• Latest
  • Trending
Punjab: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਹਾਈ ਅਲਰਟ ‘ਤੇ

Punjab: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਹਾਈ ਅਲਰਟ ‘ਤੇ

1 year ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

4 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

13 minutes ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

15 minutes ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

18 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

1 hour ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

2 hours ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

2 hours ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

2 hours ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

2 hours ago
Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

3 hours ago
Hindi News
English News
Monday, November 16, 2026
No Result
View All Result
22 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਹਾਈ ਅਲਰਟ ‘ਤੇ

August 14, 2025
in ਖਬਰਾਂ, ਪੰਜਾਬ
Punjab: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਹਾਈ ਅਲਰਟ ‘ਤੇ

Punjab

Punjab: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਹਾਈ ਅਲਰਟ ‘ਤੇ

– ਸੁਰੱਖਿਆ ਵਿੱਚ ਕੀਤਾ ਵਾਧਾ
– ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਕੀਤੇ ਫਲੈਗ ਮਾਰਚ; ਰੇਵਲੇ ਸਟੇਸ਼ਨਾਂ, ਬੱਸ ਅੱਡਿਆਂ, ਮਾਲਾਂ ਆਦਿ ਵਿੱਚ ਚਲਾਈ ਤਲਾਸ਼ੀ ਮੁਹਿੰਮ
– ਪੰਜਾਬ ਪੁਲਿਸ ਨੇ ਸੂਬੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
– ਯੁੱਧ ਨਸ਼ਿਆਂ ਵਿਰੁੱਧ ਦੇ 165ਵੇਂ ਦਿਨ 2.4 ਕਿਲੋਗ੍ਰਾਮ ਹੈਰੋਇਨ ਸਮੇਤ 73 ਨਸ਼ਾ ਤਸਕਰ ਗ੍ਰਿਫਤਾਰ
– ‘ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 61 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ, 14 ਅਗਸਤ 2025 (ਵਿਸ਼ਵ ਵਾਰਤਾ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ, (Punjab) ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸਾਰੀਆਂ ਫੀਲਡ ਯੂਨਿਟਾਂ ਨੂੰ ਹਾਈ ਅਲਰਟ ‘ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

Punjab
Punjab

ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ (Punjab) ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ, ਪੁਲਿਸ ਟੀਮਾਂ ਨੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਦੇ ਸਾਰੇ ਸੰਵੇਦਨਸ਼ੀਲ ਖੇਤਰਾਂ ਵਿੱਚ ਇੱਕੋ ਸਮੇਂ ਫਲੈਗ ਮਾਰਚ ਵੀ ਕੀਤਾ ਹੈ, ਜਿਸ ਉਪਰੰਤ ਸਾਰੇ ਸੰਵੇਦਨਸ਼ੀਲ ਸਥਾਨਾਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਆਪਣੇ-ਆਪਣੇ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕੀਤੇ। ਉਨ੍ਹਾਂ ਕਿਹਾ ਕਿ ਇਸ ਅਭਿਆਸ ਦਾ ਉਦੇਸ਼ ਆਮ ਲੋਕਾਂ ਵਿੱਚ ਵਿਸ਼ਵਾਸ ਵਧਾਉਣਾ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਕਰਮਚਾਰੀਆਂ ਨੂੰ ਤਿਆਰ ਕਰਨਾ ਸੀ।

ਸਪੈਸ਼ਲ ਡੀਜੀਪੀ ਨੇ ਅੱਗੇ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ ਐਸਪੀ ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਸੂਬੇ ਭਰ ਦੇ ਸਾਰੇ ਭੀੜ-ਭੜੱਕੇ ਵਾਲੇ ਸਥਾਨਾਂ ਸਮੇਤ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਬਾਜ਼ਾਰਾਂ, ਸ਼ਾਪਿੰਗ ਮਾਲਾਂ, ਜਨਤਕ ਪਾਰਕਾਂ ਆਦਿ ‘ਤੇ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀਏਐਸਓ) ਚਲਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਉਨ੍ਹਾਂ ਅੱਗੇ ਕਿਹਾ, “ਅਸੀਂ ਸਾਰੇ ਪੁਲਿਸ ਕਰਮਚਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਇਸ ਕਾਰਵਾਈ ਦੌਰਾਨ ਹਰੇਕ ਵਿਅਕਤੀ ਦੀ ਤਲਾਸ਼ੀ ਲੈਂਦੇ ਹੋਏ ਉਨ੍ਹਾਂ ਨਾਲ ਮਿੱਤਰਤਾ ਅਤੇ ਨਿਮਰਤਾ ਨਾਲ ਪੇਸ਼ ਆਉਣ।”

ਉਨ੍ਹਾਂ ਦੱਸਿਆ ਕਿ ਇਸ ਤਲਾਸ਼ੀ ਮੁਹਿੰਮ ਨੂੰ ਨੇਪਰੇ ਚਾੜ੍ਹਨ ਲਈ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ ਲਗਭਗ 250 ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ, ਜਿਹਨਾਂ ਨੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਅਤੇ ਇਸ ਦੌਰਾਨ ਆਮ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿਆ।

ਇਸ ਤੋਂ ਇਲਾਵਾ, ਪੁਲਿਸ (Punjab) ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਨੂੰ 165ਵੇਂ ਦਿਨ ਵੀ ਜਾਰੀ ਰੱਖਦਿਆਂ 374 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਨਾਲ ਰਾਜ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 73 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨਾਲ, 165 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 25,719 ਹੋ ਗਈ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.4 ਕਿਲੋਗ੍ਰਾਮ ਹੈਰੋਇਨ ਅਤੇ 42,800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ 73 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 406 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ (Punjab) ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 61 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

by Navjot
November 16, 2026
0

  ਚਮੋਲੀ, 16 ਨਵੰਬਰ (ਵਿਸ਼ਵ ਵਾਰਤਾ) - ਸ੍ਰੀ ਬਦਰੀਨਾਥ ਧਾਮ ਦੇ ਕਪਾਟ ਸੋਮਵਾਰ ਨੂੰ ਸਰਦੀਆਂ ਦੇ ਮੌਸਮ ਲਈ ਬੰਦ ਹੋ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਪੰਜਾਬ ਭਰ ਵਿੱਚ ਝੋਨੇ...

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

by Navjot
November 16, 2026
0

    ਕਾਹਿਰਾ, 16 ਨਵੰਬਰ (ਵਿਸ਼ਵ ਵਾਰਤਾ) - ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਇੱਥੇ ਕਈ ਉੱਚ ਅਧਿਕਾਰੀਆਂ ਅਤੇ...

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

by Navjot
November 16, 2026
0

  ਚੇਨਈ, 16 ਨਵੰਬਰ (ਵਿਸ਼ਵ ਵਾਰਤਾ) - ਚੇਨਈ ਮੌਸਮ ਵਿਭਾਗ ਨੇ ਦੱਸਿਆ ਹੈ ਕਿ ਬੰਗਾਲ ਦੀ ਖਾੜੀ ਵਿੱਚ ਸੋਮਵਾਰ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

by Navjot
November 16, 2026
0

  ਚਮੋਲੀ, 16 ਨਵੰਬਰ (ਵਿਸ਼ਵ ਵਾਰਤਾ) - ਸ੍ਰੀ ਬਦਰੀਨਾਥ ਧਾਮ ਦੇ ਕਪਾਟ ਸੋਮਵਾਰ ਨੂੰ ਸਰਦੀਆਂ ਦੇ ਮੌਸਮ ਲਈ ਬੰਦ ਹੋ...

Most Popular

ਅੰਤਰ-ਰਾਜੀ ਚੋਰ ਗਿਰੋਹ ਦਾ ਪਰਦਾਫਾਸ਼, 15 ਔਰਤਾਂ ਗ੍ਰਿਫ਼ਤਾਰ

ਅੰਤਰ-ਰਾਜੀ ਚੋਰ ਗਿਰੋਹ ਦਾ ਪਰਦਾਫਾਸ਼, 15 ਔਰਤਾਂ ਗ੍ਰਿਫ਼ਤਾਰ

by Navjot
4 weeks ago
0

ਅੰਤਰ-ਰਾਜੀ ਚੋਰ ਗਿਰੋਹ ਦਾ ਪਰਦਾਫਾਸ਼, 15 ਔਰਤਾਂ ਗ੍ਰਿਫ਼ਤਾਰ ਪਟਨਾ, 18 ਅਕਤੂਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਔਰਤਾਂ ਦੇ ਇੱਕ ਅਜਿਹੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 