Big Breaking : ਕੈਨੇਡਾ ‘ਚ ਕਪਿਲ ਸ਼ਰਮਾ ਦੇ ਕੈਫੇ ‘ਤੇ ਫਿਰ ਗੋਲੀਬਾਰੀ
ਕੈਨੇਡਾ, 7 ਅਗਸਤ 2025 (ਵਿਸ਼ਵ ਵਾਰਤਾ): ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਨੇਡਾ ਵਿੱਚ ਕੈਫੇ ‘ਤੇ ਫਿਰ ਤੋਂ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿੱਚ ਸਥਿਤ ਕਪਿਲ ਸ਼ਰਮਾ ਦੇ ਕੈਪਸ ਕੈਫੇ ਵਿੱਚ ਦੁਬਾਰਾ ਗੋਲੀਬਾਰੀ ਕੀਤੀ ਗਈ ਹੈ। ਇਹ ਇੱਕ ਮਹੀਨੇ ਵਿੱਚ ਦੂਜੀ ਵਾਰ ਗੋਲੀਬਾਰੀ ਹੋਈ ਹੈ। ਘਟਨਾ ਸਮੇਂ ਕੈਫੇ ਬੰਦ ਸੀ। ਕੁਝ ਗੈਂਗਸਟਰਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾ ਕੇ ਇਸ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ।

ਸਰੀ ਪੁਲਿਸ ਦੇ ਅਨੁਸਾਰ, ਇਹ ਗੋਲੀਬਾਰੀ ਕੱਲ੍ਹ ਰਾਤ ਹੋਈ। ਫਿਲਹਾਲ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ, ਪਰ ਕੈਫੇ ਦੀ ਇਮਾਰਤ ਨੂੰ ਨੁਕਸਾਨ ਪਹੁੰਚਿਆ ਹੈ। ਗੋਲੀਬਾਰੀ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ ਦਾ ਇਹ ਵੀਡੀਓ 9 ਸੈਕਿੰਡ ਦਾ ਹੈ। ਇਸ 9 ਸੈਕਿੰਡ ਦੇ ਵੀਡੀਓ ਵਿੱਚ ਗੋਲੀਬਾਰੀ ਦੀ ਆਵਾਜ਼ ਇੱਕ ਦਰਜਨ ਤੋਂ ਵੱਧ ਵਾਰ ਸੁਣਾਈ ਦੇ ਰਹੀ ਹੈ। ਇਸ ਤੋਂ ਪਹਿਲਾਂ ਜੁਲਾਈ ਵਿੱਚ ਵੀ ਕੈਫੇ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਗੋਲਡੀ ਢਿੱਲੋਂ ਅਤੇ ਲਾਰੈਂਸ ਬਿਸ਼ਨੋਈ ਗੈਂਗ ਨੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























