China ਦੇ ਵਿਦੇਸ਼ ਮੰਤਰੀ ਵਾਂਗ ਯੀ ਅਗਲੇ ਹਫਤੇ ਆਉਣਗੇ ਭਾਰਤ ਦੌਰੇ ‘ਤੇ
ਐਨਐਸਏ ਅਜੀਤ ਡੋਭਾਲ ਨਾਲ ਕਰਨਗੇ ‘ਬੰਦ ਕਮਰਾ’ ਮੀਟਿੰਗ
ਨਵੀ ਦਿੱਲੀ, 13 ਅਗਸਤ 2025 (ਵਿਸ਼ਵ ਵਾਰਤਾ): ਅਮਰੀਕਾ ਦੇ ਟੈਰਿਫ ਐਲਾਨ ਤੋਂ ਬਾਅਦ ਪਿਛਲੇ ਕੁਝ ਦਿਨਾਂ ਤੋਂ ਭਾਰਤ ਦੀ ਵਿਦੇਸ਼ ਨੀਤੀ ਵਿੱਚ ਬਦਲਾਅ ਦੇਖੇ ਜਾ ਰਹੇ ਹਨ। ਇਸ ਵਿਚਾਲੇ ਹੀ ਖਬਰ ਸਾਹਮਣੇ ਆਈ ਹੈ ਕਿ ਚੀਨ (China) ਦੇ ਵਿਦੇਸ਼ ਮੰਤਰੀ ਵਾਂਗ ਯੀ ਅਗਲੇ ਹਫ਼ਤੇ ਭਾਰਤ ਦਾ ਦੌਰਾ ਕਰਨਗੇ। ਚੀਨੀ ਵਿਦੇਸ਼ ਮੰਤਰੀ ਵਾਂਗ ਯੀ ਅਤੇ ਐਨਐਸਏ ਅਜੀਤ ਡੋਭਾਲ 18 ਅਗਸਤ ਨੂੰ ਮੁਲਾਕਾਤ ਕਰਨਗੇ।

ਉਨ੍ਹਾਂ ਦਾ ਦੌਰਾ ਅੰਤਰਰਾਸ਼ਟਰੀ ਕੂਟਨੀਤੀ ਵਿੱਚ ਬਦਲਾਅ ਦਾ ਇੱਕ ਵੱਡਾ ਸੰਕੇਤ ਹੈ। ਦੋਵਾਂ ਆਗੂਆਂ ਵਿਚਕਾਰ ਸਰਹੱਦੀ ਵਿਵਾਦ, ਵਪਾਰਕ ਸਬੰਧਾਂ ਅਤੇ ਖੇਤਰੀ ਸੁਰੱਖਿਆ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਇਹ ਗੱਲਬਾਤ ਸ਼ੰਘਾਈ ਸਹਿਯੋਗ ਸੰਗਠਨ (SCO) ਦੀ ਆਉਣ ਵਾਲੀ ਮੀਟਿੰਗ ਤੋਂ ਪਹਿਲਾਂ ਹੋ ਰਹੀ ਹੈ।
ਭਾਰਤ ਅਤੇ ਅਮਰੀਕਾ ਦੇ ਸਬੰਧ ਕੁਝ ਸਮੇਂ ਤੋਂ ਠੀਕ ਨਹੀਂ ਚੱਲ ਰਹੇ ਹਨ। ਅਮਰੀਕੀ ਰਾਸ਼ਟਰਪਤੀ ਨੇ ਟੈਰਿਫਾਂ ਬਾਰੇ ਕੁਝ ਫੈਸਲੇ ਲਏ ਹਨ, ਜਿਸ ਕਾਰਨ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਪੈਦਾ ਹੋ ਗਿਆ ਹੈ। ਅਜਿਹੀ ਸਥਿਤੀ ਵਿੱਚ, ਵਾਂਗ ਯੀ ਦਾ ਇਹ ਦੌਰਾ ਹੋਰ ਵੀ ਮਹੱਤਵਪੂਰਨ ਹੋ ਜਾਂਦਾ ਹੈ। ਦੱਸ ਦਈਏ ਕਿ ਚੀਨੀ ਵਿਦੇਸ਼ ਮੰਤਰੀ ਦੇ ਭਾਰਤ ਦੌਰੇ ਤੋਂ ਬਾਅਦ ਐਸ ਜੈਸ਼ੰਕਰ 21 ਅਗਸਤ ਨੂੰ ਰੂਸ ਦਾ ਦੌਰਾ ਕਰਨਗੇ। ਰੂਸ ਅਤੇ ਚੀਨ ਨਾਲ ਭਾਰਤ ਦੀ ਵਧਦੀ ਨੇੜਤਾ ਨੂੰ ਖੇਤਰੀ ਅਤੇ ਵਿਸ਼ਵ ਸ਼ਕਤੀ ਸੰਤੁਲਨ ਦੇ ਦ੍ਰਿਸ਼ਟੀਕੋਣ ਤੋਂ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























