• Latest
  • Trending
ਸਿੰਧ ਦਾ ਪਾਣੀ ਆਉਣ ਵਾਲੀਆਂ ਪੀੜ੍ਹੀਆਂ ਲਈ PUNJAB ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ: ਮੁੱਖ ਮੰਤਰੀ

ਸਿੰਧ ਦਾ ਪਾਣੀ ਆਉਣ ਵਾਲੀਆਂ ਪੀੜ੍ਹੀਆਂ ਲਈ PUNJAB ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ: ਮੁੱਖ ਮੰਤਰੀ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

9 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

10 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

10 hours ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

11 hours ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

11 hours ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

11 hours ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

11 hours ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

13 hours ago
Hindi News
English News
Monday, November 23, 2026
No Result
View All Result
10 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੰਧ ਦਾ ਪਾਣੀ ਆਉਣ ਵਾਲੀਆਂ ਪੀੜ੍ਹੀਆਂ ਲਈ PUNJAB ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ: ਮੁੱਖ ਮੰਤਰੀ

ਪੰਜਾਬ ਤੇ ਹਰਿਆਣਾ ਦੀਆਂ ਜ਼ਰੂਰਤਾਂ ਲਈ ਸਿੰਧ ਦੇ ਪਾਣੀ ਦੀ ਸਹੀ ਵਰਤੋਂ ਕਰ ਕੇ ਪਾਣੀਆਂ ਦੇ ਮੁੱਦੇ ਨੂੰ ਹਮੇਸ਼ਾ ਲਈ ਖ਼ਤਮ ਕੀਤਾ ਜਾਵੇ; ਮੁੱਖ ਮੰਤਰੀ ਦੀ ਭਾਰਤ ਸਰਕਾਰ ਨੂੰ ਅਪੀਲ

August 5, 2025
in ਖਬਰਾਂ, ਪੰਜਾਬ

ਨਵੀਂ ਦਿੱਲੀ, 5 ਅਗਸਤ (ਵਿਸ਼ਵ ਵਾਰਤਾ):- PUNJAB ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਤਲੁਜ ਯਮੁਨਾ ਲਿੰਕ (SYL) ਦੇ ਮੁੱਦੇ ਨੂੰ ਖ਼ਤਮ ਕਰ ਕੇ PUNJAB ਤੇ HARYANA ਵਿਚਕਾਰ ਲੰਬੇ ਸਮੇਂ ਤੋਂ ਚੱਲ ਰਹੇ ਜਲ ਵਿਵਾਦ ਨੂੰ ਹੱਲ ਕਰਨ ਲਈ ਚਨਾਬ ਦਰਿਆ ਦੇ ਪਾਣੀ ਦੀ ਵਰਤੋਂ ਕਰੇ।

ਐਸ.ਵਾਈ.ਐਲ. ਦੇ ਮੁੱਦੇ ਉੱਤੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨਾਲ ਮੀਟਿੰਗ ਦੌਰਾਨ ਵਿਚਾਰ-ਵਟਾਂਦਰੇ ਵਿੱਚ ਭਾਗ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ 9 ਜੁਲਾਈ ਨੂੰ ਹੋਈ ਆਖ਼ਰੀ ਮੀਟਿੰਗ ਦੌਰਾਨ ਕੇਂਦਰ ਸਰਕਾਰ ਨੇ ਦੱਸਿਆ ਸੀ ਕਿ ਪਾਕਿਸਤਾਨ ਨਾਲ ਸਿੰਧ ਜਲ ਸਮਝੌਤਾ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨਾਲ ਇਸ ਸਮਝੌਤੇ ਅਧੀਨ ਪਾਕਿਸਤਾਨ ਨੂੰ ਦਿੱਤੇ ਪੱਛਮੀ ਦਰਿਆਵਾਂ ਵਿੱਚੋਂ ਇਕ ਚਨਾਬ ਦਰਿਆ ਦੇ ਪਾਣੀ ਦੀ ਵਰਤੋਂ ਲਈ ਭਾਰਤ ਵਾਸਤੇ ਵੱਡਾ ਮੌਕਾ ਖੁੱਲ੍ਹਿਆ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਨੂੰ ਹੁਣ ਚਨਾਬ ਦਾ ਪਾਣੀ ਰਣਜੀਤ ਸਾਗਰ, ਪੌਂਗ ਜਾਂ ਭਾਖੜਾ ਵਰਗੇ ਭਾਰਤੀ ਡੈਮਾਂ ਰਾਹੀਂ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਵਾਧੂ ਪਾਣੀ ਲਿਆਉਣ ਲਈ ਨਵੀਆਂ ਨਹਿਰਾਂ ਤੇ ਬੁਨਿਆਦੀ ਢਾਂਚੇ ਦੀ ਲੋੜ ਪਵੇਗੀ, ਜਿਸ ਲਈ ਪੰਜਾਬ ਵਿੱਚ ਇਸ ਦੀ ਉਸਾਰੀ ਹੋਵੇਗੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਇਨ੍ਹਾਂ ਨਹਿਰਾਂ ਤੇ ਬੁਨਿਆਦੀ ਢਾਂਚੇ ਨਾਲ ਪੰਜਾਬ ਦੀਆਂ ਜ਼ਰੂਰਤਾਂ ਪੂਰੀਆਂ ਕੀਤੀਆਂ ਜਾ ਸਕਦੀਆਂ ਹਨ ਅਤੇ ਪੰਜਾਬ ਦੀਆਂ ਲੋੜਾਂ ਪੂਰੀਆਂ ਹੋਣ ਤੋਂ ਬਾਅਦ ਬਾਕੀ ਬਚਦਾ ਪਾਣੀ ਇਸੇ ਨਹਿਰੀ ਪ੍ਰਣਾਲੀ ਰਾਹੀਂ ਹਰਿਆਣਾ ਤੇ ਰਾਜਸਥਾਨ ਨੂੰ ਸਪਲਾਈ ਕੀਤਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਚਨਾਬ ਦੇ ਪਾਣੀ ਦੀ ਵਰਤੋਂ ਨਾਲ ਪੰਜਾਬ ਦੀ ਧਰਤੀ ਹੇਠਲੇ ਪਾਣੀ `ਤੇ ਨਿਰਭਰਤਾ ਘਟੇਗੀ ਅਤੇ ਨਹਿਰੀ ਪਾਣੀ ਆਧਾਰਤ ਸਿੰਜਾਈ ਨੂੰ ਸੁਰਜੀਤ ਕੀਤਾ ਜਾਵੇਗਾ, ਜਿਸ ਦਾ ਕਿਸਾਨਾਂ ਨੂੰ ਲਾਭ ਮਿਲੇਗਾ, ਜੋ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਨਾਲ ਹੀ ਆਉਣ ਵਾਲੀਆਂ ਪੀੜ੍ਹੀਆਂ ਲਈ ਸੂਬੇ ਦਾ ਧਰਤੀ ਹੇਠਲਾ ਪਾਣੀ ਬਚੇਗਾ।

ਉਨ੍ਹਾਂ ਕਿਹਾ ਕਿ ਪੰਜਾਬ, ਜੋ ਇਸ ਸਮੇਂ ਧਰਤੀ ਹੇਠਲੇ ਪਾਣੀ ਦੀ ਕਮੀ ਦਾ ਸਾਹਮਣਾ ਕਰ ਰਿਹਾ ਹੈ, ਨੂੰ ਇਨ੍ਹਾਂ ਦਰਿਆਈ ਪਾਣੀਆਂ ਦੀ ਵਰਤੋਂ ਜਾਂ ਵੰਡ ਲਈ ਭਵਿੱਖ ਦੀ ਕਿਸੇ ਵੀ ਰਣਨੀਤੀ ਵਿੱਚ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।

ਭਗਵੰਤ ਸਿੰਘ ਮਾਨ ਨੇ ਜ਼ੋਰਦਾਰ ਅਪੀਲ ਕੀਤੀ ਕਿ ਪੱਛਮੀ ਦਰਿਆਵਾਂ ਦੇ ਪਾਣੀ ਨੂੰ ਪਹਿਲ ਦੇ ਆਧਾਰ `ਤੇ ਪੰਜਾਬ ਨੂੰ ਅਲਾਟ ਕੀਤਾ ਜਾਣਾ ਚਾਹੀਦਾ ਹੈ ਅਤੇ ਇਹ ਵੀ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਮੌਜੂਦਾ ਭਾਖੜਾ ਤੇ ਪੌਂਗ ਡੈਮਾਂ ਦੇ ਉੱਪਰ ਨਵੇਂ ਸਟੋਰੇਜ ਡੈਮ ਬਣਾਏ ਜਾਣੇ ਚਾਹੀਦੇ ਹਨ, ਜਿਸ ਨਾਲ ਪੱਛਮੀ ਦਰਿਆਈ ਪਾਣੀਆਂ ਦੇ ਭੰਡਾਰਨ ਅਤੇ ਰੈਗੁਲੇਸ਼ਨ ਵਿੱਚ ਕਾਫ਼ੀ ਵਾਧਾ ਹੋਵੇਗਾ।

ਐਸ.ਵਾਈ.ਐਲ. ਨਹਿਰ ਦਾ ਮੁੱਦਾ ਖ਼ਤਮ ਕਰਨ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਐਸ.ਵਾਈ.ਐਲ. ਨਹਿਰ ਦੀ ਜ਼ਰੂਰਤ ਨੂੰ ਖ਼ਤਮ ਕਰਨ ਲਈ ਸ਼ਾਰਦਾ ਯਮੁਨਾ ਲਿੰਕ ਰਾਹੀਂ ਵਾਧੂ ਪਾਣੀ ਨੂੰ ਯਮੁਨਾ ਨਦੀ ਵਿੱਚ ਤਬਦੀਲ ਕਰਨ ਅਤੇ ਚਨਾਬ ਦੇ ਪਾਣੀ ਨੂੰ ਰੋਹਤਾਂਗ ਸੁਰੰਗ ਰਾਹੀਂ ਬਿਆਸ ਨਦੀ ਵੱਲ ਮੋੜਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸ਼ਾਰਦਾ-ਯਮੁਨਾ ਲਿੰਕ ਦੇ ਲੰਬੇ ਸਮੇਂ ਤੋਂ ਚੱਲ ਰਹੇ ਪ੍ਰਾਜੈਕਟ ਨੂੰ ਤਰਜੀਹੀ ਆਧਾਰ `ਤੇ ਲਿਆ ਜਾਣਾ ਚਾਹੀਦਾ ਹੈ ਅਤੇ ਵਾਧੂ ਪਾਣੀ ਨੂੰ ਢੁਕਵੀਂ ਜਗ੍ਹਾ `ਤੇ ਯਮੁਨਾ ਨਦੀ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਉਪਲਬਧ ਵਾਧੂ ਪਾਣੀ ਹਰਿਆਣਾ ਸੂਬੇ ਦੀ ਰਾਵੀ-ਬਿਆਸ ਪ੍ਰਣਾਲੀ ਤੋਂ ਪਾਣੀ ਦੀ ਬਕਾਇਆ ਲੋੜ ਨੂੰ ਪੂਰਾ ਕਰ ਸਕਦਾ ਹੈ।

ਇਸ ਤੋਂ ਇਲਾਵਾ ਰਾਜਧਾਨੀ ਦਿੱਲੀ ਦੀ ਲਗਾਤਾਰ ਵਧ ਰਹੀ ਪੀਣ ਵਾਲੇ ਪਾਣੀ ਦੀ ਜ਼ਰੂਰਤ ਅਤੇ ਰਾਜਸਥਾਨ ਨੂੰ ਯਮੁਨਾ ਦੇ ਪਾਣੀ ਦੀ ਉਪਲਬਧਤਾ ਨੂੰ ਵੀ ਪੂਰਾ ਕਰ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਪਰੋਕਤ ਸਥਿਤੀ ਵਿੱਚ ਦੁਬਾਰਾ ਐਸ.ਵਾਈ.ਐਲ. ਨਹਿਰ ਦੇ ਨਿਰਮਾਣ ਦੇ ਮੁੱਦੇ ਨੂੰ ਟਾਲਿਆ ਅਤੇ ਹਮੇਸ਼ਾ ਲਈ ਖ਼ਤਮ ਕੀਤਾ ਜਾ ਸਕਦਾ ਹੈ। ਯਮੁਨਾ ਸਤਲੁਜ ਲਿੰਕ (ਵਾਈ.ਐਸ.ਐਲ.) ਨਹਿਰ ਲਈ ਵਕਾਲਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਦਿੱਲੀ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਵਿਚਕਾਰ ਯਮੁਨਾ ਦੇ ਪਾਣੀਆਂ ਦੀ ਵੰਡ ਦੇ 12 ਮਈ, 1994 ਦੇ ਸਮਝੌਤੇ ਦੀ ਸਮੀਖਿਆ 2025 ਤੋਂ ਬਾਅਦ ਕੀਤੀ ਜਾਣੀ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਯਮੁਨਾ ਦੇ ਪਾਣੀਆਂ ਦੀ ਵੰਡ ਵਿੱਚ ਭਾਈਵਾਲ ਰਾਜ ਵਜੋਂ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ ਅਤੇ ਯਮੁਨਾ ਦੇ ਪਾਣੀਆਂ ਦੀ ਵੰਡ ਕਰਦੇ ਸਮੇਂ ਸੂਬੇ ਲਈ ਯਮੁਨਾ ਦਾ ਵਾਧੂ 60 ਫੀਸਦੀ ਪਾਣੀ ਨੂੰ ਪੰਜਾਬ ਨੂੰ ਦੇਣ `ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਕੋਲ ਹੋਰ ਸਰੋਤਾਂ ਤੋਂ ਵਾਧੂ ਪਾਣੀ ਪ੍ਰਾਪਤ ਕਰਨ ਦੀ ਕਾਫ਼ੀ ਸੰਭਾਵਨਾ ਹੈ, ਜਿਸ ਦਾ ਹਿਸਾਬ ਲਗਾਉਣ ਦੀ ਵੀ ਲੋੜ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਘੱਗਰ ਨਦੀ, ਟਾਂਗਰੀ ਨਦੀ, ਮਾਰਕੰਡਾ ਨਦੀ, ਸਰਸਵਤੀ ਨਦੀ, ਚੌਟਾਂਗ-ਰਾਕਸ਼ੀ, ਨਈ ਨਾਲਾ, ਸੈਹਬੀ ਨਦੀ, ਕ੍ਰਿਸ਼ਨਾ ਧੂੰਆਂ ਅਤੇ ਲੰੜੋਹਾ ਨਾਲਾ ਦਾ 2.703 ਐਮ.ਏ.ਐਫ. ਪਾਣੀ ਵੀ ਮਿਲ ਰਿਹਾ ਹੈ, ਜੋ ਸੂਬਿਆਂ ਵਿਚਕਾਰ ਪਾਣੀ ਦੀ ਵੰਡ ਦਾ ਫੈਸਲਾ ਕਰਦੇ ਸਮੇਂ ਹੁਣ ਤੱਕ ਧਿਆਨ ਵਿੱਚ ਹੀ ਨਹੀਂ ਲਿਆਂਦਾ ਗਿਆ।

ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਐਸ.ਵਾਈ.ਐਲ. ਨਹਿਰ ਇਕ ‘ਭਾਵਨਾਤਮਕ ਮੁੱਦਾ` ਹੈ ਅਤੇ ਇਸ ਨਾਲ ਪੰਜਾਬ ਵਿੱਚ ਕਾਨੂੰਨ ਵਿਵਸਥਾ ਲਈ ਗੰਭੀਰ ਹਾਲਾਤ ਬਣ ਸਕਦੇ ਹਨ ਅਤੇ ਇਹ ਇਕ ਰਾਸ਼ਟਰੀ ਸਮੱਸਿਆ ਬਣ ਜਾਵੇਗੀ, ਜਿਸ ਦਾ ਖਮਿਆਜ਼ਾ ਹਰਿਆਣਾ ਅਤੇ ਰਾਜਸਥਾਨ ਨੂੰ ਵੀ ਭੁਗਤਣਾ ਪਵੇਗਾ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਐਸ.ਵਾਈ.ਐਲ. ਨਹਿਰ ਲਈ ਅੱਜ ਤੱਕ ਜ਼ਮੀਨ ਉਪਲਬਧ ਨਹੀਂ ਹੈ ਅਤੇ ਇਹ ਵੀ ਕਿਹਾ ਕਿ ਤਿੰਨ ਦਰਿਆਵਾਂ ਦੇ 34.34 ਐਮ.ਏ.ਐਫ. ਪਾਣੀ ਵਿੱਚੋਂ ਪੰਜਾਬ ਨੂੰ ਸਿਰਫ 14.22 ਐਮ.ਏ.ਐਫ. ਪਾਣੀ ਅਲਾਟ ਕੀਤਾ ਗਿਆ ਸੀ, ਜੋ 40 ਫੀਸਦੀ ਬਣਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਕੀ 60 ਫੀਸਦੀ ਹਰਿਆਣਾ, ਦਿੱਲੀ, ਰਾਜਸਥਾਨ ਨੂੰ ਅਲਾਟ ਕੀਤਾ ਗਿਆ ਸੀ। ਹਾਲਾਂਕਿ ਇਨ੍ਹਾਂ ਵਿੱਚੋਂ ਕੋਈ ਵੀ ਦਰਿਆ ਅਸਲ ਵਿੱਚ ਇਨ੍ਹਾਂ ਰਾਜਾਂ ਵਿੱਚੋਂ ਨਹੀਂ ਵਗਦਾ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਤਹੀ ਪਾਣੀ ਵਿੱਚ ਕਮੀ ਕਾਰਨ ਧਰਤੀ ਹੇਠਲੇ ਪਾਣੀ `ਤੇ ਦਬਾਅ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 153 ਬਲਾਕਾਂ ਵਿੱਚੋਂ 115 (75 ਫੀਸਦੀ) ਨੂੰ ਧਰਤੀ ਹੇਠੋਂ ਵੱਧ ਪਾਣੀ ਕੱਢਣ ਵਾਲੇ ਐਲਾਨਿਆ ਗਿਆ ਹੈ, ਜਦੋਂ ਕਿ ਹਰਿਆਣਾ ਵਿੱਚ 61 ਫੀਸਦੀ (143 ਵਿੱਚੋਂ 88) ਜ਼ਿਆਦਾ ਪਾਣੀ ਧਰਤੀ ਹੇਠੋਂ ਕੱਢਣ ਦੀ ਸ਼ੇ੍ਰਣੀ ਵਿੱਚ ਆਉਂਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਟਿਊਬਵੈੱਲਾਂ ਦੀ ਗਿਣਤੀ 1980 ਦੇ ਦਹਾਕੇ ਵਿੱਚ 6 ਲੱਖ ਤੋਂ ਵੱਧ ਕੇ 2018 ਵਿੱਚ 14.76 ਲੱਖ ਹੋ ਗਈ ਹੈ (ਇਸ ਵਿੱਚ ਸਿਰਫ਼ ਖੇਤੀਬਾੜੀ ਲਈ ਲਗਾਏ ਗਏ ਟਿਊਬਵੈੱਲ ਹੀ ਸ਼ਾਮਲ ਹਨ), ਜੋ ਪਿਛਲੇ 35 ਸਾਲਾਂ ਦੌਰਾਨ 200 ਫੀਸਦੀ ਤੋਂ ਵੱਧ ਦਾ ਵਾਧਾ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੂਰੇ ਦੇਸ਼ ਵਿੱਚ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਦੀ ਦਰ ਸਭ ਤੋਂ ਵੱਧ (157 ਫੀਸਦੀ) ਹੈ, ਜੋ ਕਿ ਰਾਜਸਥਾਨ (150 ਫੀਸਦੀ) ਤੋਂ ਵੀ ਵੱਧ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਆਪਣੀ ਪਾਣੀ ਦੀ ਜ਼ਰੂਰਤ ਨੂੰ ਨਜ਼ਰਅੰਦਾਜ਼ ਕਰਦਾ ਰਿਹਾ ਹੈ ਅਤੇ ਗੈਰ-ਰਿਪੇਰੀਅਨ ਰਾਜਾਂ ਦੀਆਂ ਪਾਣੀ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਲਗਪਗ 60 ਫੀਸਦੀ ਪਾਣੀ ਦਿੰਦਾ ਹੈ, ਜਦੋਂ ਕਿ ਇਨ੍ਹਾਂ ਸੂਬਿਆਂ ਵਿੱਚੋਂ ਰਾਵੀ-ਬਿਆਸ ਅਤੇ ਸਤਲੁਜ ਦਰਿਆ ਨਹੀਂ ਲੰਘਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ 2024 ਦੌਰਾਨ 124.26 ਲੱਖ ਮੀਟ੍ਰਿਕ ਟਨ ਕਣਕ ਦਾ ਵੱਡਾ ਯੋਗਦਾਨ ਪਾਇਆ, ਜੋ ਭਾਰਤ ਵਿੱਚ ਖਰੀਦੇ ਗਏ ਕੁੱਲ ਅਨਾਜ ਦਾ 47 ਫੀਸਦੀ ਹੈ। ਇਸ ਤੋਂ ਇਲਾਵਾ ਪੰਜਾਬ ਕੇਂਦਰੀ ਪੂਲ ਵਿੱਚ 24 ਫੀਸਦੀ ਚੌਲਾਂ ਦਾ ਯੋਗਦਾਨ ਵੀ ਪਾਉਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਕੁੱਲ ਪਾਣੀ ਦੀ ਲੋੜ 52 ਐਮ.ਏ.ਐਫ. ਹੈ ਅਤੇ ਪੰਜਾਬ ਕੋਲ ਉਪਲਬਧ ਪਾਣੀ ਸਿਰਫ਼ 26.75 ਐਮ.ਏ.ਐਫ. ਹੈ, ਜਿਸ ਵਿੱਚ ਤਿੰਨ ਦਰਿਆਵਾਂ ਦਾ ਪਾਣੀ 12.46 ਐਮ.ਏ.ਐਫ. ਅਤੇ ਧਰਤੀ ਹੇਠਲਾ ਪਾਣੀ 14.29 ਐਮ.ਏ.ਐਫ. ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਵਾਂ ਦਾ ਪਾਣੀ ਭਾਈਵਾਲ ਰਾਜਾਂ ਵਿਚਾਲੇ ਵੰਡਿਆ ਜਾਂਦਾ ਹੈ, ਜਦੋਂ ਕਿ ਇਨ੍ਹਾਂ ਦਰਿਆਵਾਂ ਤੋਂ ਆਉਣ ਵਾਲੇ ਹੜ੍ਹਾਂ ਕਾਰਨ ਨੁਕਸਾਨ ਸਿਰਫ਼ PUNJAB ਵਿੱਚ ਹੀ ਹੁੰਦਾ ਹੈ, ਜਿਸ ਨਾਲ PUNJAB ਨੂੰ ਹਰ ਸਾਲ ਭਾਰੀ ਵਿੱਤੀ ਬੋਝ ਝੱਲਣਾ ਪੈਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਉਂਕਿ ਲਾਭ ਭਾਈਵਾਲ ਸੂਬਿਆਂ ਵਿੱਚ ਇਕ ਨਿਸਚਿਤ ਅਨੁਪਾਤ ਵਿੱਚ ਸਾਂਝੇ ਕੀਤੇ ਜਾਂਦੇ ਹਨ, ਇਸ ਲਈ ਇਹ ਜ਼ਰੂਰੀ ਹੈ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਅਤੇ ਤਬਾਹੀ ਦੇ ਸਬੰਧ ਵਿੱਚ PUNJAB ਨੂੰ ਭਾਈਵਾਲ ਰਾਜਾਂ ਤੋਂ ਸਾਲਾਨਾ ਆਧਾਰ `ਤੇ ਢੁਕਵਾਂ ਮੁਆਵਜ਼ਾ ਮਿਲੇ।

ਮੁੱਖ ਮੰਤਰੀ ਨੇ ਕਿਹਾ ਕਿ ਬਦਲਦੇ ਹਾਲਾਤ ਅਤੇ ਵਾਤਾਵਰਨਕ ਤਬਦੀਲੀਆਂ ਦੇ ਮੱਦੇਨਜ਼ਰ ਟ੍ਰਿਬਿਊਨਲਾਂ ਦੇ ਫੈਸਲਿਆਂ ਤੇ ਸਮਝੌਤਿਆਂ ਦੀ ਸਮੀਖਿਆ ਹੋਣੀ ਚਾਹੀਦੀ ਹੈ, ਜਿਵੇਂ ਕਿ ਕੌਮਾਂਤਰੀ ਮਾਪਦੰਡ ਵੀ ਹਰੇਕ 25 ਸਾਲਾਂ ਬਾਅਦ ਸਮੀਖਿਆ ਲਾਜ਼ਮੀ ਕਰਾਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਜਿਵੇਂ ਹਰਿਆਣਾ ਰਾਵੀ ਤੇ ਬਿਆਸ ਵਿੱਚੋਂ ਪਾਣੀ ਦਾ ਹਿੱਸਾ ਮੰਗਦਾ ਹੈ, ਉਸੇ ਤਰਜ਼ ਉੱਤੇ ਪੰਜਾਬ ਯਮੁਨਾ ਦਰਿਆ ਵਿੱਚੋਂ ਆਪਣਾ ਹਿੱਸਾ ਮੰਗਦਾ ਹੈ ਕਿਉਂਕਿ ਭਾਰਤ ਸਰਕਾਰ ਦੇ ਸਿੰਜਾਈ ਕਮਿਸ਼ਨ 1972 ਨੇ ਪੰਜਾਬ ਨੂੰ ਯਮੁਨਾ ਦਰਿਆ ਦਾ ਰਿਪੇਰੀਅਨ ਸੂਬਾ ਦੱਸਿਆ ਹੈ। ਭਗਵੰਤ ਸਿੰਘ ਮਾਨ ਨੇ ਅਫ਼ਸੋਸ ਪ੍ਰਗਟਾਇਆ ਕਿ ਭਾਰਤ ਸਰਕਾਰ ਦਾ ਮੰਨਣਾ ਹੈ ਕਿ ਪੰਜਾਬ ਪੁਨਰਗਠਨ ਐਕਟ-1966 ਯਮੁਨਾ ਦਰਿਆਵਾਂ ਦੇ ਪਾਣੀਆਂ ਬਾਰੇ ਚੁੱਪ ਹੈ ਕਿਉਂਕਿ ਪੰਜਾਬ ਤੇ ਹਰਿਆਣਾ ਵਿਚਾਲੇ ਪਾਣੀ ਦੀ ਵੰਡ ਵੇਲੇ ਇਸ ਪਾਣੀ ਨੂੰ ਵਿਚਾਰਿਆ ਨਹੀਂ ਗਿਆ, ਜਦੋਂ ਕਿ ਇਹ ਐਕਟ ਰਾਵੀ ਦੇ ਪਾਣੀਆਂ ਬਾਰੇ ਵੀ ਚੁੱਪ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ ਰਾਵੀ-ਬਿਆਸ ਦੇ ਵਾਧੂ ਪਾਣੀਆਂ ਸਬੰਧੀ 1981 ਵਿੱਚ ਹੋਏ ਸਮਝੌਤੇ ਨੂੰ ਰੱਦ ਕਰਨ ਲਈ ‘PUNJAB ਸਮਝੌਤੇ ਰੱਦ ਕਰਨ ਐਕਟ, 2004’ ਬਣਾਇਆ ਹੈ।

White

White

Tags: BREAKING NEWSBreaking news in PunjabiChandigarhHARYANALatest Punjab newsLatest Punjab news in PunjabiNew delhiPUNJABPUNJAB CMPunjab Governmentsyltop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ(ਵਿਸ਼ਵ ਵਾਰਤਾ) ‘ਰਾਈਜ਼ਿੰਗ ਸਟਾਰਸ ਏਸ਼ੀਆ ਕੱਪ’ ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ ਹੈ। ਦੋਹਾ ਵਿੱਚ,...

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਹੋਰ ਮੌਤਾਂ; ਮ੍ਰਿਤਕਾਂ ਦੀ ਕੁੱਲ ਗਿਣਤੀ 1,269 ਤੱਕ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਹੋਰ ਮੌਤਾਂ; ਮ੍ਰਿਤਕਾਂ ਦੀ ਕੁੱਲ ਗਿਣਤੀ 1,269 ਤੱਕ ਪਹੁੰਚੀ

by Navjot
2 weeks ago
0

  ਢਾਕਾ, 5 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਸਿਹਤ ਸੰਕਟ ਦੇ ਵਧਦੇ ਦੌਰ ਦੌਰਾਨ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 