SGPC ਵਿਸ਼ੇਸ਼ ਜਨਰਲ ਇਜਲਾਸ ’ਚ ਪਾਸ ਕੀਤੇ ਗਏ ਕਈ ਮਤੇ; ਪੜ੍ਹੋ ਵੇਰਵਾ
ਅੰਮ੍ਰਿਤਸਰ, 5 ਅਗਸਤ 2025 (ਵਿਸ਼ਵ ਵਾਰਤਾ):ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤੇਜਾ ਸਿੰਘ ਸਮੁੰਦਰ ਹਾਲ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਜਨਰਲ ਇਜਲਾਸ ਹੋਇਆ। ਇਸ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਹਿੱਸਾ ਲਿਆ ਅਤੇ ਸਿੱਖ ਧਰਮ ਅਤੇ ਗੁਰਦੁਆਰਾ ਪ੍ਰਬੰਧਨ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕੀਤੀ ਗਈ।
ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਸਪੱਸ਼ਟ ਕੀਤਾ ਕਿ ਪੂਰੀ ਮੀਟਿੰਗ ਸ਼ਾਂਤੀਪੂਰਨ ਰਹੀ। ਇਸ ਦੌਰਾਨ ਪਿਛਲੇ ਸਮੇਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਚਕਾਰ ਪੈਦਾ ਹੋਏ ਵਿਵਾਦ ‘ਤੇ ਵੀ ਚਰਚਾ ਕੀਤੀ ਗਈ । ਮੀਟਿੰਗ ਵਿੱਚ ਕੁਝ ਅਜਿਹੇ ਫੈਸਲੇ ਲਏ ਗਏ, ਜਿਸ ਨਾਲ ਭਵਿੱਖ ਵਿੱਚ ਤਖ਼ਤਾਂ ਵਿਚਕਾਰ ਵਿਵਾਦਾਂ ਤੋਂ ਬਚਿਆ ਜਾ ਸਕਦਾ ਹੈ।
ਜਨਰਲ ਇਜਲਾਸ ਦੌਰਾਨ ਸਰਬ ਸੰਮਤੀ ਨਾਲ ਪਾਸ ਮਤੇ ਵਿਚ ਸਿੰਘ ਸਾਹਿਬਾਨ ਨੂੰ ਅਪੀਲ ਕੀਤੀ ਗਈ ਕਿ ਕਿਸੇ ਵੀ ਮਾਮਲੇ ’ਤੇ ਫ਼ੈਸਲਾ ਲੈਣ ਸਮੇਂ ਪੰਥਕ ਰਵਾਇਤਾਂ ਨੂੰ ਨਜ਼ਰ ਅੰਦਾਜ਼ ਨਾ ਕੀਤਾ ਜਾਵੇ। ਕੌਮੀ ਫ਼ੈਸਲੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੈਣ ਦੀ ਰਵਾਇਤ ਹੈ ਅਤੇ ਲਏ ਜਾਂਦੇ ਰਹਿਣਗੇ ਪਰ ਦੂਸਰੇ ਚਾਰ ਤਖ਼ਤ ਸਾਹਿਬਾਨ ਨਾਲ ਸੰਬੰਧਿਤ ਸਥਾਨਕ ਮਾਮਲਿਆਂ ਵਿਚ ਉਨ੍ਹਾਂ ਦੇ ਸਲਾਹ ਮਸ਼ਵਰੇ ਬਿਨ੍ਹਾਂ ਦਖਲ ਨਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਜੇਕਰ ਕੋਈ ਅਜਿਹਾ ਮਾਮਲਾ ਵਿਚਾਰ ਅਧੀਨ ਆਵੇ ਤਾਂ ਵਿਚਾਰ ਵਟਾਂਦਰੇ ਮਗਰੋਂ ਹੀ ਕੋਈ ਫੈਸਲਾ ਕੀਤਾ ਜਾਵੇ। ਇਸ ਵਿਚ ਸੰਬੰਧਿਤ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਫੈਸਲੇ ਦਾ ਹਿੱਸਾ ਲਾਜ਼ਮੀ ਬਣਾਇਆ ਜਾਵੇ, ਸਾਂਝੀ ਰਾਏ ਨਾ ਬਣਨ ’ਤੇ ਉਸ ਮਾਮਲੇ ਪ੍ਰਤੀ ਕਾਹਲੀ ਵਿਚ ਫੈਸਲਾ ਨਾ ਲਿਆ ਜਾਵੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















