• Latest
  • Trending
1,00,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ASI, Vigilance Bureau ਵੱਲੋਂ ਗ੍ਰਿਫ਼ਤਾਰ

1,00,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ASI, Vigilance Bureau ਵੱਲੋਂ ਗ੍ਰਿਫ਼ਤਾਰ

1 year ago
Delhi ਦੰਗੇ ਮਾਮਲਾ: ਸ਼ਰਜੀਲ ਇਮਾਮ ਅਤੇ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨਾਂ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ

Delhi ਦੰਗੇ ਮਾਮਲਾ: ਸ਼ਰਜੀਲ ਇਮਾਮ ਅਤੇ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨਾਂ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ

58 seconds ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

4 minutes ago
Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਕੱਲ੍ਹ 26 ਨਵੰਬਰ ਨੂੰ: ਰੈਲੀ ਪੰਜਾਬ ਦੀ ਸਿਆਸਤ ਵਿੱਚ ਲਿਖੇਗੀ ਨਵਾਂ ਅਧਿਆਏ: ਸੌਂਦ

Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਕੱਲ੍ਹ 26 ਨਵੰਬਰ ਨੂੰ: ਰੈਲੀ ਪੰਜਾਬ ਦੀ ਸਿਆਸਤ ਵਿੱਚ ਲਿਖੇਗੀ ਨਵਾਂ ਅਧਿਆਏ: ਸੌਂਦ

15 minutes ago
Punjab: ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਲਈ ਅਕਾਲੀ-ਭਾਜਪਾ ਇਕੱਠੇ ਹੋਏ – ਆਪ

Punjab: ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਲਈ ਅਕਾਲੀ-ਭਾਜਪਾ ਇਕੱਠੇ ਹੋਏ – ਆਪ

26 minutes ago
Punjab: ਅਕਾਲੀ-ਭਾਜਪਾ ਗਠਜੋੜ ਪੰਜਾਬ ਦੀ ਰਾਜਨੀਤਕ, ਆਰਥਿਕ ਅਤੇ ਸਮਾਜਿਕ ਬਿਹਤਰੀ ਲਈ ਅਹਿਮ ਕਦਮ – SGPC ਪ੍ਰਧਾਨ

Punjab: ਅਕਾਲੀ-ਭਾਜਪਾ ਗਠਜੋੜ ਪੰਜਾਬ ਦੀ ਰਾਜਨੀਤਕ, ਆਰਥਿਕ ਅਤੇ ਸਮਾਜਿਕ ਬਿਹਤਰੀ ਲਈ ਅਹਿਮ ਕਦਮ – SGPC ਪ੍ਰਧਾਨ

36 minutes ago
Hukamnama Sri Darbar Sahib Today – 25 November 2026 | Ang 504 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 November 2026 | Ang 504 I ਅੱਜ ਦਾ ਹੁਕਮਨਾਮਾ

2 hours ago
ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

10 hours ago
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

10 hours ago
ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; Punjab ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ

ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; Punjab ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ

11 hours ago
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਨੂੰ ਨਸ਼ਾ ਅਤੇ ਗੈਂਗਸਟਰ ਮੁਕਤ ਬਣਾਉਣ ਦਾ ਸੰਕਲਪ: ਤਰੁਣ ਚੁਗ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਨੂੰ ਨਸ਼ਾ ਅਤੇ ਗੈਂਗਸਟਰ ਮੁਕਤ ਬਣਾਉਣ ਦਾ ਸੰਕਲਪ: ਤਰੁਣ ਚੁਗ

11 hours ago
Hindi News
English News
Wednesday, November 25, 2026
No Result
View All Result
10 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

1,00,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ASI, Vigilance Bureau ਵੱਲੋਂ ਗ੍ਰਿਫ਼ਤਾਰ

August 11, 2025
in ਖਬਰਾਂ, ਪੰਜਾਬ
1,00,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ASI, Vigilance Bureau ਵੱਲੋਂ ਗ੍ਰਿਫ਼ਤਾਰ

1,00,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ASI, Vigilance Bureau ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 11 ਅਗਸਤ 2025 (ਵਿਸ਼ਵ ਵਾਰਤਾ):- Punjab Vigilance Bureau ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਤਾਇਨਾਤ ਏ.ਐਸ.ਆਈ. ਸਤਨਾਮ ਸਿੰਘ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਲੈਂਦਿਆਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਇੰਦਰਜੀਤ ਸਿੰਘ ਵਾਸੀ ਭਾਈ ਮੰਜ ਰੋਡ, ਅੰਮ੍ਰਿਤਸਰ ਤੋਂ ਰਿਸ਼ਵਤ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਸਦਾ ਕਰੀਬੀ ਦੋਸਤ ਪਾਰਸ ਮਹਿਤਾ ਇੱਕ ਵਿੱਤੀ ਸਲਾਹਕਾਰ ਹੈ ਅਤੇ ਉਸਨੇ ਸੁਨੀਲ ਕੁਮਾਰ ਨਾਮੀ ਵਿਅਕਤੀ ਦੇ ਪੈਸੇ ਸ਼ੇਅਰ ਮਾਰਕੀਟ ਵਿੱਚ ਨਿਵੇਸ਼ ਕੀਤੇ।

ਸ਼ੇਅਰ ਮਾਰਕੀਟ ਘਾਟੇ ਵਿੱਚ ਚਲੀ ਗਈ ਅਤੇ ਇਸ ਨਾਲ ਸੁਨੀਲ ਕੁਮਾਰ ਨੂੰ 2,00,000 ਰੁਪਏ ਦਾ ਨੁਕਸਾਨ ਹੋਇਆ। ਇਸ ਸਬੰਧੀ, ਸੁਨੀਲ ਕੁਮਾਰ ਨੇ ਉਸਨੂੰ ਆਪਣੇ ਘਰ ਬੁਲਾਇਆ ਜਿੱਥੇ ਸੁਨੀਲ ਕੁਮਾਰ ਅਤੇ ਉਸਦੇ ਦੋਸਤਾਂ ਨੇ ਉਸ ਤੋਂ ਚਾਰ ਖਾਲੀ ਚੈੱਕਾਂ ‘ਤੇ ਦਸਤਖਤ ਕਰਵਾਏ ਅਤੇ ਉਸ ਤੋਂ 600,000/- ਰੁਪਏ ਦਾ ਹਲਫਨਾਮਾ ਵੀ ਲਿਆ ਅਤੇ ਬਾਅਦ ਵਿੱਚ ਉਸ ਵਿਰੁੱਧ ਪੁਲਿਸ ਸਟੇਸ਼ਨ ਇਸਲਾਮਾਬਾਦ ਵਿੱਚ ਧੋਖਾਧੜੀ ਦੀ ਸ਼ਿਕਾਇਤ ਦਰਜ ਕਰਵਾਈ।

ਉਨ੍ਹਾਂ ਦੱਸਿਆ ਕਿ ਇਸ ਉਪਰੰਤ ਪਾਰਸ ਮਹਿਤਾ ਨੇ ਸੁਨੀਲ ਕੁਮਾਰ ਵਿਰੁੱਧ ਕਮਿਸ਼ਨਰੇਟ ਅੰਮ੍ਰਿਤਸਰ ਵਿਖੇ ਸ਼ਿਕਾਇਤ ਦਰਜ ਕਰਵਾਈ।

ਸੁਨੀਲ ਕੁਮਾਰ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਨੂੰ ਤਸਦੀਕ ਲਈ ਏ.ਐਸ.ਆਈ. ਸਤਨਾਮ ਸਿੰਘ ਨੂੰ ਮਾਰਕ ਕੀਤਾ ਗਿਆ। ਇਸ ਉਪਰੰਤ ਏ.ਐਸ.ਆਈ. ਨੇ ਪਾਰਸ ਮਹਿਤਾ ਨਾਲ ਸੰਪਰਕ ਕੀਤਾ ਅਤੇ ਕਿਹਾ ਕਿ ਉਹ ਸ਼ਿਕਾਇਤ ਉਸ ਨੂੰ ਮਾਰਕ ਕਰ ਦੇਣਗੇ ਅਤੇ ਇਸ ਕੇਸ ਦੇ ਨਿਪਟਾਰੇ ਲਈ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਏ.ਐਸ.ਆਈ. ਸਤਨਾਮ ਸਿੰਘ ਨੇ ਮੰਗ ਕੀਤੀ ਕਿ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਉਨ੍ਹਾਂ ਨੂੰ ਤੁਰੰਤ ਦਿੱਤੇ ਜਾਣ। ਸ਼ਿਕਾਇਤਕਰਤਾ ਆਪਣੇ ਦੋਸਤ ਦੇ ਸਹੀ ਅਤੇ ਵਾਜਬ ਕੰਮ ਲਈ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ।

ਇਸ ਲਈ, ਵਿਜੀਲੈਂਸ ਬਿਊਰੋ ਵੱਲੋਂ ਅਜਿਹੇ ਭ੍ਰਿਸ਼ਟ ਅਧਿਕਾਰੀ ਨੂੰ ਕਾਬੂ ਕਰਵਾਉਣ ਲਈ, ਸ਼ਿਕਾਇਤਕਰਤਾ ਇੰਦਰਜੀਤ ਸਿੰਘ ਨੇ ਆਪਣੇ ਦੋਸਤ ਪਾਰਸ ਮਹਿਤਾ ਨਾਲ ਮਿਲ ਕੇ ਡੀ.ਐਸ.ਪੀ. ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਕੋਲ ਇਸ ਮਾਮਲੇ ਦੀ ਰਿਪੋਰਟ ਕੀਤੀ।

ਵਿਜੀਲੈਂਸ ਬਿਊਰੋ, ਯੂਨਿਟ ਅੰਮ੍ਰਿਤਸਰ ਵਿਖੇ ਸ਼ਿਕਾਇਤਕਰਤਾ ਦਾ ਬਿਆਨ ਦਰਜ ਕੀਤਾ ਗਿਆ। ਇਸ ਉਪਰੰਤ ਮੁਲਜ਼ਮ ਨੂੰ ਸਰਕਾਰੀ ਗਵਾਹ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਉਕਤ ਮੁਲਜ਼ਮ ਏ.ਐਸ.ਆਈ. ਵਿਰੁੱਧ ਪੀ.ਸੀ. (ਸੋਧ) ਐਕਟ, 2018 ਰਾਹੀਂ ਸੋਧ ਕੀਤੀ ਧਾਰਾ 7 ਪੀ.ਸੀ. ਐਕਟ 1988 ਤਹਿਤ ਥਾਣਾ ਵਿਜੀਲੈਂਸ ਬਿਊਰੋ, ਰੇਂਜ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ।

ਇਸ ਮਾਮਲੇ ਦੀ ਜਾਂਚ ਜਾਰੀ ਹੈ। ਮੁਲਜ਼ਮ ਏ.ਐਸ.ਆਈ. ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

White

White

White

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab newsPunjab Vigilance Bureautop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Delhi ਦੰਗੇ ਮਾਮਲਾ: ਸ਼ਰਜੀਲ ਇਮਾਮ ਅਤੇ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨਾਂ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ

Delhi ਦੰਗੇ ਮਾਮਲਾ: ਸ਼ਰਜੀਲ ਇਮਾਮ ਅਤੇ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨਾਂ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ

by Ranjit Singh
November 25, 2026
0

Delhi ਦੰਗੇ ਮਾਮਲਾ: ਸ਼ਰਜੀਲ ਇਮਾਮ ਅਤੇ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨਾਂ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ - ਲੰਬੇ ਸਮੇਂ...

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 25, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar 🌹🌹🌹 🌹🌹🌹 ਹਰ ਕਿਸੇ ਦੀ ਜ਼ਿੰਦਗੀ ਵਿੱਚ ਇੱਕ ਸਮਾਂ ਅਜਿਹਾ...

Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਕੱਲ੍ਹ 26 ਨਵੰਬਰ ਨੂੰ: ਰੈਲੀ ਪੰਜਾਬ ਦੀ ਸਿਆਸਤ ਵਿੱਚ ਲਿਖੇਗੀ ਨਵਾਂ ਅਧਿਆਏ: ਸੌਂਦ

Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਕੱਲ੍ਹ 26 ਨਵੰਬਰ ਨੂੰ: ਰੈਲੀ ਪੰਜਾਬ ਦੀ ਸਿਆਸਤ ਵਿੱਚ ਲਿਖੇਗੀ ਨਵਾਂ ਅਧਿਆਏ: ਸੌਂਦ

by Ranjit Singh
November 25, 2026
0

Punjab: 'ਆਪ' ਦੀ ਮੋਗਾ 'ਚ 'ਖੁਸ਼ਹਾਲ ਪੰਜਾਬ ਰੈਲੀ' ਕੱਲ੍ਹ 26 ਨਵੰਬਰ ਨੂੰ: ਰੈਲੀ ਪੰਜਾਬ ਦੀ ਸਿਆਸਤ ਵਿੱਚ ਲਿਖੇਗੀ ਨਵਾਂ ਅਧਿਆਏ:...

Punjab: ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਲਈ ਅਕਾਲੀ-ਭਾਜਪਾ ਇਕੱਠੇ ਹੋਏ – ਆਪ

Punjab: ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਲਈ ਅਕਾਲੀ-ਭਾਜਪਾ ਇਕੱਠੇ ਹੋਏ – ਆਪ

by Ranjit Singh
November 25, 2026
0

Punjab: ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਲਈ ਅਕਾਲੀ-ਭਾਜਪਾ ਇਕੱਠੇ ਹੋਏ - ਆਪ - 2007 ਤੋਂ 2017 ਦੀ ਭਾਜਪਾ-ਅਕਾਲੀ ਸਰਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Delhi ਦੰਗੇ ਮਾਮਲਾ: ਸ਼ਰਜੀਲ ਇਮਾਮ ਅਤੇ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨਾਂ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ

Delhi ਦੰਗੇ ਮਾਮਲਾ: ਸ਼ਰਜੀਲ ਇਮਾਮ ਅਤੇ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨਾਂ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ

by Ranjit Singh
November 25, 2026
0

Delhi ਦੰਗੇ ਮਾਮਲਾ: ਸ਼ਰਜੀਲ ਇਮਾਮ ਅਤੇ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨਾਂ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ - ਲੰਬੇ ਸਮੇਂ...

Most Popular

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

by Jaspreet Kaur
2 weeks ago
0

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ ਨਵੀ ਦਿੱਲੀ, 10 ਨਵੰਬਰ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 