Punjab: ਤਰਨਤਾਰਨ ਫਰਜ਼ੀ ਮੁਕਾਬਲਾ ਮਾਮਲੇ ‘ਚ ਅੱਜ ਸੁਣਾਈ ਜਾਵੇਗੀ ਸਜ਼ਾ

ਚੰਡੀਗੜ੍ਹ, 4 ਅਗਸਤ (ਵਿਸ਼ਵ ਵਾਰਤਾ): 1993 ‘ਚ ਤਰਨਤਾਰਨ ਵਿੱਚ ਹੋਏ ਫਰਜ਼ੀ ਮੁਕਾਬਲੇ ਦੇ ਮਾਮਲੇ ਵਿੱਚ ਅੱਜ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵੱਲੋਂ ਸਜ਼ਾ ਸੁਣਾਏਗੀ। ਇਸ ਮਾਮਲੇ ਵਿੱਚ ਅਦਾਲਤ ਨੇ ਪੰਜ ਤਤਕਾਲੀ ਪੁਲਿਸ ਅਧਿਕਾਰੀਆਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਇਨ੍ਹਾਂ ਸਾਰਿਆਂ ‘ਤੇ ਕਤਲ ਅਤੇ ਅਪਰਾਧਿਕ ਸਾਜ਼ਿਸ਼ ਲਈ ਆਈਪੀਸੀ ਦੀ ਧਾਰਾ 302 ਅਤੇ 120-ਬੀ ਤਹਿਤ ਮੁਕੱਦਮਾ ਚਲਾਇਆ ਗਿਆ ਸੀ।
ਪਹਿਲਾਂ, ਇਸ ਮਾਮਲੇ ਵਿੱਚ 10 ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਬਣਾਇਆ ਗਿਆ ਸੀ, ਪਰ ਉਨ੍ਹਾਂ ਵਿੱਚੋਂ 5 ਦੀ ਟ੍ਰਾਇਲ ਦੌਰਾਨ ਮੌਤ ਹੋ ਗਈ ਸੀ। ਬਾਕੀ 5 ਦੋਸ਼ੀਆਂ ਨੂੰ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ ਅਤੇ ਗ੍ਰਿਫ਼ਤਾਰ ਕਰ ਲਿਆ ਹੈ। ਪੀੜਤ ਪਰਿਵਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ 32 ਸਾਲਾਂ ਬਾਅਦ ਇਨਸਾਫ਼ ਦੀ ਉਮੀਦ ਹੈ ਅਤੇ ਉਹ ਚਾਹੁੰਦੇ ਹਨ ਕਿ ਅਦਾਲਤ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਵੇ।
ਇਹ ਮਾਮਲਾ 1993 ਦਾ ਹੈ, ਜਿਸ ਵਿੱਚ 7 ਨੌਜਵਾਨਾਂ ਨੂੰ ਦੋ ਵੱਖ-ਵੱਖ ਪੁਲਿਸ ਮੁਕਾਬਲਿਆਂ ਵਿੱਚ ਮ੍ਰਿਤਕ ਦਿਖਾਇਆ ਗਿਆ ਸੀ। ਦੋਸ਼ੀਆਂ ਨੇ 27 ਜੂਨ 1993 ਨੂੰ ਉਨ੍ਹਾਂ ਨੌਜਵਾਨਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਚੁੱਕ ਲਿਆ ਅਤੇ ਉਨ੍ਹਾਂ ਨੂੰ ਕਈ ਦਿਨਾਂ ਤੱਕ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਅਤੇ ਉਨ੍ਹਾਂ ‘ਤੇ ਅਣਮਨੁੱਖੀ ਤਸ਼ੱਦਦ ਕੀਤਾ। 28 ਜੁਲਾਈ 1993 ਨੂੰ ਡੀਐਸਪੀ ਭੁਪਿੰਦਰਜੀਤ ਸਿੰਘ ਦੀ ਅਗਵਾਈ ਹੇਠ ਇੱਕ ਫਰਜ਼ੀ ਮੁਕਾਬਲਾ ਕੀਤਾ ਗਿਆ ਤੇ ਫਰਜ਼ੀ ਮੁਕਾਬਲਿਆਂ ਵਿੱਚ 7 ਲੋਕ ਮਾਰ ਦਿੱਤੇ ਗਏ। ਪਰਿਵਾਰ ਦਾ ਕਹਿਣਾ ਹੈ ਕਿ ਅੱਜ ਉਨ੍ਹਾਂ ਨੂੰ ਲਗਭਗ 33 ਸਾਲਾਂ ਬਾਅਦ ਇਨਸਾਫ਼ ਮਿਲਣਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























