• Latest
  • Trending
“SAFE PUNJAB” ਪੋਰਟਲ ਸਦਕਾ ਨਸ਼ਿਆਂ ਵਿਰੁੱਧ ਜੰਗ ਵਿੱਚ 5,000 ਤੋਂ ਵੱਧ FIR ਦਰਜ: ਹਰਪਾਲ ਸਿੰਘ ਚੀਮਾ

“SAFE PUNJAB” ਪੋਰਟਲ ਸਦਕਾ ਨਸ਼ਿਆਂ ਵਿਰੁੱਧ ਜੰਗ ਵਿੱਚ 5,000 ਤੋਂ ਵੱਧ FIR ਦਰਜ: ਹਰਪਾਲ ਸਿੰਘ ਚੀਮਾ

1 year ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

2 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

2 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

3 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

3 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

3 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

3 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

3 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

3 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

4 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

4 hours ago
Hindi News
English News
Friday, November 13, 2026
No Result
View All Result
21 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

“SAFE PUNJAB” ਪੋਰਟਲ ਸਦਕਾ ਨਸ਼ਿਆਂ ਵਿਰੁੱਧ ਜੰਗ ਵਿੱਚ 5,000 ਤੋਂ ਵੱਧ FIR ਦਰਜ: ਹਰਪਾਲ ਸਿੰਘ ਚੀਮਾ

ਕਿਹਾ, ਚੈਟਬੌਟ 'ਤੇ ਪ੍ਰਾਪਤ ਸੂਚਨਾ ਨੂੰ ਠੋਸ ਪੁਲਿਸ ਕਾਰਵਾਈ ਵਿੱਚ ਬਦਲਣ ਦੀ ਪਰਿਵਰਤਨ ਦਰ 32 ਫੀਸਦੀ 'ਤੇ ਪਹੁੰਚੀ

August 12, 2025
in ਖਬਰਾਂ, ਪੰਜਾਬ
“SAFE PUNJAB” ਪੋਰਟਲ ਸਦਕਾ ਨਸ਼ਿਆਂ ਵਿਰੁੱਧ ਜੰਗ ਵਿੱਚ 5,000 ਤੋਂ ਵੱਧ FIR ਦਰਜ: ਹਰਪਾਲ ਸਿੰਘ ਚੀਮਾ

“SAFE PUNJAB” ਪੋਰਟਲ ਸਦਕਾ ਨਸ਼ਿਆਂ ਵਿਰੁੱਧ ਜੰਗ ਵਿੱਚ 5,000 ਤੋਂ ਵੱਧ FIR ਦਰਜ: ਹਰਪਾਲ ਸਿੰਘ ਚੀਮਾ
ਕਿਹਾ, ਚੈਟਬੌਟ ‘ਤੇ ਪ੍ਰਾਪਤ ਸੂਚਨਾ ਨੂੰ ਠੋਸ ਪੁਲਿਸ ਕਾਰਵਾਈ ਵਿੱਚ ਬਦਲਣ ਦੀ ਪਰਿਵਰਤਨ ਦਰ 32 ਫੀਸਦੀ ‘ਤੇ ਪਹੁੰਚੀ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 16,322 ਐਨ.ਡੀ.ਪੀ.ਐਸ ਕੇਸ ਦਰਜ, 25,552 ਗ੍ਰਿਫ਼ਤਾਰੀਆਂ, ਵੱਡੀ ਮਾਤਰਾ ਵਿੱਚ ਨਸ਼ੇ ਬਰਾਮਦ

ਚੰਡੀਗੜ੍ਹ, 12 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ‘ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ-ਕਮੇਟੀ’ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਐਲਾਨ ਕੀਤਾ ਕਿ ‘Safe Punjab Portal’ ਸਦਕਾ ਇੱਕ ਸਾਲ ਵਿੱਚ 5,000 ਤੋਂ ਵੱਧ ਫਸਟ ਇਨਫਾਰਮੇਸ਼ਨ ਰਿਪੋਰਟਾਂ (ਐਫ.ਆਈ.ਆਰ) ਦਰਜ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਸਤ 2024 ਵਿੱਚ ਨਸ਼ਾ ਤਸਕਰਾਂ ਅਤੇ ਨਸ਼ਾ ਹੌਟਸਪੌਟਸ ਬਾਰੇ ਜਨਤਕ ਜਾਣਕਾਰੀ ਅਤੇ ਸੁਝਾਅ ਇਕੱਠੇ ਕਰਨ ਲਈ ਲਾਂਚ ਕੀਤੇ ਗਏ ਇਸ ਵਟਸਐਪ ਚੈਟਬੋਟ ਨੇ 32 ਫੀਸਦੀ ਦੀ ਪ੍ਰਸ਼ੰਸਾਯੋਗ ਪਰਿਵਰਤਨ ਦਰ ਹਾਸਲ ਕੀਤੀ ਹੈ, ਜਿਸ ਨਾਲ ਲੋਕਾਂ ਵੱਲੋਂ ਦਿੱਤੀ ਜਾਣਕਾਰੀ ਨੂੰ ਠੋਸ ਪੁਲਿਸ ਕਾਰਵਾਈ ਵਿੱਚ ਬਦਲਿਆ ਗਿਆ ਹੈ।

ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਟਸਐਪ ਚੈਟਬੋਟ, ਜੋ 9779100200 ‘ਤੇ ਉਪਲਬਧ ਹੈ, ਨੂੰ ਮਿਲ ਰਹੇ ਭਰਵੇਂ ਜਨਤਕ ਹੁੰਗਾਰੇ ਨੇ ‘ਸੇਫ ਪੰਜਾਬ ਪੋਰਟਲ’ ਨੂੰ ਪੁਲਿਸ ਨਾਲ ਜਨਤਕ ਸਹਿਯੋਗ ਲਈ ਦੇਸ਼ ਦੇ ਸਭ ਤੋਂ ਪ੍ਰਭਾਵਸ਼ਾਲੀ ਪੋਰਟਲਾਂ ਵਿੱਚੋਂ ਇੱਕ ਬਣਾ ਦਿੱਤਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਪੋਰਟਲ ਖੁਫੀਆ ਜਾਣਕਾਰੀ ਦਾ ਇੱਕ ਮਹੱਤਵਪੂਰਨ ਸਰੋਤ ਅਤੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ, ਜੋ ਕਿ ਨਸ਼ਾ ਤਸਕਰੀ ਵਿਰੁੱਧ ਸੂਬੇ ਦੇ ਯਤਨਾਂ ਨੂੰ ਹੋਰ ਤੇਜ਼ ਕਰਨ ਲਈ 1 ਮਾਰਚ, 2025 ਨੂੰ ਅਧਿਕਾਰਤ ਤੌਰ ‘ਤੇ ਸ਼ੁਰੂ ਕੀਤੀ ਗਈ ਸੀ, ਵਿੱਚ ਇੱਕ ਸ਼ਕਤੀਸ਼ਾਲੀ ਹਥਿਆਰ ਬਣ ਗਿਆ ਹੈ।

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਸਫ਼ਲਤਾ ਬਾਰੇ ਹੋਰ ਵੇਰਵੇ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਇਸ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ, ਐਨ.ਡੀ.ਪੀ.ਐਸ ਐਕਟ ਤਹਿਤ ਕੁੱਲ 16,322 ਕੇਸ ਦਰਜ ਕੀਤੇ ਗਏ ਹਨ, ਜਿਸ ਤਹਿਤ 25,552 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਦੀਆਂ 182 ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ ਗਿਆ ਹੈ। ਇਨ੍ਹਾਂ ਯਤਨਾਂ ਦੇ ਨਤੀਜੇ ਵਜੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ, ਜਿਸ ਵਿੱਚ 1,054 ਕਿਲੋ ਹੈਰੋਇਨ, 21,534 ਕਿਲੋ ਭੁੱਕੀ, 366 ਕਿਲੋ ਅਫ਼ੀਮ ਅਤੇ ਤਿੰਨ ਮਿਲੀਅਨ ਤੋਂ ਵੱਧ ਗੋਲੀਆਂ, ਕੈਪਸੂਲ ਅਤੇ ਨਸ਼ੀਲੀਆਂ ਦਵਾਈਆਂ ਸ਼ਾਮਲ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਕਾਲੀ-ਭਾਜਪਾ ਗਠਜੋੜ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਉਨ੍ਹਾਂ ‘ਤੇ ਇੱਕ ਦਹਾਕੇ ਤੱਕ ਨਸ਼ਾ ਤਸਕਰੀ ਨੂੰ ਸਰਪ੍ਰਸਤੀ ਦੇਣ ਦਾ ਦੋਸ਼ ਲਗਾਇਆ, ਅਤੇ ਸਾਲ 2017 ਤੋਂ 2022 ਦੌਰਾਨ ਨਸ਼ੇ ਦੀ ਸਮੱਸਿਆ ਵਿਰੁੱਧ ਸਖ਼ਤ ਕਾਰਵਾਈ ਕਰਨ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ।

ਉਨ੍ਹਾਂ ਇਸ ਮੌਕੇ ‘ਆਮ ਆਦਮੀ ਪਾਰਟੀ’ (ਆਪ) ਦੀ ਸਰਕਾਰ ਵੱਲੋਂ ਸਤਾ ਵਿੱਚ ਆਉਣ ਦੇ ਆਪਣੇ ਪਹਿਲੇ ਦਿਨ ਤੋਂ ਹੀ ਇਸ ਕੋਹੜ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਮਿਸ਼ਨ ਦਾ ਜਿਕਰ ਕਰਦਿਆ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਰਾਹੀਂ ਇਸ ਨੂੰ ਸੂਬੇ ਵਿੱਚੋਂ ਜੜ੍ਹੋਂ ਖ਼ਤਮ ਕਰ ਦਿੱਤਾ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਨਸ਼ਾ ਤਸਕਰੀ ਦੇ ਜਨਤਕ ਤੌਰ ‘ਤੇ ਜਾਣੇ ਜਾਂਦੇ ਸਰਗਣਿਆਂ ਨੂੰ ਸਰਕਾਰ ਵੱਲੋਂ ਜੇਲ੍ਹ ਭੇਜਿਆ ਗਿਆ ਹੈ, ਅਤੇ ਜੋਗਾ ਸਿੰਘ ਦੀ ਹਾਲ ਹੀ ਵਿੱਚ ਹੋਈ ਗ੍ਰਿਫ਼ਤਾਰੀ ਨਾਲ ਨਸ਼ਾ ਨੈੱਟਵਰਕ ਦੇ ਹੋਰ ਪ੍ਰਮੁੱਖ ਵਿਅਕਤੀਆਂ ਨੂੰ ਫੜ੍ਹਨ ਵਿੱਚ ਮਦਦ ਮਿਲਣ ਦੀ ਉਮੀਦ ਹੈ।

White

White

White

Tags: Latest Punjab News PunjabPUNJABPunjab Governmentpunjab newsSafe Punjabtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Mansa: ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਸਿਜਦਾ ਕਰਨ ਪਹੁੰਚੇ ਸੁਨੀਲ ਜਾਖੜ

Mansa: ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਸਿਜਦਾ ਕਰਨ ਪਹੁੰਚੇ ਸੁਨੀਲ ਜਾਖੜ

by Jaspreet Kaur
3 weeks ago
0

Mansa: ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਸਿਜਦਾ ਕਰਨ ਪਹੁੰਚੇ ਸੁਨੀਲ ਜਾਖੜ ਮਾਨਸਾ, 24 ਅਕਤੂਬਰ ( ਵਿਸ਼ਵ ਵਾਰਤਾ )- ਮਾਨਸਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 