਜ਼ੁਕ ਹਾਲਤ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ।
ਝਾਰਖੰਡ ਦੇ ਮੁੱਖ ਮੰਤਰੀ ਅਤੇ ਪੁੱਤਰ ਹੇਮੰਤ ਸੋਰੇਨ ਨੇ ਸੋਸ਼ਲ ਮੀਡੀਆ ‘ਤੇ ਆਪਣੇ ਪਿਤਾ ਦੇ ਦੇਹਾਂਤ ਦੀ ਜਾਣਕਾਰੀ ਦਿੰਦੇ ਹੋਏ ਕਿਹਾ, “ਸਤਿਕਾਰਯੋਗ ਦਿਸ਼ਾਮ ਗੁਰੂ ਜੀ ਸਾਨੂੰ ਸਾਰਿਆਂ ਨੂੰ ਛੱਡ ਕੇ ਚਲੇ ਗਏ ਹਨ। ਅੱਜ ਮੈਂ ਖਾਲੀ ਹੋ ਗਿਆ ਹਾਂ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























