ਚੰਡੀਗੜ, 13 ਜਨਵਰੀ (ਵਿਸ਼ਵ ਵਾਰਤਾ)- ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ.), ਦੇਹਰਾਦੂਨ ਦੇ ਜਨਵਰੀ, 2020 ਦੇ ਦਾਖਲੇ ਲਈ ਲਿਖਤੀ ਇਮਤਿਹਾਨ ਲਾਲਾ ਲਾਜਪਤ ਰਾਏ ਭਵਨ, ਸੈਕਟਰ 15, ਚੰਡੀਗੜ• ਵਿਖੇ 01 (ਸ਼ਨੀਵਾਰ) ਅਤੇ 02 (ਐਤਵਾਰ) ਜੂਨ, 2019 ਨੂੰ ਹੋਵੇਗਾ।
ਇਹ ਪ੍ਰਗਟਾਵਾ ਕਰਦਿਆਂ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਆਰ.ਆਈ.ਐਮ.ਸੀ. ਦੇ ਦਾਖਲੇ ਲਈ ਸਿਰਫ ਲੜਕੇ ਅਪਲਾਈ ਕਰ ਸਕਦੇ ਹਨ। ਉੁਮੀਦਵਾਰ ਦੇ ਜਨਮ ਦੀ ਮਿਤੀ 02 ਜਨਵਰੀ, 2007 ਤੋਂ 01 ਜੁਲਾਈ, 2008 ਦੇ ਵਿਚਕਾਰ ਹੋਵੇ। ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਸਕੂਲ ਵਿੱਚ 7ਵੀਂ ਜਮਾਤ ਵਿਚ ਪੜ•ਦਾ ਹੋਵੇ ਜਾਂ 7ਵੀਂ ਪਾਸ ਹੋਵੇ। ਚੁਣੇ ਹੋਏ ਉਮੀਦਵਾਰ ਨੂੰ ਅੱਠਵੀਂ ਜਮਾਤ ਵਿੱਚ ਦਾਖਲਾ ਦਿੱਤਾ ਜਾਵੇਗਾ। ਇਮਤਿਹਾਨ ਦੇ ਲਿਖਤੀ ਹਿੱਸੇ ਵਿੱਚ ਅੰਗਰੇਜ਼ੀ, ਹਿਸਾਬ ਅਤੇ ਸਾਧਾਰਨ ਗਿਆਨ ਦੇ ਤਿੰਨ ਪੇਪਰ ਹੋਣਗੇ। ਜਿਹੜੇ ਲਿਖਤੀ ਪ੍ਰੀਖਿਆ ਵਿੱਚ ਪਾਸ ਹੋਣਗੇ, ਉਨ•ਾਂ ਦਾ ਜ਼ੁਬਾਨੀ ਪ੍ਰੀਖਿਆ ਮਿਤੀ 04 ਅਕਤੂਬਰ 2019 ਨੂੰ ਹੋਣਾ ਮਿਥਿਆ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਬਿਨੈ ਪੱਤਰ, ਪ੍ਰਾਸਪੈਕਟਸ ਅਤੇ ਪੁਰਾਣੇ ਪ੍ਰਸ਼ਨ ਪੱਤਰ ਸੈੱਟ ਕਮਾਂਡੈਂਟ ਆਰ.ਆਈ.ਐਮ.ਸੀ. ਦੇਹਰਾਦੂਨ ਪਾਸੋਂ ਜਨਰਲ ਉਮੀਦਵਾਰ ਲਈ 600/- ਅਤੇ ਅਨੁਸੂਚਿਤ ਜਾਤੀ /ਅਨੁਸੂਚਿਤ ਜਨਜਾਤੀ ਦੇ ਉਮੀਦਵਾਰ ਲਈ 555/- ਰੁਪਏ ਦਾ ਬੈਂਕ ਡਰਾਫਟ ਕਮਾਂਡੈਂਟ ਆਰ.ਆਈ.ਐਮ.ਸੀ. ਦੇਹਰਾਦੂਨ ਸਟੇਟ ਬੈਂਕ ਆਫ ਇੰਡੀਆ ਤੇਲ ਭਵਨ ਕੋਡ (01576) ਦੇਹਰਾਦੂਨ ਭੇਜ ਕੇ ਮੰਗਵਾਏ ਜਾ ਸਕਦੇ ਹਨ। ਆਪਣਾ ਪਤੇ ਸਮੇਤ ਪਿੰਨ ਕੋਡ ਅਤੇ ਸੰਪਰਕ ਨੰਬਰ ਸਾਫ-ਸਾਫ ਵੱਡੇ ਅੱਖਰਾਂ ਵਿੱਚ ਟਾਈਪ/ਲਿਖਿਆ ਜਾਵੇ। ਡਾਕ ਦੇਰੀ ਜਾਂ ਆਵਾਜਾਈ ਦੌਰਾਨ ਪ੍ਰਾਸਪੈਕਟਸ ਗੁੰਮ ਜਾਂ ਅਧੂਰੇ ਪਤੇ ਸਬੰਧੀ ਆਰ.ਆਈ.ਐਮ.ਸੀ. ਜਿੰਮੇਵਾਰ ਨਹੀਂ ਹੋਵੇਗਾ।
ਅਨੁਸੂਚਿਤ/ਅਨੁਸੂਚਿਤ ਜਨਜਾਤੀਆਂ ਦੇ ਉਮੀਦਵਾਰਾਂ ਨੂੰ ਜਾਤੀ ਸਰਟੀਫਿਕੇਟ ਨਾਲ ਭੇਜਣਾ ਜਰੂਰੀ ਹੈ। ਅਰਜੀ ਦੋ ਪਰਤਾਂ ਵਿੱਚ ਹੋਵੇ ਜਿਸ ਦੇ ਨਾਲ ਪੰਜ ਪਾਸਪੋਰਟ ਸਾਈਜ਼ ਫੋਟੋ, ਜਿਸ ਸੰਸਥਾ ਵਿੱਚ ਪੜ•ਦਾ ਹੋਵੇ ਦੁਆਰਾ ਤਸਦੀਕਸ਼ੁਦਾ, ਜਨਮ ਸਰਟੀਫਿਕੇਟ, ਰਾਜ ਦਾ ਰਿਹਾਇਸ਼ੀ ਸਰਟੀਫਿਕੇਟ ਅਤੇ ਜਿੱਥੇ ਬੱਚਾ ਪੜ•ਾਈ ਕਰ ਰਿਹਾ ਹੋਵੇ ਦੁਆਰਾ ਜਾਰੀ ਸਰਟੀਫਿਕੇਟ ਜਿਸ ਵਿੱਚ ਬੱਚੇ ਦੀ ਜਨਮ ਦੀ ਤਰੀਕ ਅਤੇ ਕਲਾਸ ਲਿਖੀ ਹੋਵੇ, ਨਾਲ ਨੱਥੀ ਹੋਣੇ ਜ਼ਰੂਰੀ ਹਨ।
ਮੁਕੰਮਲ ਅਰਜ਼ੀਆਂ (ਦੋ ਪਰਤਾਂ ਵਿੱਚ) ਸਮੇਤ ਡਾਕੂਮੈਂਟ, ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ, ਪੰਜਾਬ ਸੈਨਿਕ ਭਵਨ ਸੈਕਟਰ 21 ਡੀ, ਚੰਡੀਗੜ• ਵਿਖੇ 31 ਮਾਰਚ 2019 ਤੱਕ ਪੁੱਜ ਜਾਣੀਆਂ ਚਾਹੀਦੀਆਂ ਹਨ। ਮਿਤੀ 31 ਮਾਰਚ 2019 ਤੋਂ ਬਾਅਦ ਪ੍ਰਾਪਤ ਹੋਣ ਵਾਲੀਆਂ ਅਰਜੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ।
ਲੋਕ ਸਭਾ ਚੋਣਾਂ 2024 – ਬਸਪਾ ਵੱਲੋਂ ਛੇ ਹੋਰ ਉਮੀਦਵਾਰਾਂ ਦਾ ਐਲਾਨ
ਲੋਕ ਸਭਾ ਚੋਣਾਂ 2024 - ਬਸਪਾ ਵੱਲੋਂ ਛੇ ਹੋਰ ਉਮੀਦਵਾਰਾਂ ਦਾ ਐਲਾਨ ਲਖਨਊ, 2 ਮਈ(ਵਿਸ਼ਵ ਵਾਰਤਾ)-ਬਹੁਜਨ ਸਮਾਜ ਪਾਰਟੀ (ਬਸਪਾ)...