CIA Staff Kapurthala ਵੱਲੋਂ 01 ਕਿਲੋ 230 ਗ੍ਰਾਮ ਹੈਰੋਇੰਨ ਅਤੇ ਕਾਰ ਸਵਿਫਟ ਸਮੇਤ 01 ਕਾਬੂ
ਕਪੂਰਥਲਾ, 8 ਅਗਸਤ (ਵਿਸ਼ਵ ਵਾਰਤਾ):- ਅੱਜ ਮਿਤੀ 08.08.2025 ਨੂੰ ਗੌਰਵ ਤੂਰਾ IPS, ਸੀਨੀਅਰ ਪੁਲਿਸ ਕਪਤਾਨ, ਕਪੂਰਥਲਾ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ Punjab Government ਅਤੇ ਮਾਨਯੋਗ ਡੀ.ਜੀ.ਪੀ ਸਾਹਿਬ Punjab ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਨ ਲਈ ਸ੍ਰੀ ਪ੍ਰਭਜੋਤ ਸਿੰਘ ਵਿਰਕ, ਪੀ.ਪੀ.ਐਸ. ਪੁਲਿਸ ਕਪਤਾਨ (ਇਨਵੈਸਟੀਗੇਸ਼ਨ) ਕਪੂਰਥਲਾ, ਸ੍ਰੀ ਪਰਮਿੰਦਰ ਸਿੰਘ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ (ਡਿਟੈਕਟਿਵ) ਕਪੂਰਥਲਾ ਅਤੇ ਸ੍ਰੀ ਦੀਪਕਰਨ ਸਿੰਘ, ਪੀ.ਪੀ.ਐਸ ਉੱਪ ਪੁਲਿਸ ਕਪਤਾਨ ਸਬ-ਡਵੀਜਨ ਕਪੂਰਥਲਾ ਨੂੰ ਸਪੈਸ਼ਲ ਹਦਾਇਤਾਂ ਦਿੱਤੀਆਂ ਗਈਆਂ ਸਨ ਜਿਸ ਤਹਿਤ ਕਾਰਵਾਈ ਕਰਦਿਆਂ ਹੋਇਆ ਇੰਸਪੈਕਟਰ ਜਰਨੈਲ ਸਿੰਘ ਇੰਚਾਰਜ ਸੀ.ਆਈ.ਏ ਕਪੂਰਥਲਾ ਦੀ ਨਿਗਰਾਨੀ ਹੇਠ ਐਸ.ਆਈ ਨਿਰਮਲ ਸਿੰਘ ਸੀ.ਆਈ.ਏ ਕਪੂਰਥਲਾ ਨੇ ਸਮੇਤ ਪੁਲਿਸ ਪਾਰਟੀ ਦੇ ਦੌਰਾਨੇ ਗਸ਼ਤ ਪਿੰਡ ਫੂਲੇਵਾਲ ਨੇੜਿਓਂ ਅੰਮ੍ਰਿਤਪਾਲ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਖੁਖਰੈਣ ਥਾਣਾ ਕੋਤਵਾਲੀ ਕਪੂਰਥਲਾ ਨੂੰ ਸਮੇਤ ਕਾਰ ਸਵਿਫਟ ਨੰਬਰੀ PB 08 DB 0797 ਦੇ ਕਾਬੂ ਕਰਕੇ ਸ੍ਰੀ ਦੀਪਕਰਨ ਸਿੰਘ, ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ-ਡਵੀਜਨ ਕਪੂਰਥਲਾ ਦੀ ਨਿਗਰਾਨੀ ਹੇਠ ਗੱਡੀ ਦੀ ਤਲਾਸ਼ੀ ਕੀਤੀ ਤਾਂ ਉਸ ਵਿੱਚੋਂ 01 ਕਿਲੋ 230 ਗ੍ਰਾਮ ਹੈਰੋਇੰਨ ਬ੍ਰਾਮਦ ਹੋਈ ਜਿਸ ਸਬੰਧੀ ਮੁਕੱਦਮਾ ਨੰਬਰ 184 ਮਿਤੀ 07.08.2025 भ/प 21(C), 29 NDPS ACT घाटा मरत वयूग्घला दिधे रवत्त वत्तिमटत वीउडा ਗਿਆ। ਗ੍ਰਿਫਤਾਰ ਕੀਤੇ ਗਏ ਵਿਅਕਤੀ ਅੰਮ੍ਰਿਤਪਾਲ ਸਿੰਘ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਜਿਸ ਨਾਲ ਹੋਰ ਵੀ ਅਹਿਮ ਖੁਲਾਸੇ ਅਤੇ ਬ੍ਰਾਮਦਗੀ ਹੋਣ ਦੀ ਸੰਭਾਵਨਾ ਹੈ।
ਗ੍ਰਿਫਤਾਰ ਕੀਤੇ ਵਿਅਕਤੀ ਦਾ ਨਾਮ ਅਤੇ ਪਤਾ:-
1. ਅੰਮ੍ਰਿਤਪਾਲ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਖੁਖਰੈਣ ਥਾਣਾ ਕੋਤਵਾਲੀ ਕਪੂਰਥਲਾ
ਬ੍ਰਾਮਦਗੀ ਦਾ ਵੇਰਵਾ:-
1. 01 ਕਿਲੋ 230 ਗ੍ਰਾਮ ਹੈਰੋਇੰਨ
2. ਕਾਰ ਸਵਿਫਟ ਨੰਬਰ PB 08 DB 0797
![]()
![]()
![]()























