Punjab : ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ CM ਮਾਨ
– ਸਤਿਗੁਰੂ ਸੰਤ ਨਿਰੰਜਣ ਦਾਸ ਮਹਾਰਾਜ ਜੀ ਨਾਲ ਬੈਠ ਕੇ ਵਿਚਾਰਾਂ ਕੀਤੀਆਂ ਸਾਂਝੀਆਂ

ਜਲੰਧਰ, 7 ਅਗਸਤ 2025 (ਵਿਸ਼ਵ ਵਾਰਤਾ): ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ। ਇਸ ਉਪਰੰਤ ਉਨ੍ਹਾਂ ਨੇ ਸਤਿਗੁਰੂ ਸੰਤ ਨਿਰੰਜਣ ਦਾਸ ਮਹਾਰਾਜ ਜੀ ਨਾਲ ਬੈਠ ਕੇ ਵਿਚਾਰਾਂ ਸਾਂਝੀਆਂ ਕੀਤੀਆਂ। ਨਾਲ ਹੀ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ। ਜਿਸ ਨੂੰ ਤੈਅ ਸਮੇਂ ‘ਚ ਤਿਆਰ ਕਰਕੇ ਲੋਕ ਸਮਰਪਿਤ ਕੀਤਾ ਜਾਵੇਗਾ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ “ਇਸ ਟ੍ਰੀਟਮੈਂਟ ਪਲਾਂਟ ਰਾਹੀਂ ਸੀਵਰੇਜ ਦੇ ਪਾਣੀ ਨੂੰ ਸ਼ੁੱਧ ਕਰਕੇ ਸਿੰਚਾਈ ਦੇ ਯੋਗ ਬਣਾਇਆ ਜਾਵੇਗਾ। ਜਿਸ ਨਾਲ ਧਰਤੀ ਹੇਠਲਾ ਪਾਣੀ ਬਚੇਗਾ ਅਤੇ ਉਸ ਉੱਪਰ ਨਿਰਭਰਤਾ ਘਟੇਗੀ। ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ। ਜਿਸ ਨੂੰ ਬਾਖ਼ੂਬੀ ਨਿਭਾ ਰਹੇ ਹਾਂ। ਜਲਦ ਹੀ ਸੂਬੇ ਦੇ ਬਾਕੀ ਸ਼ਹਿਰਾਂ ਦੀ ਦਿੱਖ ਨੂੰ ਖੂਬਸੂਰਤ ਬਣਾਉਣ ਲਈ ਹੋਰ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























