Sidhu ਮੂਸੇਵਾਲੇ ਦੇ ਬੁੱਤ ‘ਤੇ ਹਮਲੇ ਨੂੰ ਲੈ ਕੇ ਮਾਂ ਚਰਨ ਕੌਰ ਨੇ ਸਾਂਝੀ ਕੀਤੀ ਭਾਵੁਕ ਪੋਸਟ
– ਪੜ੍ਹੋ ਕੀ ਕਿਹਾ

ਮਾਨਸਾ, 5 ਅਗਸਤ 2025 (ਵਿਸ਼ਵ ਵਾਰਤਾ): ਮਰਹੂਮ ਪੰਜਾਬੀ ਗਾਇਕ ਸਿੱਧੂ (Sidhu) ਮੂਸੇਵਾਲੇ ਦੀ ਮਾਂ ਚਰਨ ਕੌਰ ਨੇ ਪੁੱਤ ਦੇ ਬੁੱਤ ‘ਤੇ ਹਾਲ ਹੀ ਵਿੱਚ ਹੋਈ ਗੋਲੀਬਾਰੀ ‘ਤੇ ਡੂੰਘਾ ਦੁੱਖ ਅਤੇ ਗੁੱਸਾ ਪ੍ਰਗਟ ਕੀਤਾ ਹੈ। ਉਨ੍ਹਾਂ ਇੰਸਟਾਗ੍ਰਾਮ ‘ਤੇ ਇੱਕ ਭਾਵੁਕ ਪੋਸਟ ਵਿੱਚ ਲਿਖਿਆ – “ਸਾਡੇ ਪੁੱਤਰ ਦੀ ਯਾਦ ‘ਤੇ ਹਮਲਾ ਸਾਡੀ ਆਤਮਾ ‘ਤੇ ਇੱਕ ਜ਼ਖ਼ਮ ਹੈ।” ਚਰਨ ਕੌਰ ਨੇ ਕਿਹਾ ਕਿ ਕੁਝ ਲੋਕ ਨਾ ਸਿਰਫ਼ ਸਿੱਧੂ ਦੀ ਮੌਤ ਦਾ ਅਪਮਾਨ ਕਰ ਰਹੇ ਹਨ, ਸਗੋਂ ਹੁਣ ਉਸ ਦੀਆਂ ਯਾਦਾਂ ਨੂੰ ਵੀ ਮਿਟਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਬੁੱਤ ‘ਤੇ ਗੋਲੀ ਚਲਾਈ ਗਈ ਸੀ, ਉਹ ਸਿਰਫ਼ ਇੱਕ ਪੱਥਰ ਨਹੀਂ ਸੀ, ਸਗੋਂ ਲੋਕਾਂ ਦੇ ਸਿੱਧੂ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਪ੍ਰਤੀਕ ਸੀ।

ਜ਼ਿਕਰਯੋਗ ਹੈ ਕਿ ਇਹ ਘਟਨਾ ਲਗਭਗ ਤਿੰਨ ਦਿਨ ਪਹਿਲਾਂ ਹਰਿਆਣਾ ਦੇ ਡੱਬਵਾਲੀ ਇਲਾਕੇ ਵਿੱਚ ਵਾਪਰੀ ਸੀ, ਜਿੱਥੇ ਅਣਪਛਾਤੇ ਹਮਲਾਵਰਾਂ ਨੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ (Sidhu) ਮੂਸੇਵਾਲਾ ਦੇ ਬੁੱਤ ‘ਤੇ ਗੋਲੀਬਾਰੀ ਕੀਤੀ ਅਤੇ ਬੁੱਤ ਨੂੰ ਨੁਕਸਾਨ ਪਹੁੰਚਾਇਆ। ਗੋਲੀਬਾਰੀ ਨਾਲ ਬੁੱਤ ਨੂੰ ਨੁਕਸਾਨ ਪਹੁੰਚਿਆ, ਜਿਸ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਹਮਲਾਵਰ ਰਾਤ ਨੂੰ ਆਏ ਸਨ ਅਤੇ ਗੋਲੀਬਾਰੀ ਕਰ ਕੇ ਫਰਾਰ ਹੋ ਗਏ। ਮੌਕੇ ਤੋਂ ਗੋਲੀਆਂ ਦੇ ਖੋਲ ਵੀ ਬਰਾਮਦ ਹੋਏ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨਾਲ ਮੂਸੇਵਾਲਾ ਦੇ ਪ੍ਰਸ਼ੰਸਕਾਂ ਵਿੱਚ ਵੀ ਡੂੰਘਾ ਗੁੱਸਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























