Jalandhar ‘ਚ ANTF ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ
ਪੁਲਿਸ ਨੂੰ ਦੇਖ ਕੇ ਤਸਕਰਾਂ ਨੇ ਚਲਾਈਆਂ ਗੋਲੀਆਂ, ਜਵਾਬੀ ਕਾਰਵਾਈ ‘ਚ ਮੁਲਜ਼ਮ ਜ਼ਖਮੀ
ਜਲੰਧਰ, 8 ਅਗਸਤ 2025 (ਵਿਸ਼ਵ ਵਾਰਤਾ): ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਅੱਜ ਤੜਕੇ ਜਲੰਧਰ (Jalandhar) ਵਿੱਚ ਇੱਕ ਵੱਡੀ ਕਾਰਵਾਈ ਕੀਤੀ ਅਤੇ ਨਸ਼ਾ ਤਸਕਰ ਸੰਨੀ ਸਿੰਘ ਦੇ ਟਿਕਾਣੇ ‘ਤੇ ਛਾਪਾ ਮਾਰਿਆ। ਇਸ ਕਾਰਵਾਈ ਦੌਰਾਨ ਪੁਲਿਸ ਅਤੇ ਤਸਕਰਾਂ ਵਿਚਕਾਰ ਸਿੱਧਾ ਮੁਕਾਬਲਾ ਹੋਇਆ।

ਸੂਚਨਾ ਮਿਲੀ ਸੀ ਕਿ ਸੰਨੀ ਸਿੰਘ ਆਪਣੇ ਸਾਥੀਆਂ ਨਾਲ ਮਿਲ ਕੇ ਜਲੰਧਰ (Jalandhar) ਦੇ ਗੋਰਸੀਆ ਪਿੰਡ ਵਿੱਚ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੀ ਤਿਆਰੀ ਕਰ ਰਿਹਾ ਸੀ। ਜਿਵੇਂ ਹੀ ਏਐਨਟੀਐਫ ਦੀ ਟੀਮ ਉੱਥੇ ਪਹੁੰਚੀ, ਮੁਲਜ਼ਮਾਂ ਨੇ ਅਚਾਨਕ ਪੁਲਿਸ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੰਨੀ ਸਿੰਘ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਪੁਲਿਸ ‘ਤੇ ਹਮਲਾ ਕੀਤਾ। ਜਵਾਬ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ। ਇਸ ਮੁਕਾਬਲੇ ਵਿੱਚ, ਸੰਨੀ ਦਾ ਸਾਥੀ ਦਵਿੰਦਰ ਸਿੰਘ ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਿਆ ਅਤੇ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਇਸ ਦੌਰਾਨ, ਸੰਨੀ ਦੇ ਕੁਝ ਸਾਥੀ ਮੌਕੇ ਤੋਂ ਭੱਜ ਗਏ। ਪੁਲਿਸ ਨੇ ਮੌਕੇ ਤੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਬਰਾਮਦ ਕੀਤੇ ਹਨ। ਏਐਨਟੀਐਫ ਅਤੇ ਜਲੰਧਰ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ ਅਤੇ ਫਰਾਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























