Maharashtra : ਭਿਆਨਕ ਹਾਦਸਾ ; ਡੂੰਘੀ ਖੱਡ ‘ਚ ਡਿੱਗੀ ਪਿਕਅਪ ਜੀਪ, 6 ਔਰਤਾਂ ਦੀ ਮੌਤ ਤੇ 20 ਤੋਂ ਵੱਧ ਜ਼ਖਮੀ
ਚੰਡੀਗੜ੍ਹ, 11ਅਗਸਤ(ਵਿਸ਼ਵ ਵਾਰਤਾ) Maharashtra : ਮਹਾਰਾਸ਼ਟਰ ਦੇ ਪੁਣੇ ਨੇੜੇ ਖੇੜ ਤਾਲੁਕਾ ਵਿਖੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਹੈ। ਇੱਥੇ ਅੱਜ ਸਾਵਣ ਸੋਮਵਾਰ ਨੂੰ ਕੁੰਡੇਸ਼ਵਰ ਮੰਦਰ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਇੱਕ ਪਿਕਅੱਪ ਜੀਪ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਘਟਨਾ ਵਿੱਚ 6 ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ 22 ਤੋਂ ਵੱਧ ਔਰਤਾਂ ਗੰਭੀਰ ਜ਼ਖਮੀ ਹੋ ਗਈਆਂ।
ਮੌਕੇ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਹਾਦਸਾ ਦੁਪਹਿਰ 1 ਵਜੇ ਦੇ ਕਰੀਬ ਵਾਪਰਿਆ, ਜਦੋਂ ਡਰਾਈਵਰ ਨੇ ਮੋੜਵੇਂ ਘਾਟ ‘ਤੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ ਅਤੇ ਪਿਕਅੱਪ ਪੈਠ-ਕੋਹਿੰਡੇ ਸਰਹੱਦ ‘ਤੇ ਨਾਗਮੋਦੀ ਘਾਟ ‘ਤੇ 25-30 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਲਈ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
Saddened by the loss of lives due to an accident in Pune, Maharashtra. Condolences to those who have lost their loved ones in the mishap. May the injured recover soon.
An ex-gratia of Rs. 2 lakh from PMNRF would be given to the next of kin of each deceased. The injured would be…
— PMO India (@PMOIndia) August 11, 2025
ਪਿੰਪਰੀ ਚਿੰਚਵਾੜ ਪੁਲਿਸ ਦੇ ਡੀਸੀਪੀ ਸ਼ਿਵਾਜੀ ਪਵਾਰ ਨੇ ਕਿਹਾ ਕਿ ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ, ਪਿਕਅੱਪ ਵਿੱਚ ਲਗਭਗ 30 ਔਰਤਾਂ ਅਤੇ ਬੱਚੇ ਸਵਾਰ ਸਨ। ਪ੍ਰਸ਼ਾਸਨ ਨੇ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























