• Latest
  • Trending
Punjab Police ਨੇ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਦੇ ਘਰਾਂ ‘ਤੇ ਇੱਕੋ ਸਮੇਂ ਕੀਤੀ ਛਾਪੇਮਾਰੀ

Punjab Police ਨੇ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਦੇ ਘਰਾਂ ‘ਤੇ ਇੱਕੋ ਸਮੇਂ ਕੀਤੀ ਛਾਪੇਮਾਰੀ

11 months ago
ਪੰਜਾਬ ਦੌਰੇ ‘ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ!

ਪੰਜਾਬ ਦੌਰੇ ‘ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ!

30 minutes ago
ਬੈਂਗਲੁਰੂ ‘ਚ ISRO ਮੁੱਖ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਬੈਂਗਲੁਰੂ ‘ਚ ISRO ਮੁੱਖ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

57 minutes ago
ਬੈਂਗਲੁਰੂ ਵਿੱਚ ਵੱਡਾ ਹਾਦਸਾ!  ਸੱਤ ਮਜ਼ਦੂਰਾਂ ਦੀ ਮੌਤ

ਬੈਂਗਲੁਰੂ ਵਿੱਚ ਵੱਡਾ ਹਾਦਸਾ! ਸੱਤ ਮਜ਼ਦੂਰਾਂ ਦੀ ਮੌਤ

2 hours ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਵੇਗੀ ਮਹਿਬੂਬਾ ਮੁਫ਼ਤੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਵੇਗੀ ਮਹਿਬੂਬਾ ਮੁਫ਼ਤੀ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Breaking: ਅੰਮ੍ਰਿਤਸਰ ਏਅਰਪੋਰਟ ‘ਤੇ ਯਾਤਰੀਆਂ ਕੋਲੋਂ ਸੋਨਾ ਬਰਾਮਦ

Breaking: ਅੰਮ੍ਰਿਤਸਰ ਏਅਰਪੋਰਟ ‘ਤੇ ਯਾਤਰੀਆਂ ਕੋਲੋਂ ਸੋਨਾ ਬਰਾਮਦ

3 hours ago
ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

4 hours ago
National: ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਨੂੰ 891 ਦਿਨ ਹੋ ਗਏ, ਪਰ ਅਮਿਤ ਸ਼ਾਹ ਰਾਮਲੱਲਾ ਦੇ ਦਰਸ਼ਨ ਕਰਨ ਨਹੀਂ ਗਏ, ਕਿਉਂ ?- ਕੇਜਰੀਵਾਲ

National: ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਨੂੰ 891 ਦਿਨ ਹੋ ਗਏ, ਪਰ ਅਮਿਤ ਸ਼ਾਹ ਰਾਮਲੱਲਾ ਦੇ ਦਰਸ਼ਨ ਕਰਨ ਨਹੀਂ ਗਏ, ਕਿਉਂ ?- ਕੇਜਰੀਵਾਲ

4 hours ago
PM Modi ਨੇ ਜਪਾਨੀ PM ਸਨੇਈ ਤਾਕਾਇਚੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ

PM Modi ਨੇ ਜਪਾਨੀ PM ਸਨੇਈ ਤਾਕਾਇਚੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ

5 hours ago
Breaking: ਮੁੱਖ ਮੰਤਰੀ ਭਗਵੰਤ ਮਾਨ ਵਿਪਾਸਨਾ ਲਈ ਬੈਂਗਲੁਰੂ ਹੋਏ ਰਵਾਨਾ

Breaking: ਮੁੱਖ ਮੰਤਰੀ ਭਗਵੰਤ ਮਾਨ ਵਿਪਾਸਨਾ ਲਈ ਬੈਂਗਲੁਰੂ ਹੋਏ ਰਵਾਨਾ

5 hours ago
National: ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੋਰਾਂ ਵਿਰੁੱਧ ਬੁਲਡੋਜ਼ਰ ਐਕਸ਼ਨ ਦੀ ਤਿਆਰੀ !

National: ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੋਰਾਂ ਵਿਰੁੱਧ ਬੁਲਡੋਜ਼ਰ ਐਕਸ਼ਨ ਦੀ ਤਿਆਰੀ !

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Thursday, July 2, 2026
No Result
View All Result
36 °c
Chandigarh
35 ° Fri
36 ° Sat
36 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਨੇ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਦੇ ਘਰਾਂ ‘ਤੇ ਇੱਕੋ ਸਮੇਂ ਕੀਤੀ ਛਾਪੇਮਾਰੀ

August 7, 2025
in ਖਬਰਾਂ, ਪੰਜਾਬ
Punjab Police ਨੇ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਦੇ ਘਰਾਂ ‘ਤੇ ਇੱਕੋ ਸਮੇਂ ਕੀਤੀ ਛਾਪੇਮਾਰੀ
Punjab Police ਨੇ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਦੇ ਘਰਾਂ ‘ਤੇ ਇੱਕੋ ਸਮੇਂ ਕੀਤੀ ਛਾਪੇਮਾਰੀ
—ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ ਅਸਲਾ ਐਕਟ ਅਧੀਨ ਤਿੰਨ ਮੁਕੱਦਮਿਆਂ ਵਿੱਚ ਸ਼ਾਮਲ 205 ਵਿਅਕਤੀਆਂ ਦੀ ਜਾਂਚ ਕੀਤੀ ਗਈ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
— ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 400 ਤੋਂ ਵੱਧ ਮਜ਼ਬੂਤ ਨਾਕੇ ਕੀਤੇ ਸਥਾਪਤ
— ਯੁੱਧ ਨਸ਼ਿਆਂ ਵਿਰੁੱਧ: 159 ਦਿਨਾਂ ਵਿੱਚ 25 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ
— 159ਵੇਂ ਦਿਨ, 1.4 ਕਿਲੋਗ੍ਰਾਮ ਹੈਰੋਇਨ, 3.7 ਕਿਲੋਗ੍ਰਾਮ ਅਫੀਮ ਸਮੇਤ 128 ਨਸ਼ਾ ਤਸਕਰ ਕਾਬੂ
— ‘ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 62 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ, 7 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ, Punjab Police ਨੇ ਅੱਜ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈ ਸ਼ੁਰੂ ਕਰਦਿਆਂ ਪਿਛਲੇ ਤਿੰਨ ਸਾਲਾਂ ਵਿੱਚ ਅਸਲਾ ਐਕਟ ਅਧੀਨ ਤਿੰਨ ਤੋਂ ਵੱਧ ਮਾਮਲਿਆਂ ਵਿੱਚ ਸ਼ਾਮਲ ਵਿਅਕਤੀਆਂ ਦੇ ਘਰਾਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ।

ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਅਗਾਮੀ ਸਤੁਤੰਰਤਾ ਦਿਵਸ ਦੇ ਮੱਦੇਨਜ਼ਰ ਚੱਲ ਰਹੇ ਵਿਸ਼ੇਸ਼ ਆਪ੍ਰੇਸ਼ਨਾਂ ਦੇ ਹਿੱਸੇ ਵਜੋਂ ਕੀਤੀ ਗਈ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਹ ਆਪ੍ਰੇਸ਼ਨ ਸੂਬੇ ਭਰ ਵਿੱਚ ਇੱਕੋ ਸਮੇਂ ਚਲਾਇਆ ਗਿਆ ਅਤੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਗਜ਼ਟਿਡ ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਤਾਂ ਜੋ ਇਨ੍ਹਾਂ ਵਿਅਕਤੀਆਂ ਦੇ ਘਰਾਂ ਦੀ ਜਾਂਚ ਕੀਤੀ ਜਾ ਸਕੇ।

ਉਨ੍ਹਾਂ ਦੱਸਿਆ ਕਿ 120 ਪੁਲਿਸ ਪਾਰਟੀਆਂ, ਜਿਨ੍ਹਾਂ ਵਿੱਚ 1000 ਤੋਂ ਵੱਧ ਪੁਲਿਸ ਕਰਮਚਾਰੀ ਸ਼ਾਮਲ ਸਨ, ਨੇ ਪਿਛਲੇ ਤਿੰਨ ਸਾਲਾਂ ਵਿੱਚ ਅਸਲਾ ਐਕਟ ਤਹਿਤ ਤਿੰਨ ਤੋਂ ਵੱਧ ਮਾਮਲਿਆਂ ਵਿੱਚ ਸ਼ਾਮਲ ਘੱਟੋ-ਘੱਟ 205 ਵਿਅਕਤੀਆਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਇਸ ਕਾਰਵਾਈ ਦਾ ਉਦੇਸ਼ ਅਜਿਹੇ ਵਿਅਕਤੀਆਂ ਦੇ ਟਿਕਾਣਿਆਂ ਦੀ ਜਾਂਚ ਕਰਨ ਦੇ ਨਾਲ ਨਾਲ ਇਹ ਯਕੀਨੀ ਬਣਾਉਣਾ ਸੀ ਕਿ ਉਹ ਸਾਮਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋ ਗਏ ਹਨ।

ਉਨ੍ਹਾਂ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਸੂਬੇ ਭਰ ਵਿੱਚ 400 ਤੋਂ ਵੱਧ ਮਜ਼ਬੂਤ ਨਾਕੇ ਲਗਾਏ ਗਏ ਹਨ।

ਇਸ ਤੋਂ ਇਲਾਵਾ, ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 159ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 388 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 82 ਐਫਆਈਆਰਜ਼ ਦਰਜ ਕਰਕੇ 128 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 159 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 25,063 ਹੋ ਗਈ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.4 ਕਿਲੋਗ੍ਰਾਮ ਹੈਰੋਇਨ, 3.7 ਕਿਲੋਗ੍ਰਾਮ ਅਫੀਮ ਅਤੇ 12,655 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ 76 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 418 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 62 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Punjab Police ਨੇ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਦੇ ਘਰਾਂ 'ਤੇ ਇੱਕੋ ਸਮੇਂ ਕੀਤੀ ਛਾਪੇਮਾਰੀ

White

White

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਦੌਰੇ ‘ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ!

ਪੰਜਾਬ ਦੌਰੇ ‘ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ!

by Jaspreet Kaur
July 2, 2026
0

ਪੰਜਾਬ ਦੌਰੇ 'ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ ਸਿਆਸੀ...

ਬੈਂਗਲੁਰੂ ‘ਚ ISRO ਮੁੱਖ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਬੈਂਗਲੁਰੂ ‘ਚ ISRO ਮੁੱਖ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Jaspreet Kaur
July 2, 2026
0

ਬੈਂਗਲੁਰੂ 'ਚ ISRO ਮੁੱਖ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ - ਪੂਰੇ ਕੰਪਲੈਕਸ ਨੂੰ ਕਰਵਾਇਆ ਖਾਲੀ ਨਵੀ ਦਿੱਲੀ, 2...

ਬੈਂਗਲੁਰੂ ਵਿੱਚ ਵੱਡਾ ਹਾਦਸਾ!  ਸੱਤ ਮਜ਼ਦੂਰਾਂ ਦੀ ਮੌਤ

ਬੈਂਗਲੁਰੂ ਵਿੱਚ ਵੱਡਾ ਹਾਦਸਾ! ਸੱਤ ਮਜ਼ਦੂਰਾਂ ਦੀ ਮੌਤ

by Jaspreet Kaur
July 2, 2026
0

ਬੈਂਗਲੁਰੂ ਵਿੱਚ ਵੱਡਾ ਹਾਦਸਾ! ਸੱਤ ਮਜ਼ਦੂਰਾਂ ਦੀ ਮੌਤ ਕਰਨਾਟਕ, 2 ਜੁਲਾਈ (ਵਿਸ਼ਵ ਵਾਰਤਾ): ਬੈਂਗਲੁਰੂ ਵਿੱਚ ਵੀਰਵਾਰ ਨੂੰ ਇੱਕ ਪੱਥਰ ਦੀ...

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਵੇਗੀ ਮਹਿਬੂਬਾ ਮੁਫ਼ਤੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਵੇਗੀ ਮਹਿਬੂਬਾ ਮੁਫ਼ਤੀ

by Jaspreet Kaur
July 2, 2026
0

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਵੇਗੀ ਮਹਿਬੂਬਾ ਮੁਫ਼ਤੀ ਈਰਾਨ, 2 ਜੁਲਾਈ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਦੌਰੇ ‘ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ!

ਪੰਜਾਬ ਦੌਰੇ ‘ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ!

by Jaspreet Kaur
July 2, 2026
0

ਪੰਜਾਬ ਦੌਰੇ 'ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ ਸਿਆਸੀ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
5 days ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 