Amritsar: ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ Varun Dhawan
ਸਾਥੀ ਕਲਾਕਾਰਾਂ ਦੇ ਨਾਲ ਨਵੀ ਫਿਲਮ ਦੀ ਕਾਮਯਾਬੀ ਲਈ ਕੀਤੀ ਅਰਦਾਸ

ਅੰਮ੍ਰਿਤਸਰ, 5 ਅਗਸਤ (ਵਿਸ਼ਵ ਵਾਰਤਾ): ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਵਰੁਣ ਧਵਨ ਅਤੇ ਨਿਰਮਾਤਾ ਭੂਸ਼ਣ ਕੁਮਾਰ ਸੋਮਵਾਰ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ (Amritsar) ਵਿਖੇ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਵਿੱਚ ਸਾਥੀ ਕਲਾਕਾਰਾਂ ਦੇ ਨਾਲ ਨਵੀ ਫਿਲਮ ਦੀ ਕਾਮਯਾਬੀ ਲਈ ਅਰਦਾਸ ਕੀਤੀ ਅਤੇ ਕੀਰਤਨ ਸੁਣਿਆ।

ਅਦਾਕਾਰ ਵਰੁਣ ਧਵਨ ਅਤੇ ਟੀ ਸੀਰੀਜ਼ ਦੇ ਚੇਅਰਮੈਨ ਅਤੇ ਬਾਰਡਰ 2 ਫਿਲਮ ਦੇ ਨਿਰਮਾਤਾਵਾਂ ਵਿੱਚੋਂ ਇੱਕ ਭੂਸ਼ਣ ਕੁਮਾਰ ਦੋਵੇਂ ਫਿਲਮ ਬਾਰਡਰ 2 ਦੀ ਸ਼ੂਟਿੰਗ ਲਈ ਅੰਮ੍ਰਿਤਸਰ (Amritsar) ਆਏ ਹੋਏ ਸਨ। ਦੇਰ ਰਾਤ ਕੁਝ ਪ੍ਰਸ਼ੰਸਕਾਂ ਨੇ ਉਨ੍ਹਾਂ ਨਾਲ ਸੈਲਫੀਆਂ ਵੀ ਲਈਆਂ। ਵਰੁਣ ਨੇ ਬੀਤੇ ਦਿਨੀ ਅਦਾਕਾਰ ਦਿਲਜੀਤ ਦੋਸਾਂਝ, ਅਹਾਨ ਸ਼ੈੱਟੀ ਅਤੇ ਹੋਰ ਕਲਾਕਾਰਾਂ ਨਾਲ ਬਾਰਡਰ 2 ਦੀ ਸ਼ੂਟਿੰਗ ਪੂਰੀ ਹੋਣ ਦਾ ਇੱਕ ਵੀਡੀਓ ਵੀ ਸਾਂਝਾ ਕੀਤਾ ਸੀ।ਜਿਸ ‘ਚ ਦਿਲਜੀਤ ਦੋਸਾਂਝ ਉਨ੍ਹਾਂ ਨੂੰ ਲੱਡੂ ਖਿਲਾਉਂਦੇ ਨਜ਼ਰ ਆ ਰਹੇ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























