Delhi: ਸੰਸਦ ਭਵਨ ਪਹੁੰਚੇ CM ਭਗਵੰਤ ਮਾਨ
ਸੰਸਦ ਮੈਂਬਰਾਂ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 6 ਅਗਸਤ 2025 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਯਾਨੀ ਬੁੱਧਵਾਰ ਨੂੰ ਦਿੱਲੀ (Delhi) ਲੋਕ ਸਭਾ ਪਹੁੰਚੇ ਅਤੇ ਸੰਸਦ ਮੈਂਬਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਲੋਕ ਸਭਾ ਸਪੀਕਰ ਅਤੇ ਪੁਰਾਣੇ ਸੰਸਦ ਸਾਥੀਆਂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਿਹਾ “ਮੈਂ ਇੱਥੇ SYL ਮੁੱਦੇ ‘ਤੇ ਜਲ ਸ਼ਕਤੀ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਦੇ ਸਿਲਸਿਲੇ ‘ਚ ਆਇਆ ਹਾਂ।

ਐਸਵਾਈਐਲ ਵਿਵਾਦ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ “ਇਹ ਵਿਵਾਦ ਬਹੁਤ ਪਹਿਲਾਂ ਤੋਂ ਚੱਲ ਰਿਹਾ ਹੈ।ਇਹ ਵਿਵਾਦ ਉਦੋਂ ਤੋਂ ਚੱਲ ਰਿਹਾ ਹੈ ਜਦੋਂ ਮੇਰੇ ਪਿਤਾ ਜੀ ਦੋ ਸਾਲ ਦੇ ਸਨ।ਸਾਡੀ ਹਰਿਆਣਾ ਨਾਲ ਕੋਈ ਲੜਾਈ ਨਹੀਂ ਹੈ, ਪਰ ਇਸਨੂੰ ਖਿੱਚਿਆ ਗਿਆ ਹੈ। ਹਾਲਾਤ ਅਜਿਹੇ ਹਨ ਕਿ ਸਾਡੇ ਕੋਲ ਪਾਣੀ ਨਹੀਂ ਹੈ। ਪਰ ਫਿਰ ਵੀ ਅਸੀਂ ਸਕਾਰਾਤਮਕ ਢੰਗ ਨਾਲ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























