Punjab ’ਚ ਸਰਕਾਰੀ ਬੱਸਾਂ ਦੀ ਹੜਤਾਲ ਨੂੰ ਲੈ ਕੇ ਵੱਡੀ ਖ਼ਬਰ, ਪੜ੍ਹੋ ਪੂਰੀ ਖ਼ਬਰ
ਚੰਡੀਗੜ੍ਹ, 8 ਅਗਸਤ 2025 (ਵਿਸ਼ਵ ਵਾਰਤਾ) – ਪੰਜਾਬ (Punjab) ਸਰਕਾਰ ਵੱਲੋਂ ਆਪਣੀਆਂ ਮੰਗਾਂ ਨਾ ਮੰਨਣ ਦੇ ਵਿਰੋਧ ਵਿੱਚ ਪੀਆਰਟੀਸੀ ਅਤੇ ਪਨਬਸ ਦੇ ਠੇਕਾ ਕਾਮੇ ਅੱਜ ਦੁਪਹਿਰ ਹੜਤਾਲ ‘ਤੇ ਚਲੇ ਗਏ ਸਨ। ਕੱਲ੍ਹ ਰੱਖੜੀ ਦਾ ਤਿਉਹਾਰ ਹੈ ਤਾਂ ਜੋ ਪੂਰੇ ਸੂਬੇ ਵਿੱਚ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਵੇ। ਇਸ ਕਾਰਨ ਸਰਕਾਰ ਨੇ ਲਗਭਗ ਕਰੀਬ ਦੋ ਘੰਟੇ ਕਰਮਚਾਰੀਆਂ ਦੀ ਗੱਲ ਸੁਣੀ। ਜਿਸ ਤੋਂ ਬਾਅਦ ਸਰਕਾਰ ਨੇ ਕਿਲੋਮੀਟਰ ਸਕੀਮ ਵਿੱਚ ਬੱਸਾਂ ਜੋੜਨ ਦੇ ਟੈਂਡਰ ਨੂੰ ਮੁਲਤਵੀ ਕਰ ਦਿੱਤਾ ਹੈ। ਪੈਨਬੱਸ ਕਰਮਚਾਰੀਆਂ ਦੀ ਤਨਖਾਹ ਦਾ ਬਜਟ ਡਿਪੂ ਨੂੰ ਜਾਰੀ ਕਰ ਦਿੱਤਾ ਗਿਆ ਹੈ। 13 ਤਰੀਕ ਨੂੰ, ਕਰਮਚਾਰੀ ਚੰਡੀਗੜ੍ਹ ਵਿੱਚ ਦੁਪਹਿਰ 3:30 ਵਜੇ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਕਰਨਗੇ। ਜਿਸ ਤੋਂ ਬਾਅਦ ਹੁਣ ਠੇਕਾਂ ਮੁਲਾਜ਼ਮਾਂ ਨੇ ਹੜਤਾਲ ਖਤਮ ਕਰ ਦਿੱਤੀ ਗਈ ਹੈ।

ਇਸ ਸਬੰਧੀ ਪੰਜਾਬ (Punjab) ਰੋਡਵੇਜ਼ ਪਨਬੱਸ ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਜਿਸ ’ਚ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਜਥੇਬੰਦੀ ਦੇ ਸੰਘਰਸ਼ਾਂ ਨੂੰ ਵੇਖਦਿਆਂ ਹੋਇਆ ਕਿਲੋਮੀਟਰ ਸਕੀਮ ਬੱਸਾਂ ਦਾ ਟੈਂਡਰ ਸਰਕਾਰ ਵੱਲੋਂ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਬਜਟ ਵੀ ਰਿਲੀਜ ਕਰ ਦਿੱਤਾ ਗਿਆ ਹੈ। ਜਿਸਦੇ ਚੱਲਦੇ ਉਨ੍ਹਾਂ ਵੱਲੋਂ ਹੜਤਾਲ ਖਤਮ ਕਰ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਥੇਬੰਦੀ ਦੀਆਂ ਮੰਗਾਂ ਦੇ ਹੱਲ ਲਈ 13 ਅਗਸਤ ਨੂੰ ਮੀਟਿੰਗ ਤੈਅ ਕੀਤੀ ਗਈ ਹੈ। ਜੇਕਰ ਇਸ ਮੀਟਿੰਗ ’ਚ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਨਿਕਲਦਾ ਹੈ ਤਾਂ ਉਹ 14 ਅਗਸਤ ਨੂੰ ਮੁੜ ਤੋਂ ਹੜਤਾਲ ਕਰਨਗੇ। ਪਰ ਹੁਣ ਰੱਖੜੀ ਦੇ ਤਿਉਹਾਰ ਨੂੰ ਵੇਖਦੇ ਹੋਏ ਉਨ੍ਹਾਂ ਵੱਲੋਂ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























