RBI Repo Rate : ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਵੱਡਾ ਫੈਸਲਾ, ਤੁਹਾਡੇ Loan ਅਤੇ EMIs ਤੇ ਪਵੇਗਾ ਸਿੱਧਾ ਅਸਰ

ਨਵੀ ਦਿੱਲੀ, 6 ਅਗਸਤ 2025 (ਵਿਸ਼ਵ ਵਾਰਤਾ): ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸੰਜੇ ਮਲਹੋਤਰਾ ਨੇ ਅੱਜ ਮੁਦਰਾ ਨੀਤੀ ਕਮੇਟੀ (ਐਮਪੀਸੀ) ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਤੋਂ ਬਾਅਦ ਜਾਣਕਾਰੀ ਦਿੱਤੀ ਕਿ ਰੈਪੋ ਰੇਟ (RBI Repo Rate) ਨੂੰ 5.5 ਪ੍ਰਤੀਸ਼ਤ ‘ਤੇ ਸਥਿਰ ਰੱਖਣ ਦਾ ਫੈਸਲਾ ਕੀਤਾ ਹੈ। ਯਾਨੀ ਕਿ ਭਾਰਤੀ ਰਿਜ਼ਰਵ ਬੈਂਕ (RBI Repo Rate) ਨੇ ਇਸ ਵਾਰ ਵੀ ਰੈਪੋ ਰੇਟ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਇਸਦਾ ਮਤਲਬ ਹੈ ਕਿ ਲੋਨ ਮਹਿੰਗੇ ਨਹੀਂ ਹੋਣਗੇ ਅਤੇ ਤੁਹਾਡੀ EMI ਵੀ ਨਹੀਂ ਵਧੇਗੀ। ਇਹ ਫੈਸਲਾ 4 ਤੋਂ 6 ਅਗਸਤ ਤੱਕ ਹੋਈ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ। ਆਰਬੀਆਈ ਦੇ ਗਵਰਨਰ ਸੰਜੇ ਮਲਹੋਤਰਾ ਨੇ ਅੱਜ ਯਾਨੀ 6 ਅਗਸਤ ਨੂੰ ਇਹ ਜਾਣਕਾਰੀ ਦਿੱਤੀ।
ਆਰਬੀਆਈ ਗਵਰਨਰ ਨੇ ਕਿਹਾ ਕਿ ਕਮੇਟੀ ਦੇ ਸਾਰੇ ਮੈਂਬਰ ਵਿਆਜ ਦਰਾਂ ਨੂੰ ਸਥਿਰ ਰੱਖਣ ਦੇ ਹੱਕ ਵਿੱਚ ਸਨ। ਇਹ ਫੈਸਲਾ ਟੈਰਿਫ ਅਨਿਸ਼ਚਿਤਤਾ ਕਾਰਨ ਲਿਆ ਗਿਆ ਹੈ। RBI ਨੇ ਜੂਨ ਵਿੱਚ ਵਿਆਜ ਦਰ 0.50% ਘਟਾ ਕੇ 5.5% ਕਰ ਦਿੱਤੀ ਸੀ।
ਦੱਸ ਦਈਏ ਕਿ ਜਿਸ ਦਰ ‘ਤੇ ਆਰਬੀਆਈ ਬੈਂਕਾਂ ਨੂੰ ਕਰਜ਼ਾ ਦਿੰਦਾ ਹੈ, ਉਸਨੂੰ ਰੈਪੋ ਰੇਟ ਕਿਹਾ ਜਾਂਦਾ ਹੈ। ਇਸ ਵਿੱਚ ਕੋਈ ਬਦਲਾਅ ਨਾ ਕਰਨ ਦਾ ਮਤਲਬ ਹੈ ਕਿ ਵਿਆਜ ਦਰਾਂ ਨਾ ਤਾਂ ਵਧਣਗੀਆਂ ਅਤੇ ਨਾ ਹੀ ਘਟਣਗੀਆਂ। ਆਰਬੀਆਈ ਗਵਰਨਰ ਨੇ ਕਿਹਾ ਕਿ ਦੇਸ਼ ਵਿੱਚ ਮਾਨਸੂਨ ਚੰਗੀ ਤਰ੍ਹਾਂ ਅੱਗੇ ਵਧ ਰਿਹਾ ਹੈ, ਜਿਸ ਨਾਲ ਅਰਥਵਿਵਸਥਾ ਨੂੰ ਹੁਲਾਰਾ ਮਿਲੇਗਾ। ਮਹਿੰਗਾਈ ‘ਤੇ ਬੋਲਦੇ ਹੋਏ, ਆਰਬੀਆਈ ਗਵਰਨਰ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ ਲਈ ਆਪਣਾ ਅਨੁਮਾਨ 3.7 ਪ੍ਰਤੀਸ਼ਤ ਤੋਂ ਘਟਾ ਕੇ 3.1 ਪ੍ਰਤੀਸ਼ਤ ਕਰ ਦਿੱਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























