Jammu – Kashmir ਦੇ ਊਧਮਪੁਰ ‘ਚ ਵੱਡਾ ਹਾਦਸਾ, ਡੂੰਘੀ ਖੱਡ ‘ਚ ਡਿੱਗੀ ਸੀਆਰਪੀਐਫ ਜਵਾਨਾਂ ਦੀ ਗੱਡੀ
3 ਜਵਾਨਾਂ ਦੀ ਮੌਤ, ਕਈ ਜ਼ਖਮੀ
ਜੰਮੂ-ਕਸ਼ਮੀਰ, 7 ਅਗਸਤ 2025 (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ (Jammu – Kashmir) ਦੇ ਊਧਮਪੁਰ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਊਧਮਪੁਰ ਜ਼ਿਲ੍ਹੇ ਦੇ ਬਸੰਤਗੜ੍ਹ ਇਲਾਕੇ ਵਿੱਚ ਸੀਆਰਪੀਐਫ ਜਵਾਨਾਂ ਦੀ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ ਹੈ। ਗੱਡੀ ਖੱਡ ਵਿੱਚ ਡਿੱਗਣ ਕਾਰਨ ਤਿੰਨ ਜਵਾਨਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ ਸੀਆਰਪੀਐਫ ਦੇ ਕਈ ਜਵਾਨ ਜ਼ਖਮੀ ਹੋ ਗਏ ਹਨ।

ਸ਼ੁਰੂਆਤੀ ਜਾਣਕਾਰੀ ਅਨੁਸਾਰ ‘ਵਾਹਨ ਜਵਾਨਾਂ ਦੀ ਇੱਕ ਟੀਮ ਨੂੰ ਲੈ ਕੇ ਜਾ ਰਿਹਾ ਸੀ, ਜੋ ਸੜਕ ਤੋਂ ਫਿਸਲ ਗਿਆ ਅਤੇ ਇੱਕ ਖੱਡ ਵਿੱਚ ਡਿੱਗ ਗਿਆ। ਮੌਕੇ ਤੋਂ 2 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਦੋਂ ਕਿ ਕਈ ਜ਼ਖਮੀ ਜਵਾਨਾਂ ਨੂੰ ਗੰਭੀਰ ਹਾਲਤ ਵਿੱਚ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।’
ਊਧਮਪੁਰ ਦੇ ਐਡੀਸ਼ਨਲ ਐਸਪੀ ਸੰਦੀਪ ਭੱਟ ਨੇ ਕਿਹਾ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ। ਇਸ ਹਾਦਸੇ ਚ 10 ਜਵਾਨ ਜ਼ਖਮੀ ਹੋਏ ਹਨ। ਪ੍ਰਸ਼ਾਸਨ ਅਨੁਸਾਰ 5 ਦੀ ਹਾਲਤ ਗੰਭੀਰ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























