Australia ਦੇ ਮਸ਼ਹੂਰ ਸੈਰ-ਸਪਾਟਾ ਸਥਾਨ ‘ਤੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਨਵੀਂ ਦਿੱਲੀ, 13 ਅਗਸਤ 2025 – ਆਸਟ੍ਰੇਲੀਆ (Australia) ਦੇ ਮਸ਼ਹੂਰ ਸੈਰ-ਸਪਾਟਾ ਸਥਾਨ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਮਿਲੀ ਜਾਣਕਰੀ ਅਨੁਸਾਰ ਦੱਖਣੀ ਆਸਟ੍ਰੇਲੀਆ ਦੀ ਮੁੱਖ ਭੂਮੀ ਤੋਂ ਬਿਲਕੁਲ ਦੂਰ ਕੰਗਾਰੂ ਟਾਪੂ ‘ਤੇ 3.6 ਤੀਬਰਤਾ ਦਾ ਭੂਚਾਲ ਆਇਆ ਹੈ। ਬੁੱਧਵਾਰ ਨੂੰ ਸਵੇਰੇ 1 ਵਜੇ ਦੇ ਕਰੀਬ ਕਿੰਗਸਕੋਟ ਤੋਂ 10 ਕਿਲੋਮੀਟਰ ਪੱਛਮ ਵਿੱਚ ਭੂਚਾਲ ਦਰਜ ਕੀਤਾ ਗਿਆ।
ਉੱਥੇ ਹੀ ਦਰਜਨਾਂ ਲੋਕਾਂ ਨੇ ਵੀ ਭੂਚਾਲ ਮਹਿਸੂਸ ਕਰਨ ਦੀ ਰਿਪੋਰਟ ਦਿੱਤੀ। ਪਰ ਅਜੇ ਤੱਕ ਕਿਸੇ ਵੀ ਜਾਨੀ ਅਤੇ ਮਾਲੀ ਨੁਕਸਾਨ ਦੀ ਕੋਈ ਵੀ ਖਬਰ ਨਹੀਂ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















