DGP Gaurav Yadav ਵਲੋਂ ਫਿਰੋਜ਼ਪੁਰ ਅਤੇ ਫਰੀਦਕੋਟ ਰੇਂਜ ਦੇ ਅਧਿਕਾਰੀਆਂ ਨਾਲ ਕਾਨੂੰਨ-ਵਿਵਸਥਾ ਸਮੀਖਿਆ ਮੀਟਿੰਗ

ਫਿਰੋਜ਼ਪੁਰ, 12 ਅਗਸਤ 2025: ਅੱਜ ਦੂਜੇ ਦਿਨ ਡੀ.ਜੀ.ਪੀ. ਪੰਜਾਬ ਗੌਰਵ ਯਾਦਵ (DGP Gaurav Yadav) ਵੱਲੋ ਫਿਰੋਜ਼ਪੁਰ ਵਿਖੇ, ਫਿਰੋਜ਼ਪੁਰ ਅਤੇ ਫਰੀਦਕੋਟ ਰੇਂਜ ਦੇ ਅਧਿਕਾਰੀਆਂ ਨਾਲ ਚੌਥੀ ਰੇਂਜ-ਪੱਧਰੀ ਕਾਨੂੰਨ-ਵਿਵਸਥਾ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ ਗਈ, ਜਿਸ ਵਿੱਚ ਫਾਜ਼ਿਲਕਾ, ਫਿਰੋਜ਼ਪੁਰ, ਤਰਨਤਾਰਨ, ਫਰੀਦਕੋਟ, ਮੋਗਾ ਅਤੇ ਮੁਕਤਸਰ ਪੁਲਿਸ ਦੇ ਅਧਿਕਾਰੀ ਅਤੇ ਐਸ.ਐਚ.ਓਜ਼. ਸ਼ਾਮਲ ਹੋਏ।

ਇਸ ਦੌਰਾਨ ਐਨ.ਡੀ.ਪੀ.ਐਸ. ਐਕਟ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਕੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੇ ਖ਼ਤਰੇ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਦੇ ਦ੍ਰਿੜ ਇਰਾਦੇ ਨੂੰ ਦੁਹਰਾਇਆ ਗਿਆ। ਸੁਤੰਤਰਤਾ ਦਿਵਸ ਦੇ ਜਸ਼ਨਾਂ ਨੂੰ ਸੁਰੱਖਿਅਤ ਬਣਾਉਣ ਲਈ ਅੱਤਵਾਦ ਵਿਰੋਧੀ ਤਿਆਰੀ, ਅੰਤਰ-ਜ਼ਿਲ੍ਹਾ ਤਾਲਮੇਲ, ਮਜ਼ਬੂਤ ਨਾਕੇ ਅਤੇ ਨਿਰੰਤਰ ਨਿਗਰਾਨੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ। ਸਾਰੇ ਐਸ.ਐਚ.ਓਜ਼. ਨਾਲ ਇੱਕ ਵਧੀਆ ਫੀਡਬੈਕ ਸੈਸ਼ਨ ਹੋਇਆ, ਜਿਸ ਵਿੱਚ ਆਪਸੀ ਗੱਲਬਾਤ ਰਾਹੀਂ ਚੰਗੇ ਅਤੇ ਕੀਮਤੀ ਸੁਝਾਵਾ ਦਾ ਆਦਾਨ ਪ੍ਰਦਾਨ ਹੋਇਆ, ਤਾਂ ਜੋ ਜਨਤਕ ਸੁਰੱਖਿਆ ਅਤੇ ਭਾਈਚਾਰਕ ਭਲਾਈ ਪ੍ਰਤੀ ਸਾਡੀ ਸਾਂਝੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਮੀਟਿੰਗ ਵਿੱਚ ਡੀ.ਆਈ.ਜੀ. ਫਰੀਦਕੋਟ ਰੇਂਜ, ਐਸਐਸਪੀਜ਼, ਅਤੇ ਸਬੰਧਤ ਜ਼ਿਲ੍ਹਿਆਂ ਦੇ ਸਾਰੇ ਗਜ਼ਟਿਡ ਅਧਿਕਾਰੀ ਅਤੇ ਐਸ.ਐਚ.ਓਜ਼. ਨੇ ਸ਼ਿਰਕਤ ਕੀਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























