• Latest
  • Trending
Latest News: ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਵਿਸ਼ਵ ਭਰ ‘ਚ ਮਨਾਉਣ ਲਈ ਸ਼੍ਰੋਮਣੀ ਕਮੇਟੀ ਕਰੇ ਚਾਰਾਜੋਈ – ਗਲੋਬਲ ਸਿੱਖ ਕੌਂਸਲ

Latest News: ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਵਿਸ਼ਵ ਭਰ ‘ਚ ਮਨਾਉਣ ਲਈ ਸ਼੍ਰੋਮਣੀ ਕਮੇਟੀ ਕਰੇ ਚਾਰਾਜੋਈ – ਗਲੋਬਲ ਸਿੱਖ ਕੌਂਸਲ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

4 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

5 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

6 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

6 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

8 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

8 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

9 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

9 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

9 hours ago
Hindi News
English News
Friday, November 13, 2026
No Result
View All Result
16 °c
Chandigarh
22 ° Fri
22 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਵਿਸ਼ਵ ਭਰ ‘ਚ ਮਨਾਉਣ ਲਈ ਸ਼੍ਰੋਮਣੀ ਕਮੇਟੀ ਕਰੇ ਚਾਰਾਜੋਈ – ਗਲੋਬਲ ਸਿੱਖ ਕੌਂਸਲ

‘ਧਰਮ ਦੀ ਚਾਦਰ’ ਵਜੋਂ ਦਿੱਤੇ ਬਲੀਦਾਨ ਨੂੰ ਮਾਨਵੀ ਅਧਿਕਾਰਾਂ ਤੇ ਧਾਰਮਿਕ ਆਜ਼ਾਦੀ ਦੀ ਰਾਖੀ ਦੇ ਸੰਦੇਸ਼ ਨੂੰ ਰੂਪਮਾਨ ਕਰਨ ਲਈ ਵਿਸ਼ਵ ਪੱਧਰੀ ਯੋਜਨਾ ਕੀਤੀ ਪੇਸ਼

August 7, 2025
in ਖਬਰਾਂ, ਪੰਜਾਬ

ਅੰਮ੍ਰਿਤਸਰ 7 ਅਗਸਤ, 2025 (ਵਿਸ਼ਵ ਵਾਰਤਾ):– ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ‘ਧਰਮ ਦੀ ਚਾਦਰ’ ਵਜੋਂ ਸਤਿਕਾਰੇ ਜਾਂਦੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੀ ਯਾਦ ਵਿੱਚ ਦੁਨੀਆਂ ਭਰ ‘ਚ ਕਰਵਾਏ ਜਾਣ ਵਾਲੇ ਸ਼ਤਾਬਦੀ ਸਮਾਗਮਾਂ ਲਈ ਚਾਰਾਜੋਈ ਕਰਨ ਲਈ ਅਪੀਲ ਕੀਤੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਲਿਖੇ ਇੱਕ ਵਿਸਤ੍ਰਿਤ ਪੱਤਰ ਵਿੱਚ ਕੌਂਸਲ ਦੇ ਪ੍ਰਧਾਨ ਲੇਡੀ ਸਿੰਘ ਡਾ. ਕੰਵਲਜੀਤ ਕੌਰ ਨੇ 11 ਮੁੱਖ ਪ੍ਰਸਤਾਵ ਪੇਸ਼ ਕੀਤੇ ਹਨ, ਜਿਨ੍ਹਾਂ ਦਾ ਉਦੇਸ਼ “ਮਨੁੱਖਤਾ ਦੇ ਰਾਖੇ” ਗੁਰੂ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਵਿਸ਼ਵ ਪੱਧਰ ‘ਤੇ ਮਨਾਉਂਦਿਆਂ ਮਾਨਵੀ ਅਧਿਕਾਰਾਂ, ਧਾਰਮਿਕ ਆਜ਼ਾਦੀ ਅਤੇ ਕਦਰਾਂ-ਕੀਮਤਾਂ ਦੀ ਰਾਖੀ ਲਈ ਗੁਰੂ ਸਾਹਿਬ ਵੱਲੋਂ ਦਿੱਤੇ ਮਹਾਨ ਬਲੀਦਾਨ ਨੂੰ ਚੇਤੇ ਕਰਨਾ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਦਾ ਵੱਧ ਤੋਂ ਵੱਧ ਪ੍ਰਚਾਰ ਤੇ ਪਸਾਰ ਕਰਨਾ ਹੈ।

ਗਲੋਬਲ ਸਿੱਖ ਕੌਂਸਲ ਨੇ ਕਿਹਾ ਕਿ ਮਨੁੱਖੀ ਕਦਰਾਂ ਕੀਮਤਾਂ ਅਤੇ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਗੁਰੂ ਸਾਹਿਬ ਜੀ ਵੱਲੋਂ ਦਿੱਤੀ ਕੁਰਬਾਨੀ ਇੱਕ ਇਤਿਹਾਸਕ ਮੋੜ ਸੀ ਜੋ ਸਮੁੱਚੇ ਸੰਸਾਰ ਵਾਸਤੇ ਉਤਮ ਮਿਸਾਲ ਹੈ।

ਇਸ ਕਰਕੇ ਉੱਨਾਂ ਦੀ ਲਾਮਿਸਾਲ ਕੁਰਬਾਨੀ ਨੂੰ ਵਿਸ਼ਵ ਪੱਧਰ ‘ਤੇ ਮਾਨਤਾ ਦਿਵਾਉਣ ਅਤੇ ਆਜ਼ਾਦੀ ਤੇ ਨਿਆਂ ਦੇ ਰਾਖਿਆਂ ਵਜੋਂ ਸਿੱਖ ਕੌਮ ਦੇ ਅਕਸ ਨੂੰ ਹੋਰ ਪਰਪੱਕ ਕਰਨ ਲਈ ਆਪਸੀ ਤਾਲਮੇਲ ਸਦਕਾ ਆਲਮੀ ਯਤਨ ਕਰਨਾ ਬਹੁਤ ਜ਼ਰੂਰੀ ਹੈ।

ਕੌਂਸਲ ਦੀ ਪ੍ਰਧਾਨ ਨੇ ਕਿਹਾ ਕਿ ਇਸ ਕੁਰਬਾਨੀ ਦੀ ਅਹਿਮੀਅਤ ਸਬੰਧੀ ਆਲਮੀ ਆਗੂਆਂ, ਸੰਸਥਾਵਾਂ ਅਤੇ ਸੰਗਤ ਨੂੰ ਸ਼ਾਮਲ ਕਰਕੇ ਖਾਸ ਕਰਕੇ ਗੁਰੂ ਸਾਹਿਬ ਅਤੇ ਉਨ੍ਹਾਂ ਨਾਲ ਤਿੰਨ ਸਿੱਖ ਪੈਰੋਕਾਰਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਵੱਲੋਂ ਸਹਿਣ ਕੀਤੇ ਜਬਰ-ਜ਼ੁਲਮ ਤੇ ਤਸੀਹਿਆਂ ਬਾਰੇ ਜਾਣਕਾਰੀ ਦੇ ਪ੍ਰਸਾਰ ਨਾਲ ਗੁਰਸਿੱਖੀ ਅਤੇ ਗੁਰਬਾਣੀ ਦੇ ਆਲਮੀ ਸੰਦੇਸ਼ ਬਾਰੇ ਵਧੇਰੇ ਜਾਗਰੂਕਤਾ ਪੈਦਾ ਕੀਤੀ ਜਾ ਸਕਦੀ ਹੈ।

ਉਨ੍ਹਾਂ ਦੱਸਿਆ ਕਿ ਐਸ.ਜੀ.ਪੀ.ਸੀ. ਅੱਗੇ ਇਹ ਤਜਵੀਜ਼ਾਂ ਰੱਖਣ ਲਈ ਜੀ.ਐਸ.ਸੀ. ਦੀ ਕਾਰਜਕਾਰੀ ਕਮੇਟੀ ਵੱਲੋਂ ਇੱਕ ਆਨਲਾਈਨ ਮੀਟਿੰਗ ਕੀਤੀ ਗਈ ਜਿਸ ਵਿੱਚ ਚੇਅਰਮੈਨ ਲਾਰਡ ਇੰਦਰਜੀਤ ਸਿੰਘ, ਉਪ ਪ੍ਰਧਾਨ ਪਰਮਜੀਤ ਸਿੰਘ ਬੇਦੀ ਅਮਰੀਕਾ ਅਤੇ ਰਾਮ ਸਿੰਘ ਰਾਠੌਰ ਮੁੰਬਈ, ਸਕੱਤਰ ਹਰਜੀਤ ਸਿੰਘ ਗਰੇਵਾਲ ਚੰਡੀਗੜ੍ਹ, ਖਜ਼ਾਨਚੀ ਹਰਸਰਨ ਸਿੰਘ ਪੁਡੂਚੇਰੀ ਅਤੇ ਕਾਰਜਕਾਰਨੀ ਦੇ ਮੈਂਬਰ ਜਗੀਰ ਸਿੰਘ ਮਲੇਸ਼ੀਆ, ਸਤਨਾਮ ਸਿੰਘ ਪੂਨੀਆ ਯੂਕੇ, ਗੁਰਦਿਆਲ ਸਿੰਘ ਫਰਾਂਸ, ਕਿਰਨਦੀਪ ਕੌਰ ਸੰਧੂ ਨੇਪਾਲ ਅਤੇ ਹਰਬੀਰ ਪਾਲ ਸਿੰਘ ਭਾਟੀਆ ਆਸਟ੍ਰੇਲੀਆ ਸਮੇਤ ਡਾ. ਕਰਮਿੰਦਰ ਸਿੰਘ ਇੰਡੋਨੇਸ਼ੀਆ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।

ਡਾ. ਕੰਵਲਜੀਤ ਕੌਰ ਨੇ ਐਸ.ਜੀ.ਪੀ.ਸੀ. ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਸ਼ਹੀਦੀ ਪੁਰਬ ਸਬੰਧੀ ਪੰਜਾਬ ‘ਚ ਕਰਵਾਏ ਜਾਣ ਵਾਲੇ ਵੱਡੇ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਰਾਸ਼ਟਰਪਤੀਆਂ, ਪ੍ਰਧਾਨ ਮੰਤਰੀਆਂ, ਵੱਖ-ਵੱਖ ਦੇਸ਼ਾਂ ਅਤੇ ਰਾਜਾਂ ਦੇ ਮੁਖੀਆਂ ਸਮੇਤ ਭਾਰਤ ਵਿੱਚ ਉਨ੍ਹਾਂ ਦੇ ਕੂਟਨੀਤਕ ਪ੍ਰਤੀਨਿਧੀਆਂ ਨੂੰ ਅਧਿਕਾਰਤ ਤੌਰ ‘ਤੇ ਸੱਦਾ ਦੇਣ ਦੇ ਨਾਲ-ਨਾਲ ਮਨੁੱਖੀ ਅਧਿਕਾਰਾਂ ਦੇ ਰਾਖੇ ਵਜੋਂ ਗੁਰੂ ਸਾਹਿਬ ਦੀ ਭੂਮਿਕਾ ਬਾਰੇ ਸਾਰੇ ਮੁਲਕਾਂ ਵਿੱਚ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ। ਉਨ੍ਹਾਂ ਨੇ ਇਹ ਸੁਝਾਅ ਵੀ ਦਿੱਤਾ ਹੈ ਕਿ ਇਸ ਸ਼ਤਾਬਦੀ ਦੇ ਸ਼ਹੀਦੀ ਪੁਰਬ ਵਿੱਚ ਸ਼ਾਮਲ ਹੋਣ ਲਈ ਸੱਦੇ ਜਾਣ ਵਾਲੇ ਆਲਮੀ ਆਗੂਆਂ ਨੂੰ ਗੁਰੂ ਸਾਹਿਬ ਦੀ ਕੁਰਬਾਨੀ ਦੇ ਸਨਮਾਨ ਵਜੋਂ ਯਾਦਗਾਰੀ ਡਾਕ ਟਿਕਟਾਂ, ਸਿੱਕੇ ਜਾਂ ਕਰੰਸੀ ਨੋਟ ਜਾਰੀ ਕਰਨ ਸਬੰਧੀ ਬੇਨਤੀ ਕੀਤੀ ਜਾਵੇ। ਇਸ ਕਾਰਜ ਲਈ ਉਨ੍ਹਾਂ ਨੇ ਐਸ.ਜੀ.ਪੀ.ਸੀ. ਨੂੰ ਇਸਦੇ ਵਿਦੇਸ਼ੀ ਮਿਸ਼ਨਾਂ ਸਮੇਤ ਐਨ.ਆਰ.ਆਈ. ਸਲਾਹਕਾਰ ਕਮੇਟੀਆਂ ਦੀ ਸਹਾਇਤਾ ਲੈਣ ਲਈ ਕਿਹਾ ਹੈ।

ਉਨ੍ਹਾਂ ਐਸ.ਜੀ.ਪੀ.ਸੀ. ਨੂੰ ਕਿਹਾ ਹੈ ਕਿ ਗੁਰੂ ਸਾਹਿਬ ਜੀ ਦੀ ਜੀਵਨਗਾਥਾ, ਉਪਦੇਸ਼, ਕਸ਼ਮੀਰੀ ਪੰਡਤਾਂ ਦੇ ਧਰਮ ਦੀ ਰਾਖੀ ਲਈ ਦਿੱਤੇ ਬਲੀਦਾਨ ਅਤੇ ਉਨ੍ਹਾਂ ਨਾਲ ਤਿੰਨ ਸੂਰਮਿਆਂ ਦੀਆਂ ਕੁਰਬਾਨੀਆਂ ਦੀ ਜਾਣਕਾਰੀ ਵਾਲਾ ਇਕ ਸੰਖੇਪ ਪਰੰਤੂ ਖੋਜਪੂਰਕ ਕਿਤਾਬਚਾ ਤਿਆਰ ਕਰਕੇ ਵਿਦੇਸ਼ੀ ਮਹਿਮਾਨਾਂ, ਰਾਜਦੂਤਾਂ ਅਤੇ ਜਗਤ ਦੀਆਂ ਧਾਰਮਿਕ-ਸਮਾਜਿਕ ਸੰਸਥਾਵਾਂ ਨੂੰ ਪੜ੍ਹਨ ਲਈ ਭੇਜਿਆ ਜਾਵੇ। ਉਨ੍ਹਾਂ ਇਹ ਮੰਗ ਵੀ ਰੱਖੀ ਕਿ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਗੁਰੂ ਸਾਹਿਬ ਦੇ ਸ਼ਹੀਦੀ ਦਿਵਸ ‘ਤੇ ਯਾਦਗਾਰੀ ਡਾਕ ਟਿਕਟ ਅਤੇ ਸਿੱਕਾ ਜਾਰੀ ਕਰਨ ਦੀ ਰਸਮੀ ਅਪੀਲ ਕੀਤੀ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਜਾਵੇ ਕਿ ਉਹ ਵਿਦੇਸ਼ ਮੰਤਰਾਲੇ ਨੂੰ ਦੁਨੀਆ ਭਰ ਦੇ ਭਾਰਤੀ ਦੂਤਾਵਾਸਾਂ ਵਿੱਚ ਸੈਮੀਨਾਰ, ਭਾਸ਼ਣ ਅਤੇ ਕੀਰਤਨ ਦਰਬਾਰ ਕਰਵਾਉਣ ਸਬੰਧੀ ਨਿਰਦੇਸ਼ ਜਾਰੀ ਕਰਨ।

ਇਸ ਚਿੱਠੀ ਵਿੱਚ ਕੌਂਸਲ ਨੇ ਸ਼੍ਰੋਮਣੀ ਕਮੇਟੀ ਨੂੰ ਸੁਝਾਅ ਦਿੱਤਾ ਹੈ ਕਿ ਕੇਂਦਰੀ ਸਿੱਖਿਆ ਮੰਤਰਾਲੇ ਕੋਲ ਨਵੰਬਰ ਮਹੀਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਵਿਸ਼ੇਸ਼ ਸੈਮੀਨਾਰ ਕਰਵਾਉਣ ਲਈ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਨਿਰਦੇਸ਼ ਜਾਰੀ ਕਰਨ ਦੀ ਮੰਗ ਵੀ ਰੱਖੀ ਜਾਵੇ ਅਤੇ ਨਾਲ ਹੀ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਪੁਰਬ ਦੇ ਸਬੰਧ ਵਿੱਚ ਬੱਚਿਆਂ ਲਈ ਕਲਾਸਰੂਮ ਸੈਸ਼ਨ ਕਰਵਾਉਣ ਵਾਸਤੇ ਵੱਖ-ਵੱਖ ਸਕੂਲ ਬੋਰਡਾਂ ਨੂੰ ਵੀ ਅਪੀਲ ਕੀਤੀ ਜਾਵੇ। ਉਨ੍ਹਾਂ ਨੇ ਆਲ ਇੰਡੀਆ ਰੇਡੀਓ ਅਤੇ ਦੂਰਦਰਸ਼ਨ ‘ਤੇ ਪ੍ਰਾਈਮ ਟਾਈਮ ਮੌਕੇ ਗੁਰੂ ਸਾਹਿਬ ਦੇ ਜੀਵਨ ਅਤੇ ਕੁਰਬਾਨੀ ਦੀ ਗਾਥਾ ਦੇ ਪ੍ਰਸਾਰਣ ਦੇ ਨਾਲ-ਨਾਲ ਲਾਈਵ ਸ਼ਬਦ ਕੀਰਤਨ/ਗੁਰਬਾਣੀ ਕਥਾ ਦੇ ਪ੍ਰਸਾਰਣ ਸਬੰਧੀ ਪ੍ਰੋਗਰਾਮ ਚਲਾਉਣ ਬਾਰੇ ਲਿਖਤੀ ਬੇਨਤੀ ਕਰਨ ਦਾ ਪ੍ਰਸਤਾਵ ਵੀ ਰੱਖਿਆ ਹੈ।

ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ ਨੇ ਇੱਕ ਹੋਰ ਮਹੱਤਵਪੂਰਨ ਮੰਗ ਰੱਖਦਿਆਂ ਕਿਹਾ ਕਿ ਹੈ ਆਉਣ ਵਾਲਾ ‘ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ’ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਵਿੱਚ ਮਨਾਉਣ ਲਈ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਨੂੰ ਪੱਤਰ ਲਿਖਿਆ ਜਾਵੇ ਅਤੇ ਇਸ ਦਿਨ ਨੂੰ ਘੱਟ ਗਿਣਤੀਆਂ ਦੇ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੇ ਨਾਂਅ ਨੂੰ ਸਮਰਪਿਤ ਕੀਤਾ ਜਾਵੇ ਅਤੇ ਗੁਰੂ ਸਾਹਿਬ ਦੀ ਕੁਰਬਾਨੀ ਨੂੰ “ਹੱਕ-ਸੱਚ ਅਤੇ ਧਾਰਮਿਕ ਆਜ਼ਾਦੀ” ਦੀ ਜੋਤ ਜਗਾਉਣ ਵਜੋਂ ਦੁਨੀਆਂ ਭਰ ਵਿੱਚ ਉਜਾਗਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸੰਯੁਕਤ ਰਾਸ਼ਟਰ ਦੇ ਮੈਂਬਰ ਦੇਸ਼ਾਂ ਨੂੰ ਵੀ ਗੁਰੂ ਸਾਹਿਬ ਦੀ ਜੀਵਨੀ ਤੇ ਉਪਦੇਸ਼ ਬਾਰੇ ਆਪਣੇ ਕੀਮਤੀ ਵਿਚਾਰ ਰੱਖਣ ਲਈ ਬੇਨਤੀ ਕੀਤੀ ਜਾਵੇ।

ਡਾ. ਕੰਵਲਜੀਤ ਕੌਰ ਨੇ ਐਸ.ਜੀ.ਪੀ.ਸੀ. ਨੂੰ ਸਾਰੇ ਦੇਸ਼ਾਂ ਵਿੱਚ ਵੱਖ-ਵੱਖ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਸਿੱਖ ਪੈਰੋਕਾਰਾਂ ਦੀ ਸ਼ਹਾਦਤ ‘ਤੇ ਕੇਂਦ੍ਰਿਤ ਵਿਸ਼ੇਸ਼ ਧਾਰਮਿਕ ਪ੍ਰੋਗਰਾਮ ਕਰਵਾਉਣ ਦੀ ਅਪੀਲ ਵੀ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਵੱਡੇ-ਵੱਡੇ ਗੁਰੂ ਕੇ ਲੰਗਰ ਲਗਾਉਣ ਦੀ ਥਾਂ ਗੁਰੂ ਸਾਹਿਬ ਦੀ ਸ਼ਹਾਦਤ ਦੀ ਮਹੱਤਤਾ ਬਾਰੇ ਅਧਿਆਤਮਕ ਅਤੇ ਵਿਦਿਅਕ ਪ੍ਰੋਗਰਾਮਾਂ ਕਰਵਾਉਣ ਦਾ ਸੁਝਾਅ ਵੀ ਦਿੱਤਾ ਹੈ।

ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ ਨੇ ਇਹ ਤਜਵੀਜ਼ ਵੀ ਦਿੱਤੀ ਹੈ ਕਿ ਐਸ.ਜੀ.ਪੀ.ਸੀ. ਆਪਣੇ ਆਲਮੀ ਨੈੱਟਵਰਕ ਦੀ ਮੱਦਦ ਨਾਲ ਸ਼ਹੀਦੀ ਮਹੀਨੇ ਦੌਰਾਨ ਸਾਲਾਨਾ ਅੰਤਰਰਾਸ਼ਟਰੀ ਗੁਰਮਤਿ ਜਾਗਰੂਕਤਾ ਹਫ਼ਤਾ ਮਨਾਉਣ ਲਈ ਯਤਨ ਕਰਦਿਆਂ ਅਜਿਹੇ ਅਧਿਆਤਮਕ ਅਤੇ ਵਿਦਿਅਕ ਸਮਾਰੋਹਾਂ ਵਿੱਚ ਦੁਨੀਆਂ ਭਰ ਤੋਂ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਉਤਸ਼ਾਹਿਤ ਕੀਤਾ ਜਾਵੇ। ਇਸ ਕਾਰਜ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਮੇਜ਼ਬਾਨ ਸਰਕਾਰਾਂ, ਵਿਦੇਸ਼ਾਂ ਵਿਚਲੇ ਐਸ.ਜੀ.ਪੀ.ਸੀ. ਦੇ ਮਿਸ਼ਨਾਂ ਅਤੇ ਐਨਆਰਆਈ ਸਲਾਹਕਾਰ ਕਮੇਟੀਆਂ ਦੀ ਸਹਾਇਤਾ ਲਈ ਜਾਵੇ। ਕੌਂਸਲ ਨੇ ਸ਼੍ਰੋਮਣੀ ਕਮੇਟੀ ਨੂੰ ਆਪਣੇ ਡਿਜੀਟਲ ਪਲੇਟਫਾਰਮਾਂ ਦੀ ਵਰਤੋਂ ਕਰਦਿਆਂ ਨੌਵੇਂ ਪਾਤਸ਼ਾਹ ਦੀ ਮਹਾਨ ਜੀਵਨ ਗਾਥਾ, ਕੁਰਬਾਨੀ ਅਤੇ ਸਿੱਖਿਆਵਾਂ ਦਾ ਵੱਖ-ਵੱਖ ਭਾਸ਼ਾਵਾਂ ਵਿੱਚ ਵੱਧ ਤੋਂ ਵੱਧ ਪ੍ਰਸਾਰ ਕਰਨ ਲਈ ਕਿਹਾ ਹੈ।

ਡਾ. ਕੰਵਲਜੀਤ ਕੌਰ ਨੇ ਕਿਹਾ ਕਿ ਕੌਂਸਲ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ‘ਤੇ ਇੱਕ ਸਾਲਾਨਾ ਅੰਤਰਰਾਸ਼ਟਰੀ ਪੁਰਸਕਾਰ ਸ਼ੁਰੂ ਕਰਨ ਦੀ ਵੀ ਸਿਫਾਰਸ਼ ਕੀਤੀ ਹੈ ਜੋ ਵਿਸ਼ਵ ਭਰ ਵਿੱਚ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਲਈ ਯੋਗਦਾਨ ਪਾਉਣ ਵਾਲਿਆਂ ਨੂੰ ਸਨਮਾਨ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਤਰਫ਼ੋਂ ਦਿੱਤਾ ਜਾਵੇ। ਉਨ੍ਹਾਂ ਨੇ ਇੱਕ ਵਿਸ਼ੇਸ਼ ਆਨਲਾਈਨ ਪੋਰਟਲ ਜਾਂ ਐਪ ਬਣਾਉਣ ਦਾ ਵੀ ਪ੍ਰਸਤਾਵ ਦਿੱਤਾ ਹੈ ਜਿਸ ਵਿੱਚ ਵਿਸ਼ਵ ਭਰ ‘ਚ ਵਸਦੇ ਆਮ ਨਾਗਰਿਕਾਂ ਦੀ ਜਾਣਕਾਰੀ ਅਤੇ ਅੰਤਰ-ਧਰਮ ਸਮਝ ਲਈ ਗੁਰਬਾਣੀ, ਗੁਰਮਤਿ, ਗੁਰੂ ਸਾਹਿਬਾਨ ਦੇ ਜੀਵਨ, ਲਿਖਤਾਂ ਅਤੇ ਇਤਿਹਾਸਕ ਸਥਾਨਾਂ ਬਾਰੇ ਜਾਣਕਾਰੀ ਦੇ ਵਿਆਪਕ ਸਰੋਤ ਅਤੇ ਸਿੱਖ ਵਿਦਵਾਨਾਂ ਦੇ ਵਿਚਾਰ ਸ਼ਾਮਲ ਹੋਣ।

ਗਲੋਬਲ ਸਿੱਖ ਕੌਂਸਲ ਨੇ ਇਹਨਾਂ ਪਹਿਲਕਦਮੀਆਂ ਦੇ ਅਮਲ ਵਿੱਚ ਸ਼੍ਰੋਮਣੀ ਕਮੇਟੀ ਨੂੰ ਆਪਣੇ ਪੂਰੇ ਸਹਿਯੋਗ ਅਤੇ ਸਮਰਥਨ ਦੀ ਪੇਸ਼ਕਸ਼ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਪੁਰਬ ਉਨ੍ਹਾਂ ਵੱਲੋਂ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰਾਖੀ ਦੇ ਦਿਖਾਏ ਮਾਰਗ ਅਤੇ ਗੁਰੂ ਸਾਹਿਬ ਦੇ ਫ਼ਲਸਫ਼ੇ ਦੇ ਸਹੀ ਅਰਥਾਂ ਵਿੱਚ ਪ੍ਰਚਾਰ-ਪਸਾਰ ਲਈ ਇੱਕ ਇਤਿਹਾਸਕ ਕਦਮ ਸਾਬਤ ਹੋਵੇਗਾ।

White

White

White

Tags: Breaking news in PunjabiLatest Punjab newsPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਮੁਲਤਵੀ

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਮੁਲਤਵੀ

by Jaspreet Kaur
3 weeks ago
0

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਮੁਲਤਵੀ ਚੰਡੀਗੜ੍ਹ, 24 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਰੋਡਵੇਜ਼, ਪਨਬਸ ਅਤੇ PRTC...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 